ਪੰਜਾਬ ਡੈਕਸ: ਰਾਜਪੁਰਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਲੋਕ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ 60 ਸਾਲਾ ਬਜ਼ੁਰਗ ਅਤੇ ਇੱਕ ਨੌਜਵਾਨ ਮੋਟਰਸਾਈਕਲ ‘ਤੇ ਸਫ਼ਰ ਕਰ ਰਹੇ ਸਨ ਕਿ ਵਿਸ਼ਵਕਰਮਾ ਚੌਂਕ ‘ਤੇ ਤੇਜ਼ ਰਫ਼ਤਾਰ ਕਾਰ ਨੇ ਅਚਾਨਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੋਵੇਂ ਸਵਾਰ ਜ਼ਖਮੀ ਹੋ ਕੇ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ।
ਹੋਟਲ ਰੂਮ ‘ਚ 2 ਸਾਲ ਦੀ ਗੇਮਿੰਗ, ਕਰਮਚਾਰੀਆਂ ਨੇ ਵੇਖੇ ਕੂੜੇ ਦੇ ਪਹਾੜ
ਹਾਦਸੇ ਦੀ ਤੀਬਰਤਾ ਇਸ ਗੱਲ ਤੋਂ ਸਪਸ਼ਟ ਹੁੰਦੀ ਹੈ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚੱਕਨਾਚੂਰ ਹੋ ਗਿਆ ਜਦਕਿ ਕਾਰ ਬੇਕਾਬੂ ਹੋ ਕੇ ਖਦਾਨੇ ਵਿੱਚ ਜਾ ਪਲਟੀ। ਸਥਾਨਕ ਲੋਕਾਂ ਨੇ ਦੱਸਿਆ ਕਿ ਟੱਕਰ ਦੀ ਆਵਾਜ਼ ਇੰਨੀ ਭਿਆਨਕ ਸੀ ਕਿ ਆਸਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਚਾਲਕ ਦੀ ਲਾਪਰਵਾਹੀ ਨੂੰ ਹਾਦਸੇ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।


