skip to content

Last Updated: November 6, 2026

Dainik Savera Times Logo

ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਸਿੰਘ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ’ਚੋਂ ਕੀਤਾ ਖ਼ਾਰਜ, ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

20 September 2026 ਅੱਪਡੇਟ ਕੀਤਾ ਗਿਆ

ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਸਿੰਘ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ’ਚੋਂ ਕੀਤਾ ਖ਼ਾਰਜ, ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

Sri Akal Takht Sahib : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਉੱਤੇ ਇੱਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖਾਰਜ ਕਰ ਦਿੱਤਾ ਹੈ। ਕਿਹਾ ਗਿਆ ਹੈ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ।

ਦੇਖੋ ਵੀਡੀਓ…

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਹਾਜ਼ਰ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.