Site icon Dainik Savera Punjab

ਜ਼ਮੀਨ ਵੇਚ ਕੇ ਕੈਨੇਡਾ ਭੇਜਿਆ ਪੁੱਤ, ਹਾਦਸੇ ਨੇ ਸਭ ਕੁਝ ਖੋਹ ਲਿਆ

ਨਵੀਂ ਦਿੱਲੀ (ਦੈਨਿਕ ਸਵੇਰਾ): ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦਾ 24 ਸਾਲਾ ਨੌਜਵਾਨ ਕੈਨੇਡਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਆਪਣੇ ਦੋਸਤ ਨਾਲ ਕਾਰ ਰਾਹੀਂ ਟੋਰਾਂਟੋ ਜਾ ਰਿਹਾ ਸੀ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋਇਆ ਹੈ ਅਤੇ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਹੈ। 

ਹਵਾਈ ਯਾਤਰੀਆਂ ਲਈ ਵੱਡੀ ਰਾਹਤ: DGCA ਨੇ ਟਿਕਟ ਰਿਫ਼ੰਡ ਨਿਯਮ ਬਦਲੇ

ਮ੍ਰਿਤਕ ਦੀ ਪਛਾਣ 24 ਸਾਲਾ ਊਧਮਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਯਮੁਨਾਨਗਰ ਦਾ ਰਹਿਣ ਵਾਲਾ ਸੀ। ਊਧਮ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 2021 ਵਿੱਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਇਸ ਸਮੇਂ ਬਰੈਂਪਟਨ ਵਿੱਚ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸਦੇ ਪਿਤਾ ਗੁਰਵਿੰਦਰ ਫੋਟੋਗ੍ਰਾਫੀ ਕਰਕੇ ਘਰ ਦਾ ਗੁਜ਼ਾਰਾ ਕਰਦੇ ਹਨ।

ਹੁਕਮਨਾਮੇ ਤੋਂ ਸ਼ੁਰੂ ਹੋਇਆ ਵਿਵਾਦ, ਹੁਣ ਮੁੱਖ ਗ੍ਰੰਥੀ ਅਹੁਦੇ ਤੋਂ ਵੀ ਬਰਖ਼ਾਸਤ

ਰਿਪੋਰਟਾਂ ਮੁਤਾਬਕ, ਕੰਮ ਤੋਂ ਦੋ ਦਿਨ ਦੀ ਛੁੱਟੀ ਮਿਲਣ ਕਾਰਨ ਊਧਮ ਵੀਰਵਾਰ ਨੂੰ ਆਪਣੇ ਦੋਸਤ ਨਾਲ ਟੋਰਾਂਟੋ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਦੁਪਹਿਰ ਕਰੀਬ 2:30 ਵਜੇ ਟੋਰਾਂਟੋ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਕਾਰ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰ ਨਾਲ ਟੱਕਰ ਮਾਰੀ। ਇਸ ਭਿਆਨਕ ਹਾਦਸੇ ਵਿੱਚ ਊਧਮ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Sold Land to Send Son to Canada

Exit mobile version