Site icon Dainik Savera Punjab

ਘਰੋਂ ਬਾਹਰ ਖੇਡਣ ਗਏ 7 ਸਾਲਾਂ ਮਾਸੂਮ ਦੀ ਭੇਦਭਰੀ ਹਾਲਤ ‘ਚ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

Tarn Taran News : ਤਰਨਤਾਰਨ ਦੇ ਪਿੰਡ ਜਗਤਪੁਰ ਵਿਖੇ ਸੱਤ ਸਾਲਾਂ ਬੱਚੇ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮਨਰਾਜ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬੱਚਾ ਘਰੋਂ ਖੇਡਣ ਲਈ ਬਾਹਰ ਗਿਆ ਸੀ ਜਦ ਘਰ ਨਾ ਪਰਤਿਆ ਤਾਂ ਪਰਿਵਾਰ ਵੱਲੋਂ ਭਾਲ ਕਰਨ ‘ਤੇ ਉਸਦੀ ਲਾਸ਼ ਘਰ ਦੇ ਨੇੜੇ ਇੱਕ ਬੰਦ ਮਕਾਨ ਤੋਂ ਮਿਲੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਸੇ ਵੱਲੋਂ ਜ਼ਹਿਰੀਲਾ ਪਦਾਰਥ ਦੇ ਕੇ ਮਾਰਨ ਦਾ ਖਦਸ਼ਾ ਪ੍ਰਗਟ ਕਰਦਿਆਂ ਇਨਸਾਫ ਦੀ ਮੰਗ ਕੀਤੀ ਹੈ। ਉਧਰ ਥਾਣਾ ਝਬਾਲ ਪੁਲਿਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਕਰਨਾਟਕਾ ‘ਚ ਬੱਸ ਨੂੰ ਅੱਗ ਲੱਗਣ ਕਾਰਨ ਜਿਊਂਦਾ ਸੜੇ 12 ਯਾਤਰੀ, 21 ਦੀ ਹਾਲਤ ਗੰਭੀਰ, PM ਨੇ ਜ਼ਾਹਰ ਕੀਤਾ ਦੁੱਖ

Exit mobile version