ਅੱਜ ਦੇ ਸਮੇਂ ਵਿਚ Social Media ਦਾ ਕ੍ਰੇਜ਼ ਇੰਨਾ ਵੱਧ ਗਿਆ ਹੈ ਕਿ ਹਰ ਵਰਗ ਇਸ ਦੀ ਵਰਤੋਂ ਕਰਦਾ ਹੈ। ਮਲੇਸ਼ੀਆ ਸਰਕਾਰ ਨੇ ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਸਖ਼ਤ ਕਾਨੂੰਨ ਲਾਗੂ ਕੀਤਾ ਹੈ। ਨਵੇਂ ਨਿਯਮਾਂ ਅਨੁਸਾਰ 16 ਸਾਲ ਤੋਂ ਘੱਟ ਉਮਰ ਦੇ ਬੱਚੇ ਹੁਣ ਸੋਸ਼ਲ ਮੀਡੀਆ ਅਕਾਊਂਟ ਨਹੀਂ ਬਣਾ ਸਕਣਗੇ। ਇਸ ਕਾਨੂੰਨ ਤਹਿਤ ਸੋਸ਼ਲ ਮੀਡੀਆ ਪਲੇਟਫਾਰਮਾਂ ਲਈ ਉਮਰ ਦੀ ਤਸਦੀਕ ਕਰਨਾ ਲਾਜ਼ਮੀ ਹੋਵੇਗਾ।
ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਬੱਚਿਆਂ ਨੂੰ ਨੁਕਸਾਨਦੇਹ ਸਮੱਗਰੀ, ਸਾਈਬਰ ਬੁਲਿੰਗ ਅਤੇ ਡਿਜੀਟਲ ਲਤ ਤੋਂ ਬਚਾਉਣ ਲਈ ਚੁੱਕਿਆ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕੰਪਨੀਆਂ ਨੂੰ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੂਜੇ ਪਾਸੇ, ਕੁਝ ਟੈਕ ਕੰਪਨੀਆਂ ਦਾ ਮੰਨਣਾ ਹੈ ਕਿ ਪੂਰੀ ਪਾਬੰਦੀ ਬੱਚਿਆਂ ਨੂੰ ਇੰਟਰਨੈੱਟ ਦੇ ਗੈਰ-ਨਿਯੰਤਰਿਤ ਹਿੱਸਿਆਂ ਵੱਲ ਧੱਕ ਸਕਦੀ ਹੈ। ਫਿਲਹਾਲ ਮਲੇਸ਼ੀਆ ਦੁਨੀਆ ਦੇ ਉਹਨਾਂ ਦੇਸ਼ਾਂ ਵਿੱਚ ਸ਼ਾਮਲ ਹੋ ਗਿਆ ਹੈ ਜੋ ਬੱਚਿਆਂ ਦੀ ਡਿਜੀਟਲ ਸੁਰੱਖਿਆ ਲਈ ਕੜੇ ਕਦਮ ਚੁੱਕ ਰਹੇ ਹਨ।

