Site icon Dainik Savera Punjab

ਅੰਮ੍ਰਿਤਸਰ ਦੀਆਂ ਸੀਟਾਂ ਦਾ ਪੂਰਾ ਹਾਲ, 195 ਸੀਟਾਂ ਲਈ 444 ਉਮੀਦਵਾਰ ਮੈਦਾਨ ਵਿੱਚ

Six villages of Patiala

Six villages of Patiala completely boycott

PUNJAB NEWS : ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਜ਼ਿਲ੍ਹੇ ਵਿੱਚ ਕੁੱਲ 195 ਸੀਟਾਂ ਲਈ 444 ਉਮੀਦਵਾਰ ਆਪਣੀ ਕਿਸਮਤ ਆਜ਼ਮਾ ਰਹੇ ਹਨ। ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਵੋਟਿੰਗ ਲਈ ਜ਼ਿਲ੍ਹੇ ਭਰ ਵਿੱਚ ਕੁੱਲ 1191 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 466 ਬੂਥਾਂ ਨੂੰ ਸੰਵੇਦਨਸ਼ੀਲ ਅਤੇ 80 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ। ਸੁਰੱਖਿਆ ਦੇ ਪੱਕੇ ਪ੍ਰਬੰਧਾਂ ਤਹਿਤ ਵੋਟਾਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਲਗਭਗ 11,500 ਕਰਮਚਾਰੀ ਤਾਇਨਾਤ ਕੀਤੇ ਗਏ ਹਨ।

READ ALSO : ਫਿਰੋਜ਼ਪੁਰ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼, ਨਸ਼ੇ ਵਿੱਚ ਧੁੱਤ ਨੌਜਵਾਨ ਗ੍ਰਿਫ਼ਤਾਰ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 24 ਸੀਟਾਂ ਹਨ। ਇਨ੍ਹਾਂ ਵਿੱਚੋਂ 3 ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਘੋਸ਼ਿਤ ਹੋ ਚੁੱਕੇ ਹਨ। ਇਸ ਦੇ ਨਾਲ ਹੀ, 10 ਬਲਾਕਾਂ ਵਿੱਚ ਬਲਾਕ ਸੰਮਤੀ ਦੀਆਂ ਕੁੱਲ 195 ਸੀਟਾਂ ਵਿੱਚੋਂ 61 ਸੀਟਾਂ ‘ਤੇ ਆਮ ਆਦਮੀ ਪਾਰਟੀ ਅਤੇ ਇੱਕ ਸੀਟ ‘ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਬਿਨਾਂ ਮੁਕਾਬਲੇ ਜਿੱਤ ਚੁੱਕਾ ਹੈ।

ਬਾਕੀ ਰਹਿ ਗਈਆਂ 133 ਬਲਾਕ ਸੰਮਤੀ ਸੀਟਾਂ ਲਈ 378 ਉਮੀਦਵਾਰ ਮੈਦਾਨ ਵਿੱਚ ਹਨ, ਜਿਸ ਕਾਰਨ ਕਈ ਥਾਵਾਂ ‘ਤੇ ਤਿੱਖੇ ਮੁਕਾਬਲੇ ਦੀ ਸੰਭਾਵਨਾ ਬਣੀ ਹੋਈ ਹੈ। ਵੱਖ-ਵੱਖ ਰਾਜਨੀਤਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ਲਈ ਪੂਰੀ ਤਾਕਤ ਲਾ ਰਹੇ ਹਨ।

ਚੋਣ ਨਤੀਜਿਆਂ ਦੀ ਸੁਰੱਖਿਅਤ ਗਿਣਤੀ ਲਈ ਜ਼ਿਲ੍ਹੇ ਵਿੱਚ 7 ਸਟਰਾਂਗ ਰੂਮ ਅਤੇ 7 ਗਿਣਤੀ ਕੇਂਦਰ ਬਣਾਏ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਚੋਣਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

Nawanshahr ‘ਚ ਵੋਟ ਪਾਉਣ ਪਹੁੰਚੇ ਉਮੀਦਵਾਰਾਂ ਨੇ ਕੀਤੀ ਅਪੀਲ ਵੱਧ ਤੋਂ ਵੱਧ ਆਪਣੇ ਹੱਕ ਦਾ ਕਰੋ ਇਸਤਮਾਲ

Six villages of Patiala
Exit mobile version