skip to content

Last Updated: November 25, 2026

Dainik Savera Times Logo

Love Marriage Dispute : ਲਵ-ਮੈਰਿਜ ਬਣੀ ਮੌਤ ਦਾ ਕਾਰਨ ; ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ

31 August 2026 ਅੱਪਡੇਟ ਕੀਤਾ ਗਿਆ

Love Marriage Dispute : ਲਵ-ਮੈਰਿਜ ਬਣੀ ਮੌਤ ਦਾ ਕਾਰਨ ; ਨੌਜਵਾਨ ਦਾ ਕਿਰਚਾਂ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ

Tarn Taran Youth Murder Case : ਜ਼ਿਲ੍ਹਾ ਤਰਨਤਾਰਨ ਦੇ ਬੱਸ ਅੱਡੇ ਦੇ ਬਾਹਰ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਿੰਡ ਕੱਦਗਿੱਲ ਦੇ ਰਹਿਣ ਵਾਲੇ ਜਗਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਆਪਣੇ ਨਾਨਕੇ ਪਿੰਡ ਨੋਰੰਗਾਬਾਦ ਵਿਖੇ ਰਹਿੰਦਾ ਸੀ ਜਿੱਥੇ ਉਸਦੇ ਪਿੰਡ ਦੀ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਮਹੀਨਾ ਪਹਿਲਾਂ ਹੀ ਦੋਹਾਂ ਨੇ ਭੱਜ ਕੇ ਵਿਆਹ ਕਰਵਾ ਲਿਆ ਸੀ।

ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਦੋਵਾਂ ਦੇ ਪ੍ਰੇਮ ਵਿਆਹ ਤੋਂ ਲੜਕੀ ਦੇ ਭਰਾ ਖਾਰ ਖਾਂਦੇ ਸੀ ਜਿਸਦੇ ਚੱਲਦਿਆ ਲੜਕੀ ਦੇ ਭਰਾ ਵੱਲੋਂ ਆਪਣੇ ਸਾਥੀਆਂ ਨਾਲ ਮਿਲਕੇ ਜਗਜੀਤ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। 

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ 

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਮੌਕੇ ’ਤੇ ਪੁਲਿਸ ਪਾਰਟੀ ਨਾਲ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕੀਤੀ। ਇਸ ਮੌਕੇ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਮੁਤਾਬਿਕ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.