Site icon Dainik Savera Punjab

BREAKING : ਗੈਂਗਸਟਰ ਜੱਗੂ ਭਗਵਾਨਪੂਰੀਆ ਨੂੰ ਵੱਡੀ ਰਾਹਤ, ਮੁਹਾਲੀ ਸਪੈਸ਼ਲ ਕੋਰਟ ਵੱਲੋਂ ਬਰੀ

Target Killing Case: Big relief for gangster Jaggu Bhagwanpuria, acquitted by Mohali Special Court

Target Killing Case: Big relief for gangster Jaggu Bhagwanpuria, acquitted by Mohali Special Court

ਪੰਜਾਬ ਵਿੱਚ ਹਿੰਦੂ ਆਗੂਆਂ ਦੀ ਟਾਰਗੇਟ ਕਿਲਿੰਗ ਰਾਹੀਂ ਦਹਿਸ਼ਤ ਫੈਲਾਉਣ ਨਾਲ ਜੁੜੇ ਇੱਕ ਹਾਈ-ਪ੍ਰੋਫਾਈਲ ਮਾਮਲੇ ਵਿੱਚ ਮੁਹਾਲੀ ਦੀ ਸਪੈਸ਼ਲ ਕੋਰਟ ਨੇ ਗੈਂਗਸਟਰ ਜੱਗੂ ਭਗਵਾਨਪੂਰੀਆ ਨੂੰ ਵੱਡੀ ਰਾਹਤ ਦਿੱਤੀ ਹੈ। ਤਕਰੀਬਨ ਤਿੰਨ ਸਾਲ ਪੁਰਾਣੇ ਇਸ ਕੇਸ ਵਿੱਚ ਕੋਰਟ ਨੇ ਜੱਗੂ ਭਗਵਾਨਪੂਰੀਆ ਨੂੰ ਸਾਰੇ ਆਰੋਪਾਂ ਤੋਂ ਬਰੀ ਕਰ ਦਿੱਤਾ ਹੈ। ਹਾਲਾਂਕਿ, ਉਸ ਦੇ ਤਿੰਨ ਸਾਥੀਆਂ ਜਸਪਾਲ ਸਿੰਘ ਉਰਫ਼ ਹਨੀ, ਯੁਵਰਾਜ ਸਿੰਘ ਉਰਫ਼ ਚਿਨਾ ਅਤੇ ਨਿਸ਼ਾਨ ਸਿੰਘ ਖ਼ਿਲਾਫ਼ ਗੰਭੀਰ ਧਾਰਾਵਾਂ ਅਧੀਨ ਮੁਕੱਦਮਾ ਚਲਾਇਆ ਜਾਵੇਗਾ।

ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਜਾਂਚ ਦੌਰਾਨ ਜੱਗੂ ਭਗਵਾਨਪੂਰੀਆ ਖ਼ਿਲਾਫ਼ ਕੋਈ ਠੋਸ ਅਤੇ ਕਾਨੂੰਨੀ ਤੌਰ ’ਤੇ ਕਬੂਲਯੋਗ ਸਬੂਤ ਸਾਹਮਣੇ ਨਹੀਂ ਆਇਆ। ਇਸ ਦੇ ਨਾਲ ਹੀ, ਉਸ ਖ਼ਿਲਾਫ਼ ਪ੍ਰੋਸੀਕਿਊਸ਼ਨ ਚਲਾਉਣ ਲਈ ਸਮਰੱਥ ਅਥਾਰਿਟੀ ਵੱਲੋਂ ਮਨਜ਼ੂਰੀ ਵੀ ਨਹੀਂ ਦਿੱਤੀ ਗਈ ਸੀ। ਇਹ ਕੇਸ ਯੂਏਪੀਏ ਦੀਆਂ ਧਾਰਾਵਾਂ 17, 18 ਅਤੇ 20 ਦੇ ਨਾਲ-ਨਾਲ ਆਈਪੀਸੀ ਦੀ ਧਾਰਾ 120-ਬੀ ਅਤੇ ਆਰਮਸ ਐਕਟ ਤਹਿਤ ਦਰਜ ਕੀਤਾ ਗਿਆ ਸੀ।

READ ALSO : BREAKING : ਪੰਜਾਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕੋਰਟ ਕੰਪਲੈਕਸ ਖਾਲੀ ਕਰਵਾਏ ਗਏ

ਪੰਜਾਬ ਸਟੇਟ ਸਪੈਸ਼ਲ ਆਪਰੇਸ਼ਨਸ ਸੈੱਲ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਦਾ ਦਾਅਵਾ ਸੀ ਕਿ ਜੱਗੂ ਭਗਵਾਨਪੂਰੀਆ ਆਪਣੇ ਸਾਥੀਆਂ ਹਨੀ, ਚਿਨਾ ਅਤੇ ਨਿਸ਼ਾਨ ਸਿੰਘ ਸਮੇਤ ਹੋਰ ਲੋਕਾਂ ਨਾਲ ਮਿਲ ਕੇ ਐਂਟੀ ਨੈਸ਼ਨਲ ਗਤੀਵਿਧੀਆਂ ਵਿੱਚ ਸ਼ਾਮਿਲ ਸੀ ਅਤੇ ਕੁਝ ਹਿੰਦੂ ਆਗੂਆਂ ਨੂੰ ਟਾਰਗੇਟ ਕਰਨ ਦੀ ਸਾਜ਼ਿਸ਼ ਰਚੀ ਗਈ ਸੀ।

ਜਾਂਚ ਦੌਰਾਨ ਯੁਵਰਾਜ ਸਿੰਘ ਉਰਫ਼ ਚਿਨਾ ਅਤੇ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 32 ਬੋਰ ਦਾ ਇੱਕ ਪਿਸਟਲ, ਚਾਰ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਈ। ਮੋਬਾਈਲ ਫੋਨ ਦੀ ਜਾਂਚ ਤੋਂ ਬਾਅਦ ਜਸਪਾਲ ਸਿੰਘ ਉਰਫ਼ ਹਨੀ ਦਾ ਨਾਮ ਸਾਹਮਣੇ ਆਇਆ, ਜਿਸਨੂੰ ਬਾਅਦ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਤੋਂ ਬਾਅਦ ਜੱਗੂ ਭਗਵਾਨਪੂਰੀਆ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾਂਚ ਵਿੱਚ ਸ਼ਾਮਿਲ ਕੀਤਾ ਗਿਆ, ਪਰ ਉਸ ਕੋਲੋਂ ਕੋਈ ਵੀ ਹਥਿਆਰ ਜਾਂ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋ ਸਕੀ। ਪੁਲਿਸ ਵੱਲੋਂ ਚਾਰਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ, ਪਰ ਜੱਗੂ ਭਗਵਾਨਪੂਰੀਆ ਲਈ ਪ੍ਰੋਸੀਕਿਊਸ਼ਨ ਦੀ ਮਨਜ਼ੂਰੀ ਨਾ ਮਿਲਣ ਕਾਰਨ ਮਾਮਲਾ ਕਮਜ਼ੋਰ ਪੈ ਗਿਆ।

ਕੋਰਟ ਨੇ ਆਪਣੇ ਫੈਸਲੇ ਵਿੱਚ ਸਾਫ਼ ਕਿਹਾ ਕਿ ਜੱਗੂ ਭਗਵਾਨਪੂਰੀਆ ਖ਼ਿਲਾਫ਼ ਸਿਰਫ਼ ਪੁਲਿਸ ਦੇ ਸਾਹਮਣੇ ਦਿੱਤਾ ਗਿਆ ਕਬੂਲਨਾਮਾ ਹੀ ਮੌਜੂਦ ਹੈ, ਜੋ ਇੰਡਿਅਨ ਐਵੀਡੈਂਸ ਐਕਟ ਦੀ ਧਾਰਾ 25 ਤਹਿਤ ਕੋਰਟ ਵਿੱਚ ਕਬੂਲਯੋਗ ਨਹੀਂ ਹੈ। ਸ਼ੈਕਸ਼ਨਿੰਗ ਅਥਾਰਿਟੀ ਨੇ ਵੀ ਆਪਣੀ ਰਿਪੋਰਟ ਵਿੱਚ ਦਰਜ ਕੀਤਾ ਕਿ ਪੁਲਿਸ ਕਬੂਲਨਾਮੇ ਤੋਂ ਇਲਾਵਾ ਜੱਗੂ ਖ਼ਿਲਾਫ਼ ਕੋਈ ਹੋਰ ਸਬੂਤ ਨਹੀਂ ਹੈ।

ਇਨ੍ਹਾਂ ਤੱਥਾਂ ਦੇ ਆਧਾਰ ’ਤੇ ਕੋਰਟ ਨੇ ਨਿਸਕਰਸ਼ ਕੱਢਿਆ ਕਿ ਇਸ ਪੜਾਅ ’ਤੇ ਜੱਗੂ ਭਗਵਾਨਪੂਰੀਆ ਖ਼ਿਲਾਫ਼ ਕੋਈ ਪ੍ਰਾਈਮਾ ਫੇਸੀ ਕੇਸ ਨਹੀਂ ਬਣਦਾ, ਇਸ ਲਈ ਉਸ ਨੂੰ ਸਾਰੇ ਆਰੋਪਾਂ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਦੀ ਸਿਆਸਤ ਅਤੇ ਸੁਰੱਖਿਆ ਏਜੰਸੀਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

BIG NEWS : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਵਿਧਵਾ ਨੂੰਹ ਨੂੰ ਸਹੁਰੇ ਦੀ ਜਾਇਦਾਦ ’ਚੋਂ ਗੁਜ਼ਾਰਾ ਭੱਤਾ ਲੈਣ ਦਾ ਹੱਕ

Target Killing Case: Big relief for gangster Jaggu Bhagwanpuria, acquitted by Mohali Special Court
Exit mobile version