Last Updated: November 25, 2026

Dainik Savera Times Logo

6ਵੀਂ ਕਲਾਸ ਦੀ ਬੱਚੀ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਸਕੂਲ ਪ੍ਰਸ਼ਾਸਨ ਨੇ ਮਿਟਾਏ ਸਬੂਤ

2 November 2025 ਅੱਪਡੇਟ ਕੀਤਾ ਗਿਆ

6ਵੀਂ ਕਲਾਸ ਦੀ ਬੱਚੀ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਸਕੂਲ ਪ੍ਰਸ਼ਾਸਨ ਨੇ ਮਿਟਾਏ ਸਬੂਤ

ਨੈਸ਼ਨਲ ਡੈਸਕ : ਜੈਪੁਰ ਦੇ ਇੱਕ ਨਿੱਜੀ ਸਕੂਲ ਦੀ ਚੌਥੀ ਮੰਜ਼ਿਲ ਤੋਂ 9 ਸਾਲਾ ਅਮਾਇਰਾ ਨੇ ਛਾਲ ਮਾਰ ਦਿੱਤੀ। ਲਗਭਗ 48 ਫੁੱਟ ਦੀ ਉਚਾਈ ਤੋਂ ਡਿੱਗਣ ਤੋਂ ਬਾਅਦ, ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਅਮਾਇਰਾ ਦੀ ਰੇਲਿੰਗ ਤੋਂ ਛਾਲ ਮਾਰਨ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪੁਲਿਸ ਕੋਲ ਉਪਲਬਧ ਸੀਸੀਟੀਵੀ ਫੁਟੇਜ ਵਿੱਚ ਲੜਕੀ ਰੇਲਿੰਗ ਤੋਂ ਡਿੱਗਦੀ ਦਿਖਾਈ ਦੇ ਰਹੀ ਹੈ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਪਹਿਲੀ ਨਜ਼ਰੇ ਇਹ ਲੱਗਦਾ ਹੈ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ, ਹਾਲਾਂਕਿ ਸਕੂਲ ਪ੍ਰਸ਼ਾਸਨ ਨੇ ਅਜੇ ਤਕ ਇਸ ਮਾਮਲੇ ‘ਤੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਡਾਰਕ ਚਾਕਲੇਟ ਤੇ ਬੇਰੀਜ਼ ਵਧਾ ਸਕਦੀ ਯਾਦਦਾਸ਼ਤ, ਤਣਾਅ ਹੋ ਸਕਦੈ ਘਟ : ਸਟੱਡੀ

ਜਾਣਕਾਰੀ ਅਨੁਸਾਰ, ਜਦੋਂ ਪੁਲਿਸ ਸਕੂਲ ਪਹੁੰਚੀ, ਤਾਂ ਉਨ੍ਹਾਂ ਨੇ ਪਾਇਆ ਕਿ ਜਿਸ ਜਗ੍ਹਾ ‘ਤੇ ਲੜਕੀ ਡਿੱਗੀ ਸੀ, ਉਸ ਨੂੰ ਸਾਫ਼ ਕਰ ਦਿੱਤਾ ਗਿਆ ਸੀ ਅਤੇ ਉੱਥੇ ਖੂਨ ਦੇ ਧੱਬੇ ਨਹੀਂ ਸਨ। ਘਟਨਾ ਤੋਂ ਬਾਅਦ ਅਮਾਇਰਾ ਦੇ ਮਾਪੇ ਸਦਮੇ ਵਿੱਚ ਹਨ ਅਤੇ ਸ਼ੱਕੀ ਹਾਲਾਤਾਂ ਦਾ ਦੋਸ਼ ਲਗਾਉਂਦੇ ਹੋਏ ਸਕੂਲ ਪ੍ਰਸ਼ਾਸਨ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਪਰਿਵਾਰ ਨੇ ਸਵਾਲ ਕੀਤਾ ਹੈ ਕਿ ਸਕੂਲ ਕੰਪਲੈਕਸ ਵਿੱਚ ਅਜਿਹੀ ਘਟਨਾ ਕਿਵੇਂ ਵਾਪਰ ਸਕਦੀ ਹੈ। ਉਨ੍ਹਾਂ ਨੇ ਅਧਿਆਪਕ ਸਟਾਫ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰਾਂ ਨੇ ਸਕੂਲ ਪ੍ਰਸ਼ਾਸਨ ‘ਤੇ ਇਸ ਮਾਮਲੇ ਵਿੱਚ ਚੁੱਪੀ ਧਾਰੀ ਰੱਖਣ ਅਤੇ ਸਹਿਯੋਗ ਨਾ ਕਰਨ ਦਾ ਦੋਸ਼ ਲਗਾਇਆ ਹੈ।

TV ਦੀ ‘ਡਰਾਮਾ ਕੁਈਨ’ ਰੂਪਾ ਦੱਤਾ ਫਿਰ ਤੋਂ ਸੁਰਖ਼ੀਆਂ ਵਿੱਚ ,ਚੋਰੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ

ਜੁਆਇੰਟ ਪੇਰੈਂਟਸ ਐਸੋਸੀਏਸ਼ਨ ਨੇ ਦੋਸ਼ ਲਗਾਇਆ ਹੈ ਕਿ ਨੀਰਜਾ ਮੋਦੀ ਸਕੂਲ ਦੇ ਇੱਕ ਅਧਿਆਪਕ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਲੜਕੀ ਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਸਕੂਲ ਪ੍ਰਸ਼ਾਸਨ ‘ਤੇ ਸਬੂਤ ਨਸ਼ਟ ਕਰਨ ਦਾ ਵੀ ਦੋਸ਼ ਲਗਾਇਆ ਅਤੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.