skip to content

Last Updated: November 27, 2026

Dainik Savera Times Logo

BIG BREAKING : ਬੇਅਦਬੀ ਖ਼ਿਲਾਫ਼ ਵਿਧਾਨ ਸਭਾ ‘ਚ ਪਾਸ ਕਾਨੂੰਨੀ ਬਿੱਲ ‘ਤੇ ਰਾਜਪਾਲ ਕਟਾਰੀਆ ਨੇ ਕੀਤੇ ਦਸਤਖ਼ਤ

19 April 2026 ਅੱਪਡੇਟ ਕੀਤਾ ਗਿਆ

BIG BREAKING : ਬੇਅਦਬੀ ਖ਼ਿਲਾਫ਼ ਵਿਧਾਨ ਸਭਾ ‘ਚ ਪਾਸ ਕਾਨੂੰਨੀ ਬਿੱਲ ‘ਤੇ ਰਾਜਪਾਲ ਕਟਾਰੀਆ ਨੇ ਕੀਤੇ ਦਸਤਖ਼ਤ

Punjab News Breaking : ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਕਾਨੂੰਨੀ ਬਿੱਲ ਨੂੰ ਪਾਸ ਕਰਕੇ ਸਖ਼ਤੀ ਵਧਾ ਦਿੱਤੀ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਵਿਧਾਨ ਸਭਾ ‘ਚ ਪਾਸ ਕਾਨੂੰਨੀ ਬਿੱਲ ਪਾਸ ਹੋ ਜਾਣ ‘ਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਪ੍ਰਤੀ ਆਪਣੀ ਖੁਸ਼ੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ, ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ। ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਮੇਰੇ ਵਰਗੇ ਨਿਮਾਣੇ ਤੋਂ ਇਹ ਸੇਵਾ ਲੈਣ ਲਈ ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ..।’

Punjab Weather : 24 ਅਪ੍ਰੈਲ ਤਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ; 18 ਸ਼ਹਿਰਾਂ ‘ਚ 41 ਡਿਗਰੀ ਤਕ ਪਹੁੰਚਿਆ ਪਾਰਾ

ਜਾਣਕਾਰੀ ਲਈ ਦੱਸ ਦੇਈਏ ਕਿ ਜਿਵੇਂ ਪਹਿਲਾਂ ਜਦੋਂ ਕੋਈ ਅਜਿਹੀ ਘਟਨਾ ਵਾਪਰਦੀ ਸੀ ਤਾਂ ਦੋਸ਼ੀ ਨੂੰ ਮੰਦਬੁੱਧੀ ਕਹਿ ਕੇ ਪਿੱਛਾ ਛੁਡਾ ਲਿਆ ਜਾਂਦਾ ਸੀ, ਪਰ ਹੁਣ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਪੰਜ ਤੋਂ 25 ਲੱਖ ਰੁਪਏ ਦਾ ਜੁਰਮਾਨ ਲਗਾਇਆ ਜਾਵੇਗਾ। 10 ਸਾਲ ਤੋਂ ਉਮਰ ਕੈਦ ਦੀ ਸਜ਼ਾ ਵੀ ਹੋਵੇਗੀ। ਦੱਸ ਦੇਈਏ ਕਿ ਇਸ ਸਬੰਧੀ ਗੱਲਬਾਤ ਕਰਨ ਲਈ 13 ਅਪ੍ਰੈਲ ਨੂੰ ਵਿਧਾਨਸਭਾ ਇਜਲਾਸ ਸੱਦਿਆ ਗਿਆ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.