P?c1=2&c2=40696273&cv=3.9

Dainik Savera Times Logo

Sri Muktsar Sahib : ਸਕਾਰਪੀਓ ਤੇ ਥਾਰ ਦੀ ਆਹਮਣੋ-ਸਾਹਮਣੇ ਜ਼ਬਰਦਸਤ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

4 days पहले

Sri Muktsar Sahib : ਸਕਾਰਪੀਓ ਤੇ ਥਾਰ ਦੀ ਆਹਮਣੋ-ਸਾਹਮਣੇ ਜ਼ਬਰਦਸਤ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਕੋਲ ਜੁੜਵਾ ਨਹਿਰਾਂ ‘ਤੇ ਸਕਾਰਪੀਓ ਅਤੇ ਥਾਰ ਗੱਡੀ ਦੀ ਆਹਮੋ -ਸਾਹਮਣੇ ਭਿਆਨਕ ਟੱਕਰ ਹੋ ਗਈ ਹੈ। ਹਾਦਸਾ ਇੰਨਾ ਜ਼ੋਰਦਾਰ ਸੀ ਕਿ ਵਾਹਨਾਂ ਦੇ ਏਅਰਬੈਗ ਖੁੱਲ ਗਏ ਅਤੇ ਗੱਡੀਆਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਥਾਰ ਗੱਡੀ ਬਠਿੰਡਾ ਤੋਂ ਮੁਕਤਸਰ ਵੱਲ ਆ ਰਹੀ ਸੀ, ਜਦਕਿ ਸਕਾਰਪੀਓ ਗੱਡੀ ਮੁਕਤਸਰ ਤੋਂ ਬਠਿੰਡਾ ਵੱਲ ਜਾ ਰਹੀ ਸੀ। ਜਿਵੇਂ ਹੀ ਦੋਵੇਂ ਵਾਹਨ ਪਿੰਡ ਭੁੱਲਰ ਕੋਲ ਜੁੜਵਾ ਨਹਿਰਾਂ ‘ਤੇ ਪਹੁੰਚੇ ਤਾਂ ਆਹਮੋ -ਸਾਹਮਣੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀਆਂ ਦੇ ਏਅਰਬੈਗ ਤੁਰੰਤ ਖੁੱਲ ਗਏ ਅਤੇ ਵਾਹਨਾਂ ਨੂੰ ਕਾਫ਼ੀ ਮਾਲੀ ਨੁਕਸਾਨ ਪਹੁੰਚਿਆ।

Petrol Diesel Price Today : ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ; ਜਾਣੋ ਆਪਣੇ ਸ਼ਹਿਰ ‘ਚ ਕੀ ਹਨ Latest Rate

ਸਕਾਰਪੀਓ ਚਾਲਕ ਕਵਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਮੁਕਤਸਰ ਤੋਂ ਖਰੀਦਦਾਰੀ ਕਰਕੇ ਵਾਪਸ ਘਰ ਜਾ ਰਹੇ ਸਨ। ਜਦੋਂ ਉਹ ਜੁੜਵਾ ਨਹਿਰਾਂ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਥਾਰ ਨੇ ਕਥਿਤ ਤੌਰ ‘ਤੇ ਤੇਜ਼ ਰਫ਼ਤਾਰ ਵਿੱਚ ਆ ਕੇ ਉਹਨਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਉਸਦੇ ਅਨੁਸਾਰ ਥਾਰ ਵਿੱਚ ਤਿੰਨ ਨੌਜਵਾਨ ਸਵਾਰ ਸਨ ਅਤੇ ਉਹਨਾਂ ਨੇ ਕਥਿਤ ਤੌਰ ‘ਤੇ ਸ਼ਰਾਬ ਪੀਤੀ ਹੋਈ ਸੀ। ਕਵਰਜੀਤ ਸਿੰਘ ਨੇ ਕਿਹਾ ਕਿ ਉਸਦੇ ਸਿਰ ‘ਤੇ ਮਾਮੂਲੀ ਚੋਟ ਲੱਗੀ ਹੈ ਅਤੇ ਉਸਨੇ ਪ੍ਰਸ਼ਾਸਨ ਤੋਂ ਇਨਸਾਫ਼ ਅਤੇ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Accident 1

खबरें और भी हैं...

Copyright © 2026 Dainik Savera Times. All rights reserved.