Last Updated: October 5, 2026

Dainik Savera Times Logo

PUNJAB : ਫਾਜ਼ਿਲਕਾ ‘ਚ ਨਸ਼ਾ ਕਰਨ ਤੋਂ ਰੋਕਿਆ ਤਾਂ ਕਲਯੁੱਗੀ ਪੁੱਤ ਨੇ ਆਪਣੀ ਹੀ ਮਾਂ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

3 weeks ਪਹਿਲਾ

PUNJAB : ਫਾਜ਼ਿਲਕਾ ‘ਚ ਨਸ਼ਾ ਕਰਨ ਤੋਂ ਰੋਕਿਆ ਤਾਂ ਕਲਯੁੱਗੀ ਪੁੱਤ ਨੇ ਆਪਣੀ ਹੀ ਮਾਂ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

Son Shoots Mother in Fazilka : ਫਾਜ਼ਿਲਕਾ ਦੇ ਪਿੰਡ ਢਾਣੀ ਮੋਹਨਾ ਰਾਮ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪੁੱਤ ਵੱਲੋਂ ਆਪਣੀ ਹੀ ਮਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ‘ਚ ਔਰਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ, ਜਿਸ ਨੂੰ ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਸਿਵਲ ਹਸਪਤਾਲ ‘ਚ ਮੁੱਢਲੇ ਇਲਾਜ ਦੌਰਾਨ ਉਸ ਦੀ ਹਾਲਤ ਵਿਗੜਨ ‘ਤੇ ਡਾਕਟਰਾਂ ਨੇ ਉਸ ਨੂੰ ਅਗਲੇ ਇਲਾਜ ਲਈ ਹੋਰ ਹਸਪਤਾਲ ਰੈਫਰ ਕਰ ਦਿੱਤਾ। ਜ਼ਖ਼ਮੀ ਔਰਤ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ।

ਨਸ਼ੇ ਦੀ ਆਦੀ ਸੀ ਪੁੱਤ, ਰੋਕਣ ‘ਤੇ ਹੋਇਆ ਵਿਵਾਦ

ਥਾਣਾ ਸਦਰ ਦੇ ਐਸਐਚਓ ਹਰਦੇਵ ਸਿੰਘ ਬੇਦੀ ਮੁਤਾਬਕ ਘਟਨਾ ਦੇਰ ਰਾਤ ਦੀ ਹੈ। ਪੁਲਿਸ ਅਨੁਸਾਰ ਔਰਤ ਦਾ ਪੁੱਤ ਪਰਮਿੰਦਰ ਸਿੰਘ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ। ਪਰਿਵਾਰ ਵੱਲੋਂ ਉਸ ਨੂੰ ਨਸ਼ੇ ਦੀ ਆਦਤ ਛੱਡਣ ਲਈ ਲਗਾਤਾਰ ਰੋਕਿਆ ਜਾਂਦਾ ਸੀ। ਇਸੇ ਗੱਲ ਨੂੰ ਲੈ ਕੇ ਗੁੱਸੇ ‘ਚ ਆਏ ਪੁੱਤ ਨੇ ਆਪਣੇ ਕੁਝ ਸਾਥੀਆਂ ਨੂੰ ਘਰ ਬੁਲਾਇਆ ਤੇ ਮਾਂ ‘ਤੇ ਹਮਲਾ ਕਰ ਦਿੱਤਾ।

ਐਸਐਚਓ ਮੁਤਾਬਕ ਘਟਨਾ ਸਥਾਨ ਤੋਂ 10 ਤੋਂ 11 ਖਾਲੀ ਕਾਰਤੂਸ, ਇੱਕ ਜ਼ਿੰਦਾ ਕਾਰਤੂਸ ਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਜ਼ਖਮੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਪੁੱਤ ਪਰਮਿੰਦਰ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.