skip to content

Last Updated: August 16, 2026

Dainik Savera Times Logo

ਪੰਜਾਬ ਵਿੱਚ SIR ਮੁਹਿੰਮ ਤੇਜ਼, 16 ਦਿਨਾਂ ਵਿੱਚ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼

1 month ਪਹਿਲਾ

ਪੰਜਾਬ ਵਿੱਚ SIR ਮੁਹਿੰਮ ਤੇਜ਼, 16 ਦਿਨਾਂ ਵਿੱਚ 1 ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼

ਪੰਜਾਬ ਡੈਸਕ: ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਵੋਟਰ ਸੋਧ (ਐੱਸ.ਆਈ.ਆਰ.) ਮੁਹਿੰਮ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਮੁਹਿੰਮ ਸ਼ੁਰੂ ਹੋਣ ਤੋਂ ਸਿਰਫ਼ 16 ਦਿਨਾਂ ਦੇ ਅੰਦਰ ਹੀ ਸੂਬੇ ਵਿੱਚ ਇੱਕ ਕਰੋੜ ਤੋਂ ਵੱਧ ਗਣਨਾ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਲਗਭਗ ਸਾਰੇ ਘਰਾਂ ਤੱਕ ਗਣਨਾ ਫਾਰਮ ਪਹੁੰਚਾਉਣ ਦਾ ਕੰਮ ਵੀ ਪੂਰਾ ਹੋਣ ਦੇ ਨੇੜੇ ਹੈ।

99.34 ਫ਼ੀਸਦੀ ਘਰਾਂ ਤੱਕ ਪਹੁੰਚੇ ਫਾਰਮ

ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸੂਬੇ ਦੇ 99.34 ਫ਼ੀਸਦੀ ਘਰਾਂ ਵਿੱਚ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਅਪਡੇਟ ਅਤੇ ਭਰੋਸੇਯੋਗ ਬਣਾਉਣਾ ਹੈ, ਤਾਂ ਜੋ ਚੋਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਬਣਾਇਆ ਜਾ ਸਕੇ।

ਬੀ.ਐਲ.ਓਜ਼ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ

ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼), ਸੁਪਰਵਾਈਜ਼ਰਾਂ ਅਤੇ ਹੋਰ ਚੋਣ ਅਧਿਕਾਰੀਆਂ ਦੀ ਮਿਹਨਤ ਨਾਲ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਅਤੇ 24,453 ਪੋਲਿੰਗ ਸਟੇਸ਼ਨਾਂ ‘ਤੇ ਫਾਰਮ ਵੰਡਣ, ਇਕੱਠੇ ਕਰਨ ਅਤੇ ਡਿਜੀਟਾਈਜ਼ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਸਨੀ ਦਿਓਲ vs ਅਕਸ਼ੈ ਖੰਨਾ: Netflix ਦੀ ‘Ikka’ ‘ਚ ਪੁਰਾਣੇ ਸਿਨੇਮਾ ਦਾ ਨਵਾਂ ਥ੍ਰਿਲਰ ਅੰਦਾਜ਼

 

11 ਅਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ

ਚੋਣ ਵਿਭਾਗ ਵੱਲੋਂ 11 ਅਤੇ 12 ਜੁਲਾਈ ਨੂੰ ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ। ਇਸ ਦੌਰਾਨ ਬਾਕੀ ਰਹਿੰਦੇ ਗਣਨਾ ਫਾਰਮ ਭਰੇ ਅਤੇ ਇਕੱਠੇ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਗਲਤੀਆਂ ਦੀ ਸੋਧ ਅਤੇ ਵੇਰਵਿਆਂ ਦੀ ਪੁਸ਼ਟੀ ਵੀ ਕੀਤੀ ਜਾਵੇਗੀ।

2.14 ਕਰੋੜ ਤੋਂ ਵੱਧ ਵੋਟਰਾਂ ਤੱਕ ਪਹੁੰਚ ਦਾ ਟੀਚਾ

ਚੋਣ ਵਿਭਾਗ ਅਨੁਸਾਰ 25 ਜੂਨ ਤੋਂ 24 ਜੁਲਾਈ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ 24,453 ਬੀ.ਐਲ.ਓਜ਼ ਵੱਲੋਂ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ, ਤਾਂ ਜੋ ਯੋਗ ਵੋਟਰਾਂ ਦਾ ਸਹੀ ਵੇਰਵਾ ਦਰਜ ਕੀਤਾ ਜਾ ਸਕੇ।

ਅਗਲੇ ਪੜਾਅ ਦੀ ਤਿਆਰੀ ਸ਼ੁਰੂ

ਚੋਣ ਵਿਭਾਗ ਮੁਤਾਬਕ 24 ਜੁਲਾਈ ਤੱਕ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ ਨਾਲ ਸਬੰਧਤ ਕੰਮ ਪੂਰਾ ਕੀਤਾ ਜਾਵੇਗਾ। ਇਸ ਤੋਂ ਬਾਅਦ 3 ਅਗਸਤ ਨੂੰ ਖਰੜਾ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ। 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਦਰਜ ਕੀਤੇ ਜਾ ਸਕਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।

ਮੁੱਖ ਚੋਣ ਅਫ਼ਸਰ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਲੈ ਕੇ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਵਾਉਣ ਅਤੇ ਲੋੜੀਂਦੀਆਂ ਸੋਧਾਂ ਸਮੇਂ ਸਿਰ ਪੂਰੀਆਂ ਕਰਵਾਉਣ।

smt anindita mitra ias

smt anindita mitra ias

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.