skip to content

Last Updated: November 25, 2026

Dainik Savera Times Logo

ਜਲੰਧਰ ‘ਚ ਗੈਂਗਸਟਰਾਂ ਦੀ ਹਥਿਆਰ ਸਪਲਾਈ ‘ਤੇ ਪੁਲਿਸ ਦਾ ਤਿੱਖਾ ਵਾਰ: 6 ਪਿਸਤੌਲ ਜ਼ਬਤ

28 October 2025 ਅੱਪਡੇਟ ਕੀਤਾ ਗਿਆ

ਜਲੰਧਰ ‘ਚ ਗੈਂਗਸਟਰਾਂ ਦੀ ਹਥਿਆਰ ਸਪਲਾਈ ‘ਤੇ ਪੁਲਿਸ ਦਾ ਤਿੱਖਾ ਵਾਰ: 6 ਪਿਸਤੌਲ ਜ਼ਬਤ

ਜਲੰਧਰ: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਵੱਡੀ ਕਾਰਵਾਈ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਹੋਰ .32 ਬੋਰ ਪਿਸਤੌਲ ਬਰਾਮਦ ਕੀਤੇ ਹਨ। ਇਸ ਮਾਮਲੇ ‘ਚ ਹੁਣ ਤੱਕ ਕੁੱਲ 8 ਪਿਸਤੌਲ ਜ਼ਬਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ 2 ਪਹਿਲਾਂ ਹੀ ਪੁਲਿਸ ਦੇ ਹੱਥ ਲੱਗ ਚੁੱਕੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਮਨਕਰਨ ਸਿੰਘ ਦਿਓਲ, ਸਿਮਰਨਜੀਤ ਸਿੰਘ ਅਤੇ ਜੈਵੀਰ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ‘ਚ ਇਹ ਤਿੰਨੇ ਜੱਗੂ ਭਗਵਾਨਪੁਰੀਆ ਦੇ ਨਜ਼ਦੀਕੀ ਸਾਥੀ ਪਾਏ ਗਏ ਹਨ। ਪੁਲਿਸ ਅਨੁਸਾਰ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਗੈਂਗਾਂ ਨੂੰ ਹਥਿਆਰ ਸਪਲਾਈ ਕਰਨਾ ਸੀ।

ਆਨਲਾਈਨ ਠੱਗੀ ਦਾ ਨਵਾਂ ਫਾਰਮੂਲਾ: ਦਵਾਈ ਮੰਗਾਉਣ ‘ਚ ਗਵਾ ਬੈਠਾ ₹2.20 ਲੱਖ

ਰਾਮਾ ਮੰਡੀ ਪੁਲਿਸ ਸਟੇਸ਼ਨ ‘ਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਹੁਣ ਹਥਿਆਰ ਸਪਲਾਈ ਚੇਨ ਦੇ ਪਿੱਛੇ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ, ਜਿਸ ‘ਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਥਿਆਰ ਕਿੱਥੋਂ ਆਏ ਕਿਸਨੇ ਸਪਲਾਈ ਕੀਤੇ ਅਤੇ ਇਹ ਕਿਹੜੇ ਗਿਰੋਹਾਂ ਤੱਕ ਪਹੁੰਚਣ ਵਾਲੇ ਸਨ। ਪੰਜਾਬ ਪੁਲਿਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ‘ਤੇ ਲਿਖਿਆ, “ਅਸੀਂ ਸੰਗਠਿਤ ਅਪਰਾਧ ਨੂੰ ਰੋਕਣ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਨੂੰ ਤੋੜਨ ਅਤੇ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਰੋਮਾਂਚਕ ਕਤਲ ਮਾਮਲਾ: ਲਿਵ-ਇਨ ਪਾਰਟਨਰ ਨੇ ਰਚੀ ਮੌਤ ਦੀ ਖੇਡ

ਮਾਹਿਰਾਂ ਅਨੁਸਾਰ ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਤੋਂ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਪੁਲਿਸ ਹੁਣ ਡਿਜੀਟਲ ਲੈਣ-ਦੇਣ, ਫੋਨ ਕਾਲ ਰਿਕਾਰਡ ਅਤੇ ਮੁਖਬਰਾਂ ਦੀ ਮਦਦ ਨਾਲ ਇਸ ਨੈੱਟਵਰਕ ਨੂੰ ਤੋੜਨ ਲਈ ਕੰਮ ਕਰ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.