skip to content

Last Updated: October 10, 2026

Dainik Savera Times Logo

ਫਰੀਦਕੋਟ ਰੈਲੀ ‘ਚ ਸੁਖਬੀਰ ਬਾਦਲ ਦੇ ਵੱਡੇ ਐਲਾਨ—ਮੋਟਰਸਾਈਕਲਾਂ ‘ਤੇ ਟੈਕਸ ਖਤਮ

7 months ਪਹਿਲਾ

ਫਰੀਦਕੋਟ ਰੈਲੀ ‘ਚ ਸੁਖਬੀਰ ਬਾਦਲ ਦੇ ਵੱਡੇ ਐਲਾਨ—ਮੋਟਰਸਾਈਕਲਾਂ ‘ਤੇ ਟੈਕਸ ਖਤਮ

ਪੰਜਾਬ ਡੈਸਕ (ਦੈਨਿਕ ਸਵੇਰਾ): ਫਰੀਦਕੋਟ ਵਿੱਚ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਹਮਲੇ ਕੀਤੇ ਅਤੇ ਐਲਾਨ ਕੀਤਾ ਕਿ ਜੇ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਵਿੱਚ ਮੋਟਰਸਾਈਕਲਾਂ ‘ਤੇ ਕੋਈ ਟੈਕਸ ਨਹੀਂ ਲੱਗੇਗਾ।

 

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਸ਼ੀ ਰਾਮ ਜੀ ਨੂੰ ਕੀਤਾ ਯਾਦ—ਬਹੁਜਨ ਜਾਗਰੂਕਤਾ ਦੇ ਮਿਸ਼ਨ ‘ਤੇ ਚਾਨਣਾ

ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦੀ ਸੇਵਾ ਲਈ ਨਹੀਂ, ਸਿਰਫ਼ ਰਾਜ ਕਰਨ ਲਈ ਆਉਂਦੀਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਗਰੀਬਾਂ ਦਾ ਦਰਦ ਸਮਝਣ ਵਾਲੀ ਇਕੱਲੀ ਖੇਤਰੀ ਪਾਰਟੀ ਅਕਾਲੀ ਦਲ ਹੈ। ਬਾਦਲ ਨੇ ਦਾਅਵਾ ਕੀਤਾ ਕਿ ਜਦੋਂ ਵੀ ਪੰਜਾਬ ਦੀ ਜਨਤਾ ਅਕਾਲੀ ਦਲ ਨੂੰ ਸੱਤਾ ਸੌਂਪਦੀ ਹੈ, ਪਾਰਟੀ ਤੁਰੰਤ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਕੰਮ ਸ਼ੁਰੂ ਕਰ ਦਿੰਦੀ ਹੈ।

 

ਕਾਨੂੰਨ-ਵਿਵਸਥਾ ‘ਤੇ ਸਿੰਚਾਈ ਤੋਂ ਟੋਲ ਪਲਾਜ਼ਿਆਂ ਤੱਕ CM ਮਾਨ ਦਾ ਬਿਆਨ ਤੇ ਗਿਣਵਾਏ ਚਾਰ ਸਾਲਾਂ ਦੇ ਕੰਮ..

ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ, ਉਹ ਹਰ ਪਿੰਡ ਵਿੱਚ ਸੰਗਤ ਦਰਸ਼ਨ ਕਰਦੇ ਅਤੇ ਲੋਕਾਂ ਦੀਆਂ ਗੱਲਾਂ ਸੁਣ ਕੇ ਤੁਰੰਤ ਫ਼ੈਸਲੇ ਲੈਂਦੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਅਕਾਲੀ ਸਰਕਾਰ ਵੱਲੋਂ ਚਲਾਈਆਂ ਕਈ ਲੋਕ-ਹਿਤੈਸ਼ੀ ਸਕੀਮਾਂ ਨੂੰ ਮੌਜੂਦਾ ਰਾਜ ਵਿੱਚ ਬੰਦ ਕਰ ਦਿੱਤਾ ਗਿਆ ਹੈ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਕੋਈ ਵਿਅਕਤੀਗਤ ਪਾਰਟੀ ਨਹੀਂ, ਸਗੋਂ ਪੂਰੀ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

 

ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਧਰਨੇ ਦੇ ਰਹੇ ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਡਾਂਗਾਂ ਤੱਕ ਵਰ੍ਹਾਈਆਂ ਜਾ ਰਹੀਆਂ ਹਨ। ਭਗਵੰਤ ਮਾਨ ਤਾਂ ਆਪਣੇ ਵਿਧਾਇਕਾਂ ਨੂੰ ਨਹੀਂ ਮਿਲਦਾ। ਸਹੀ ਮਾਇਨੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਹੈ ਹੀ ਨਹੀਂ, ਸਾਰੇ ਫ਼ੈਸਲੇ ਦਿੱਲੀ ਵਾਲੇ ਅਰਵਿੰਦ ਕੇਜਰੀਵਾਲ ਕਰ ਰਹੇ ਹਨ। ਦਿੱਲੀ ਵਾਲੀਆਂ ਪਾਰਟੀਆਂ ਨੇ ਤਾਂ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਪੰਜਾਬ ਨੂੰ ਬਚਾ ਲਿਆ ਜਾਵੇ। ਦਿੱਲੀ ਦੀਆਂ ਪਾਰਟੀਆਂ ਦਾ ਇਕੋ-ਇਕ ਮਕਸਦ ਹੈ ਕਿ ਪੰਜਾਬ ਦੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ। ਉਨ੍ਹਾਂ ਕਿਹਾ ਕਿ ਜਿੰਨੀਆਂ ਮਰਜ਼ੀ ਦਿੱਲੀ ਦੀਆਂ ਪਾਰਟੀਆਂ ਜ਼ੋਰ ਲਗਾ ਲੈਣ, ਇਸ ਵਾਰ ਪੰਜਾਬ ਵਿਚ ਝੰਡਾ ਪੰਜਾਬ ਦੀ ਖੇਤਰੀ ਪਾਰਟੀ ਦਾ ਝੂਲੇਗਾ।

 

 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਨਾ ਹੁੰਦਾ ਤਾਂ ਪੰਜਾਬ ਦਾ ਰਾਜਸਥਾਨ ਵਰਗਾ ਹਾਲ ਹੋ ਜਾਣਾ ਸੀ। ਪੰਜਾਬ ਵਿਚ 600 ਫੁੱਟ ਪਾਣੀ, 2000 ਫੁੱਟ ਹੇਠਾਂ ਚਲਾ ਜਾਣਾ ਸੀ। ਅਕਾਲੀ ਦਲ ਹੀ ਪੰਜਾਬ ਦਾ ਦਰਦ ਜਾਣਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪਾਣੀ ਦੀ ਇਕ ਵੀ ਬੂੰਦ ਰਾਜਸਥਾਨ ਨੂੰ ਨਹੀਂ ਜਾਣ ਦਿੱਤੀ ਜਾਵੇਗੀ। ਰਾਜਸਥਾਨ ਕਨਾਲ ਵਿਚੋਂ ਨਹਿਰਾਂ ਕੱਢ ਕੇ ਪੰਜਾਬ ਵਿਚ ਸਾਰਾ ਪਾਣੀ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਕੋਈ ਵੀ ਟਿਊਬਵੈੱਲ ਕੁਨੈਕਸ਼ਨ ਨਹੀਂ ਹੈ, ਉਨ੍ਹਾਂ ਨੂੰ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਇਕ-ਦੋ ਮਹੀਨਿਆਂ ਵਿਚ ਹੀ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ।

 

ਮਾਰਚ ਵਿੱਚ Public holidays ਦਾ ਤੇਹਿਲਕਾ: ਵਿਦਿਆਰਥੀਆਂ ਨੂੰ ਮਿਲਣਗੀਆਂ ਇਨ੍ਹਾਂ ਦਿਨ੍ਹਾਂ ਦੀ ਰਾਹਤ..

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਜੇ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਵਿੱਚ ਕੋਈ ਵੀ ਗਰੀਬ ਪਰਿਵਾਰ ਕੱਚੇ ਘਰ ਵਿੱਚ ਨਹੀਂ ਰਹੇਗਾ। ਰਾਜ ਦੇ ਸਾਰੇ 13 ਹਜ਼ਾਰ ਪਿੰਡਾਂ ਵਿੱਚ ਸੀਮੈਂਟ ਦੀਆਂ ਗਲੀਆਂ ਅਤੇ ਨਾਲੀਆਂ ਬਣਾਈਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2027 ਵਿੱਚ ਸਰਕਾਰ ਬਣਨ ‘ਤੇ ਕਿਸੇ ਵੀ ਫੈਕਟਰੀ ਜਾਂ ਸੀਵਰੇਜ ਦਾ ਪਾਣੀ ਦਰਿਆਵਾਂ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਲਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਬੱਡੀ ਵਰਲਡ ਕੱਪ ਮੁੜ ਸ਼ੁਰੂ ਕੀਤਾ ਜਾਵੇਗਾ।

 

ਇਸ ਤੋਂ ਇਲਾਵਾ, ਵੱਡੇ ਬਾਦਲ ਦੇ ਨਾਮ ‘ਤੇ ਇੱਕ ਨਵੀਂ 10 ਲੱਖ ਰੁਪਏ ਦੀ ਯੋਜਨਾ ਲਿਆਂਦੀ ਜਾਵੇਗੀ, ਜਿਸ ਤਹਿਤ ਨੌਜਵਾਨਾਂ ਨੂੰ ਬਿਨ੍ਹਾਂ ਵਿਆਜ ਦੇ 10 ਲੱਖ ਰੁਪਏ ਤੱਕ ਦਾ ਲੋਨ ਦਿੱਤਾ ਜਾਵੇਗਾ ਤਾਂ ਜੋ ਉਹ ਆਪਣਾ ਰੋਜ਼ਗਾਰ ਸ਼ੁਰੂ ਕਰ ਸਕਣ। ਇਹ ਰਕਮ ਬਿਨ੍ਹਾਂ ਵਿਆਜ ਦੇ 10 ਸਾਲਾਂ ਵਿੱਚ ਵਾਪਸ ਕੀਤੀ ਜਾ ਸਕੇਗੀ।

 

ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਜੇ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਪੰਜਾਬ ਵਿੱਚ 75 ਫ਼ੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਲਈ ਰਾਖਵੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਬਿਨ੍ਹਾਂ ਵਿਆਜ ਲੋਨ ਦਿੱਤਾ ਜਾਵੇਗਾ। ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੱਸਿਆ ਕਿ ਮੈਡੀਕਲ ਅਤੇ ਇੰਜੀਨੀਅਰਿੰਗ ਕਾਲਜਾਂ ਵਿੱਚ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਹੋਣਗੀਆਂ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਸਾਰਾ ਖ਼ਰਚਾ ਸਰਕਾਰ ਚੁੱਕੇਗੀ।

 

ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਕਿ ਸਰਕਾਰ ਬਣਨ ਦੇ ਪਹਿਲੇ ਹਫ਼ਤੇ ਵਿੱਚ ਹੀ ਆਟਾ-ਦਾਲ ਸਕੀਮ ਮੁੜ ਲਾਗੂ ਕੀਤੀ ਜਾਵੇਗੀ, ਜਿਸ ਤਹਿਤ 4 ਰੁਪਏ ਪ੍ਰਤੀ ਕਿਲੋ ਆਟਾ ਅਤੇ 20 ਰੁਪਏ ਪ੍ਰਤੀ ਕਿਲੋ ਦਾਲ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਗਰੀਬ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ 1 ਲੱਖ ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਜਾਵੇਗੀ, ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ ਅਤੇ ਹਰ ਕਿਸਾਨ ਨੂੰ ਇੱਕ ਟਿਊਬਵੈੱਲ ਕੁਨੈਕਸ਼ਨ ਦੀ ਗਰੰਟੀ ਦਿੱਤੀ ਜਾਵੇਗੀ।

sukhbir-badal-faridkot-rally-motorcycle-tax-abolished

sukhbir-badal-faridkot-rally-motorcycle-tax-abolished

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.