
ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਅਤੇ ਜ਼ਿਲ੍ਹੇ ਦੀਆਂ 9 ਵੱਖ-ਵੱਖ ਪੰਚਾਇਤ ਸੰਮਤੀਆਂ ਦੇ ਚੋਣ ਨਤੀਜੇ ਅੱਜ ਐਲਾਨ ਦਿੱਤੇ ਗਏ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹਾ ਪ੍ਰੀਸ਼ਦ ਦੇ ਕੁੱਲ 20 ਜੋਨਾਂ ਵਿੱਚੋਂ 18 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ, ਜਦਕਿ ਇੱਕ ਜੋਨ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ। ਇੱਕ ਜੋਨ ਖਡੂਰ ਸਾਹਿਬ ਵਿਖੇ ਚੋਣ ਨਹੀਂ ਹੋ ਸਕੀ।
ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 12 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ। ਜਿਨ੍ਹਾਂ 7 ਜੋਨਾਂ ਵਿੱਚ ਚੋਣ ਹੋਈ, ਉਨ੍ਹਾਂ ਵਿੱਚੋਂ 6 ‘ਤੇ ਆਮ ਆਦਮੀ ਪਾਰਟੀ ਅਤੇ ਇੱਕ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜੇਤੂ ਰਹੀ।
ਪੰਚਾਇਤ ਸੰਮਤੀਆਂ ਦੇ ਨਤੀਜੇ
ਪੰਚਾਇਤ ਸੰਮਤੀ ਤਰਨ ਤਾਰਨ ਦੇ 17 ਜੋਨਾਂ ਵਿੱਚੋਂ 16 ਉੱਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ, ਜਦਕਿ ਇੱਕ ਜੋਨ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਨੇ ਜਿੱਤ ਹਾਸਲ ਕੀਤੀ।
ਬਲਾਕ ਸੰਮਤੀ ਗੰਡੀਵਿੰਡ ਦੇ ਸਾਰੇ 15 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ। ਬਲਾਕ ਸੰਮਤੀ ਖਡੂਰ ਸਾਹਿਬ ਦੇ 25 ਜੋਨਾਂ ਵਿੱਚੋਂ ਆਮ ਆਦਮੀ ਪਾਰਟੀ ਦੇ 6, ਸ਼੍ਰੋਮਣੀ ਅਕਾਲੀ ਦਲ ਦੇ 8, ਕਾਂਗਰਸ ਪਾਰਟੀ ਦੇ 10 ਅਤੇ ਇੱਕ ਜੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ।
READ ALSO : ਸਰਦ ਰੁੱਤ ਇਜਲਾਸ ’ਚ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ’ਤੇ ਸੰਕਟ,ਪੈਰੋਲ ਪਟੀਸ਼ਨ ’ਤੇ ਸੁਣਵਾਈ ਮੁਲਤਵੀ
ਬਲਾਕ ਸੰਮਤੀ ਚੋਹਲਾ ਸਾਹਿਬ ਦੇ 16 ਜੋਨਾਂ ਵਿੱਚੋਂ 3 ‘ਤੇ ਆਮ ਆਦਮੀ ਪਾਰਟੀ, 5 ‘ਤੇ ਸ਼੍ਰੋਮਣੀ ਅਕਾਲੀ ਦਲ, 7 ‘ਤੇ ਕਾਂਗਰਸ ਪਾਰਟੀ ਅਤੇ ਇੱਕ ਜੋਨ ‘ਤੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ।
ਬਲਾਕ ਸੰਮਤੀ ਨਾਗੋਕੇ ਦੇ 15 ਜੋਨਾਂ ਵਿੱਚੋਂ 5 ‘ਤੇ ਆਮ ਆਦਮੀ ਪਾਰਟੀ, ਇੱਕ ‘ਤੇ ਸ਼੍ਰੋਮਣੀ ਅਕਾਲੀ ਦਲ, 8 ‘ਤੇ ਕਾਂਗਰਸ ਪਾਰਟੀ ਅਤੇ ਇੱਕ ਜੋਨ ‘ਤੇ ਆਜ਼ਾਦ ਉਮੀਦਵਾਰ ਨੇ ਜਿੱਤ ਦਰਜ ਕੀਤੀ।
ਬਲਾਕ ਸੰਮਤੀ ਪੱਟੀ ਦੇ ਸਾਰੇ 16 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ।
ਬਲਾਕ ਸੰਮਤੀ ਨੌਸ਼ਿਹਰਾ ਪੰਨੂਆਂ ਦੇ 20 ਜੋਨਾਂ ਵਿੱਚੋਂ 17 ‘ਤੇ ਆਮ ਆਦਮੀ ਪਾਰਟੀ, 2 ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੱਕ ‘ਤੇ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਰਿਹਾ।
ਬਲਾਕ ਸੰਮਤੀ ਭਿੱਖੀਵਿੰਡ ਦੇ ਸਾਰੇ 23 ਜੋਨਾਂ ਅਤੇ ਬਲਾਕ ਸੰਮਤੀ ਵਲਟੋਹਾ ਦੇ ਸਾਰੇ 18 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ।
ਇਨ੍ਹਾਂ ਨਤੀਜਿਆਂ ਨਾਲ ਤਰਨ ਤਾਰਨ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਈ ਹੈ, ਜਦਕਿ ਹੋਰ ਰਾਜਨੀਤਿਕ ਪਾਰਟੀਆਂ ਨੂੰ ਮਿਲੀ-ਜੁਲੀ ਸਫ਼ਲਤਾ ਮਿਲੀ ਹੈ।
ਚੋਣ ਨਤੀਜੇ: Kuldeep Vaid ਨੇ ਸੱਤਾ ਧਿਰ ‘ਤੇ ਇਲਜ਼ਾਮ ਲਗਾਏ
