Site icon Dainik Savera Punjab

ਪੰਜਾਬ ਪੁਲਿਸ ਵੱਲੋਂ ਹਥਿਆਰ ਤਸਕਰੀ ਦੇ ਮਡਿਯੂਲ ਦਾ ਪਰਦਾਫਾਸ਼, ਅੰਮ੍ਰਿਤਸਰ ਵਿੱਚ ਤਿੰਨ ਗ੍ਰਿਫ਼ਤਾਰ

Punjab Police busts arms smuggling module ahead of Republic Day, three arrested in Amritsar

Punjab Police busts arms smuggling module ahead of Republic Day, three arrested in Amritsar

ਅੰਮ੍ਰਿਤਸਰ ਨਿਊਜ਼ : ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਗੌਰਵ ਯਾਦਵ ਨੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਸਫ਼ਲਤਾ ਦੀ ਜਾਣਕਾਰੀ ਸਾਂਝੀ ਕੀਤੀ ਹੈ। ਗਣਤੰਤਰ ਦਿਵਸ ਦੀਆਂ ਤਿਆਰੀਆਂ ਦੇ ਦੌਰਾਨ, ਕਾਊਂਟਰ ਇੰਟੈਲੀਜੈਂਸ ਟੀਮ ਨੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਨਾਜਾਇਜ਼ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਨੂੰ ਖਤਮ ਕੀਤਾ।

ਤਿੰਨ ਮੁਲਜ਼ਮ ਗ੍ਰਿਫ਼ਤਾਰ ਅਤੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਬਰਾਮਦ ਤਿੰਨ ਵਿਦੇਸ਼ੀ ਪਿਸਤੌਲ ਅਤੇ ਕਈ ਜ਼ਿੰਦਾ ਕਾਰਤੂਸ ਮਿਲੇ ਹਨ। ਮੁਲਜ਼ਮਾਂ ਨੇ ਵਿਦੇਸ਼ੀ ਗੈਂਗਸਟਰਾਂ ਨਾਲ ਸੰਪਰਕ ਰੱਖਿਆ ਸੀ ਅਤੇ ਉਨ੍ਹਾਂ ਦੇ ਆਦੇਸ਼ਾਂ ‘ਤੇ ਕੰਮ ਕਰ ਰਹੇ ਸਨ.

ਅਣਸੁਖਾਵੀ ਘਟਨਾ ਤੋਂ ਬਚਾਅ:
ਪੁਲਿਸ ਅਨੁਸਾਰ ਇਹ ਮੁਲਜ਼ਮ ਸੂਬੇ ਵਿੱਚ ਕਿਸੇ ਵੱਡੀ ਵਾਰਦਾਤ ਲਈ ਤਿਆਰ ਹੋ ਰਹੇ ਸਨ, ਪਰ ਪੰਜਾਬ ਪੁਲਿਸ ਦੀ ਮੁਸਤੈਦੀ ਕਾਰਵਾਈ ਨਾਲ ਸਮਾਂ ਰਹਿੰਦੇ ਇਹ ਖ਼ਤਰਾ ਟਾਲਿਆ ਗਿਆ।

READ ALSO : ਪੁਲਿਸ ਨੇ ਨਾਰਕੋ-ਟੈਰਰ ਨੈੱਟਵਰਕ ‘ਤੇ ਕੀਤੀ ਵੱਡੀ ਕਾਰਵਾਈ, ਸਿਰਸਾ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਜਾਂਚ ਅਤੇ ਕਾਰਵਾਈ:

ਮੁਲਜ਼ਮਾਂ ਖ਼ਿਲਾਫ਼ SSOC ਅੰਮ੍ਰਿਤਸਰ ਵਿੱਚ ਕੇਸ ਦਰਜ ਕਰ ਲਿਆ ਹੈ। ਅਪਰਾਧੀਆਂ ਦੀ ਪੂਰੀ ਸਪਲਾਈ ਚੇਨ ਦੀ ਜਾਂਚ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਸਰਹੱਦ ਪਾਰ ਸਬੰਧਾਂ ਦੀ ਗੰਭੀਰਤਾਂ ਨਾਲ ਜਾਂਚ ਕੀਤੀ ਜਾ ਰਹੀ ਹੈ। ਹਥਿਆਰਾਂ ਦੇ ਮੂਲ ਸਰੋਤ ਅਤੇ ਅਗਲੇ ਸਪਲਾਈ ਪੁਆਇੰਟ ਦੀ ਪੜਤਾਲ ਵੀ ਗੰਭੀਰਤਾ ਨਾਲ ਕੀਤੀ ਜਾ ਰਹੀ ।

ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ:
DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਪੱਧਰ ਚੌਕਸ ਹੈ। ਸੰਵੇਦਨਸ਼ੀਲ ਮੌਕਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਖ਼ੁਫ਼ੀਆ ਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰ ਨੈੱਟਵਰਕ ਅਤੇ ਹਥਿਆਰ ਤਸਕਰੀ ਖ਼ਿਲਾਫ਼ ਆਪਣੀ ਜ਼ੀਰੋ-ਟੌਲਰੈਂਸ ਨੀਤੀ ਅਪਣਾ ਰਹੀ ਹੈ।

ਪੁਲਿਸ ਨੇ ਦੁਹਰਾਇਆ ਕਿ ਸੂਬੇ ਵਿੱਚ ਸ਼ਾਂਤੀ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਐਸੇ ਸਖ਼ਤ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।

ਪੰਜਾਬ ਨੂੰ ਸਪੈਸ਼ਲਿਟੀ ਸਟੀਲ ਸੈਕਟਰ ਵਿੱਚ ਵੱਡਾ ਗ੍ਰੀਨਫੀਲਡ ਨਿਵੇਸ਼,ਰੁਜ਼ਗਾਰ ਦੇ ਵਧੇ ਮੌਕੇ, 900 ਤੋਂ ਵੱਧ ਨੌਕਰੀਆਂ

Exit mobile version