ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਗੁਰੂ ਨਾਨਕ ਭਵਨ ਤੋਂ ‘ਸੂਰਮਾ’ ਨਾਂ ਦੀ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਉਹਨਾਂ ਨੌਜਵਾਨਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ ਨਸ਼ੇ ਦੀ ਲਤ ਨੂੰ ਛੱਡ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੇ ਅਸਲ “ਸੂਰਮੇ” ਕਰਾਰ ਦਿੰਦਿਆਂ ਮੁੰਦਰੀਆਂ ਪਹਿਨਾ ਕੇ ਸਨਮਾਨਿਤ ਕੀਤਾ।
ਸਮਾਗਮ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨ ਦੂਜਿਆਂ ਲਈ ਪ੍ਰੇਰਣਾ ਹਨ ਅਤੇ ਸਰਕਾਰ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਤੇ ਕਾਰੋਬਾਰ ਸ਼ੁਰੂ ਕਰਨ ਲਈ ਹਰ ਸੰਭਵ ਵਿੱਤੀ ਅਤੇ ਕਾਨੂੰਨੀ ਸਹਾਇਤਾ ਦੇਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਸਮਾਜ ਵਿੱਚ ਮੁੜ ਸਨਮਾਨ ਨਾਲ ਸਥਾਪਿਤ ਕਰਨਾ ਸਰਕਾਰ ਦੀ ਤਰਜੀਹ ਹੈ।
ਪੰਜਾਬ ਵਿੱਚ 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਪੇਂਡੂ ਰੁਜ਼ਗਾਰ ਯੋਜਨਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਮੁੱਖ ਮੰਤਰੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ 3,000 ਨਵੀਆਂ ਜਿੰਮਾਂ ਅਤੇ 3,100 ਆਧੁਨਿਕ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ।
ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੂਜਿਆਂ ਨੂੰ ਹੀਰੋ ਕਹਿਣ ਤੋਂ ਪਹਿਲਾਂ ਉਨ੍ਹਾਂ ਨੂੰ ਖੁਦ ਵੀ ਆਪਣੀਆਂ ਆਦਤਾਂ ਵਿੱਚ ਸੁਧਾਰ ਲਿਆਉਣਾ ਚਾਹੀਦਾ ਹੈ। ਇਸ ਨਾਲ ਇਸ ਮੁਹਿੰਮ ਨੂੰ ਲੈ ਕੇ ਸਿਆਸੀ ਚਰਚਾ ਵੀ ਤੇਜ਼ ਹੋ ਗਈ ਹੈ।
ਮਹਾਰਾਸ਼ਟਰ TET ਪ੍ਰੀਖਿਆ ਮੁਲਤਵੀ: ਪੇਪਰ ਲੀਕ ਦੇ ਸ਼ੱਕ ਮਗਰੋਂ ਜਾਂਚ ਤੇਜ਼, ਲੱਖਾਂ ਉਮੀਦਵਾਰ ਪ੍ਰਭਾਵਿਤ

