ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਲਈ ਇੱਕ ਵੱਡਾ ਅਤੇ ਰਾਹਤ ਭਰਿਆ ਫੈਸਲਾ ਲਿਆ ਹੈ। ਸਰਕਾਰ ਨੇ ਸੰਗਤ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਸਾਰੇ ਵਿਸ਼ੇਸ਼ ਪ੍ਰਬੰਧਾਂ ਅਤੇ ਸਹੂਲਤਾਂ ਨੂੰ 20 ਦਿਨ ਹੋਰ ਵਧਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (CMO Office) ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਹੁਣ ਇਹ ਸਹੂਲਤਾਂ 20 ਦਸੰਬਰ ਤਕ ਜਾਰੀ ਰਹਿਣਗੀਆਂ, ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
CM Live : ਨਵੀਆਂ ਸੜਕਾਂ ਲਈ 4 ਹਜ਼ਾਰ ਕਰੋੜ ਦਾ ਪ੍ਰੋਜੈਕਟ ਤਿਆਰ, ਹੜਤਾਲੀ ਕਾਮਿਆਂ ਨੂੰ Table Talk ਦਾ ਦਿੱਤਾ ਸੱਦਾ
ਸੁਚਾਰੂ ਦਰਸ਼ਨਾਂ ਲਈ ਲਿਆ ਫੈਸਲਾ
ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਸਥਾਰ ਦਾ ਮੁੱਖ ਉਦੇਸ਼ ਵੱਡੀ ਗਿਣਤੀ ਵਿੱਚ ਆ ਰਹੀ ਸੰਗਤ ਲਈ ਸੁਚਾਰੂ ਆਵਾਜਾਈ ਅਤੇ ਸਹੂਲਤ ਯਕੀਨੀ ਬਣਾਉਣਾ ਹੈ। ਗੁਰੂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿੱਚ ਅਜੇ ਵੀ ਦੇਸ਼-ਵਿਦੇਸ਼ ਤੋਂ ਸ਼ਰਧਾਲੂਆਂ ਦਾ ਤਾਂਤਾ ਲੱਗਾ ਹੋਇਆ ਹੈ, ਜਿਸਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।
ਡਿਊਟੀ ਦੌਰਾਨ ਕਰੰਟ ਲੱਗਣ ਨਾਲ ਖੰਨਾ ਪਾਵਰਕਾਮ ਵਿਭਾਗ ਦੇ ਲਾਈਨਮੈਨ ਦੀ ਮੌਤ, ਇਲਾਕੇ ‘ਚ ਸੋਗ
20 ਦਸੰਬਰ ਤੱਕ ਜਾਰੀ ਰਹਿਣਗੇ ਇਹ ਪ੍ਰੋਗਰਾਮ
ਵਿਸਤ੍ਰਿਤ ਸ਼ਡਿਊਲ ਤਹਿਤ, ਸਮਾਗਮ ਦੇ ਮੁੱਖ ਆਕਰਸ਼ਣ ਜਿਵੇਂ ਲਾਈਟ ਐਂਡ ਸਾਊਂਡ ਸ਼ੋਅ (Light and Sound Show), ਡਰੋਨ ਸ਼ੋਅ (Drone Show) ਅਤੇ ਹੋਰ ਜ਼ਰੂਰੀ ਪ੍ਰਬੰਧ ਹੁਣ 20 ਦਸੰਬਰ ਤੱਕ ਬਦਸਤੂਰ ਜਾਰੀ ਰਹਿਣਗੇ। ਇਸਦਾ ਮਤਲਬ ਹੈ ਕਿ ਜੋ ਸ਼ਰਧਾਲੂ ਹੁਣ ਤੱਕ ਇਨ੍ਹਾਂ ਪ੍ਰੋਗਰਾਮਾਂ ਦਾ ਹਿੱਸਾ ਨਹੀਂ ਬਣ ਸਕੇ ਸਨ, ਉਨ੍ਹਾਂ ਕੋਲ ਅਜੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਨ ਕਰਨ ਅਤੇ ਇਨ੍ਹਾਂ ਇਤਿਹਾਸਕ ਪਲਾਂ ਦਾ ਗਵਾਹ ਬਣਨ ਦਾ ਮੌਕਾ ਹੈ।

