skip to content

Last Updated: November 7, 2026

Dainik Savera Times Logo

Operation Hard Ball ਮਾਮਲਾ: ਟਾਂਡਾ ਦੇ SHO ‘ਤੇ ਗਾਜ! FBI ਦੇ ਦੋਸ਼ਾਂ ਤੋਂ ਬਾਅਦ ਲਾਈਨ ਹਾਜ਼ਰ, ਵਿਭਾਗੀ ਜਾਂਚ ਸ਼ੁਰੂ

9 July 2026 ਅੱਪਡੇਟ ਕੀਤਾ ਗਿਆ

Operation Hard Ball ਮਾਮਲਾ: ਟਾਂਡਾ ਦੇ SHO ‘ਤੇ ਗਾਜ! FBI ਦੇ ਦੋਸ਼ਾਂ ਤੋਂ ਬਾਅਦ ਲਾਈਨ ਹਾਜ਼ਰ, ਵਿਭਾਗੀ ਜਾਂਚ ਸ਼ੁਰੂ

ਪੰਜਾਬ ਡੈਸਕ: ਅਮਰੀਕੀ ਜਾਂਚ ਏਜੰਸੀ ਐੱਫਬੀਆਈ ਵੱਲੋਂ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਗੁਰਿੰਦਰਜੀਤ ਸਿੰਘ ਖ਼ਿਲਾਫ਼ ਕਥਿਤ ਜਬਰੀ ਵਸੂਲੀ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡਾ ਕਦਮ ਚੁੱਕਿਆ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਥਾਣੇ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਮਾਮਲੇ ਦੀ ਜਾਂਚ ਜਲੰਧਰ ਦਿਹਾਤੀ ਦੇ ਐਸਪੀ (ਡੀ) ਨੂੰ ਸੌਂਪੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਫੈਸਲਾ ਲਿਆ ਜਾਵੇਗਾ।

 

ਵਾਇਰਲ ਜਾਣਕਾਰੀ ਤੋਂ ਬਾਅਦ ਸ਼ੁਰੂ ਹੋਈ ਜਾਂਚ

ਹੁਸ਼ਿਆਰਪੁਰ ਦੇ ਐਸਐਸਪੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਧਿਆਨ ਵਿੱਚ ਆਇਆ। ਡੀਆਈਜੀ ਦੇ ਨਿਰਦੇਸ਼ਾਂ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਹਾਲੇ ਤੱਕ ਪੰਜਾਬ ਜਾਂ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਇਸ ਲਈ ਸਾਵਧਾਨੀ ਦੇ ਤੌਰ ‘ਤੇ ਐਸਐਚਓ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ।

 

4 ਲੱਖ ਡਾਲਰ ਮੰਗਣ ਦਾ ਦੋਸ਼

ਐੱਫਬੀਆਈ ਦੇ ਦੋਸ਼ਾਂ ਮੁਤਾਬਕ, ਗੁਰਿੰਦਰਜੀਤ ਸਿੰਘ ਨੇ ਅਮਰੀਕਾ ਦੇ ਲਾਸ ਏਂਜਲਸ ਵਿੱਚ ਰਹਿੰਦੇ ਭਾਰਤੀ ਮੂਲ ਦੇ ਇੱਕ ਪਰਿਵਾਰ ਤੋਂ ਕਥਿਤ ਤੌਰ ‘ਤੇ 4 ਲੱਖ ਅਮਰੀਕੀ ਡਾਲਰ ਦੀ ਮੰਗ ਕੀਤੀ ਸੀ।

ਦੋਸ਼ ਹੈ ਕਿ ਪੈਸੇ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਨੂੰ ਉਨ੍ਹਾਂ ਦੇ ਪੰਜਾਬ ਰਹਿੰਦੇ ਰਿਸ਼ਤੇਦਾਰਾਂ ਨੂੰ ਕਤਲ ਦੇ ਇੱਕ ਮਾਮਲੇ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ।

 

ਲੰਡਨ ਵਿੱਚ ਫਿਰੋਜ਼ਪੁਰ ਦੇ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ, ਪਰਿਵਾਰ ਕਰ ਰਿਹਾ ਮ੍ਰਿਤਕ ਦੇਹ ਦੀ ਉਡੀਕ

 

ਗੈਂਗ ਨਾਲ ਜੁੜੇ ਮਾਮਲੇ 

ਰਿਪੋਰਟਾਂ ਅਨੁਸਾਰ, ਅਮਰੀਕੀ ਅਧਿਕਾਰੀਆਂ ਵੱਲੋਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਕਥਿਤ ਸਬੰਧਤ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਦੌਰਾਨ ਗੁਰਿੰਦਰਜੀਤ ਸਿੰਘ ਦਾ ਨਾਮ ਸਾਹਮਣੇ ਆਇਆ।

ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਲਾਸ ਏਂਜਲਸ ਵਿੱਚ ਦਰਜ ਇੱਕ ਅਪਰਾਧਿਕ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਥਿਤ ਤੌਰ ‘ਤੇ ਪਰਿਵਾਰ ਨਾਲ ਸੰਪਰਕ ਕਰਕੇ ਮਾਮਲਾ ਨਿਪਟਾਉਣ ਦੇ ਨਾਂ ‘ਤੇ ਪੈਸਿਆਂ ਦੀ ਮੰਗ ਕੀਤੀ ਗਈ।

 

ਵਾਂਟੇਡ ਸੂਚੀ 

ਅਮਰੀਕੀ ਅਧਿਕਾਰੀਆਂ ਨੇ ਗੁਰਿੰਦਰਜੀਤ ਸਿੰਘ ਨੂੰ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ ਹੈ। ਹਾਲਾਂਕਿ, ਗੁਰਿੰਦਰਜੀਤ ਸਿੰਘ ਨੇ ਆਪਣੇ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਨ੍ਹਾਂ ਨੂੰ ਵੀ ਇਸ ਘਟਨਾ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਹੀ ਮਿਲੀ।

 

ਜਾਂਚ ਰਿਪੋਰਟ 

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਹੀ ਅਗਲੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

 

tanda-sho-gurinderjit-singh-sent-to-line-after-fbi-allegations-probe-ordered

tanda-sho-gurinderjit-singh-sent-to-line-after-fbi-allegations-probe-ordered

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.