Site icon Dainik Savera Punjab

PUNJAB : ਪੇਪਰ ਲੀਕ ਖਿਲਾਫ਼ ਲਿਆਂਵਾਂਗੇ ਸਖਤ ਕਾਨੂੰਨ ; SOI ਦੇ ਧਰਨੇ ‘ਚ ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ

SOI Protest Punjab : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਥਿਤ ਪੇਪਰ ਲੀਕ ਨੂੰ ਲੈ ਕੇ ਐਸਓਆਈ ਵੱਲੋਂ ਪੰਜਾਬ ਸਰਕਾਰ ਵਿਰੁੱਧ ਕੀਤੇ ਗਏ ਪ੍ਰਦਰਸ਼ਨ ਵਿੱਚ ਸ਼ਿਰਕਤ ਕੀਤੀ। ਪ੍ਰਦਰਸ਼ਨ ਦੌਰਾਨ ਉਨ੍ਹਾਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਸਮਰਥਨ ਕੀਤਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਪੇਪਰ ਲੀਕ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਸਰਕਾਰ ਸਿਰਫ਼ ਬਿਆਨਬਾਜ਼ੀ ਅਤੇ ਪ੍ਰਚਾਰ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਲਗਾਤਾਰ ਭਰਤੀ ਪ੍ਰੀਖਿਆਵਾਂ ਅਤੇ ਪੇਪਰ ਲੀਕ ਨੇ ਪੰਜਾਬ ਦੇ ਲੱਖਾਂ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਇਸ ਪੂਰੇ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਦੋਵੇਂ ਮੰਤਰੀ ਅਸਤੀਫ਼ਾ ਨਹੀਂ ਦਿੰਦੇ ਹਨ ਤਾਂ ਪੰਜਾਬ ਦੇ ਨੌਜਵਾਨ ਸੂਬੇ ਭਰ ਵਿੱਚ ਇੱਕ ਵਿਸ਼ਾਲ ਅੰਦੋਲਨ ਸ਼ੁਰੂ ਕਰਨਗੇ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ।

Exit mobile version