
Southern Lebanon Attack : ਇਜ਼ਰਾਈਲੀ ਫੌਜ ਨੇ ਦੱਖਣੀ ਲੇਬਨਾਨ ਵਿੱਚ ਲਗਭਗ 150 ਹਿਜ਼ਬੁੱਲਾ ਟਿਕਾਣਿਆਂ ‘ਤੇ ਤਿੱਖੇ ਹਮਲੇ ਕੀਤੇ ਹਨ। ਅਮਰੀਕਾ ਦੀ ਵਿਚੋਲਗੀ ਵਾਲੀ ਗੱਲਬਾਤ ਰਾਹੀਂ ਦੋਵਾਂ ਦੇਸ਼ਾਂ ਵਿਚਕਾਰ ਇੱਕ ਸ਼ਰਤੀਆ ਜੰਗਬੰਦੀ ਸਮਝੌਤਾ ਹੋਣ ਤੋਂ ਕੁਝ ਦਿਨ ਬਾਅਦ, ਦੱਖਣੀ ਲੇਬਨਾਨ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 12 ਲੋਕ ਮਾਰੇ ਗਏ ਹਨ, ਜਿਨ੍ਹਾਂ ਵਿੱਚ ਉੱਚ-ਦਰਜੇ ਦੇ ਲੇਬਨਾਨੀ ਫੌਜੀ ਅਧਿਕਾਰੀ ਵੀ ਸ਼ਾਮਲ ਹਨ।
