Site icon Dainik Savera Punjab

Teacher Protest: TET ਫੈਸਲੇ ਵਿਰੁੱਧ ਸਾਂਝੇ ਅਧਿਆਪਕ ਮੋਰਚੇ ਦੀ ਰੋਸ ਰੈਲੀ, ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ

Teacher Protest: Joint Teachers Front's protest rally against TET decision, targeting the Center and Punjab Government

Teacher Protest: Joint Teachers Front's protest rally against TET decision, targeting the Center and Punjab Government

ਸੁਪਰੀਮ ਕੋਰਟ ਵੱਲੋਂ 01.09.2025 ਨੂੰ ਆਏ ਉਸ ਫੈਸਲੇ ਦੇ ਵਿਰੋਧ ਵਿੱਚ, ਜਿਸ ਤਹਿਤ ਅਧਿਆਪਕ ਯੋਗਤਾ ਟੈਸਟ (TET) ਸਭ ਅਧਿਆਪਕਾਂ ਲਈ ਲਾਜ਼ਮੀ ਕਰ ਦਿੱਤਾ ਗਿਆ ਹੈ, ਅੱਜ ਸਾਂਝੇ ਅਧਿਆਪਕ ਮੋਰਚੇ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਵੱਡੀ ਰੋਸ ਰੈਲੀ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਅਧਿਆਪਕਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਅਨੁਛੇਦ 142 ਦੇ ਦੁਰਪਯੋਗ ਦਾ ਦੋਸ਼

ਰੈਲੀ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਐਨਸੀਟੀਈ ਦੇ ਨੋਟੀਫਿਕੇਸ਼ਨਾਂ ਨੂੰ ਅਣਦੇਖਿਆ ਕਰਦੇ ਹੋਏ ਭਾਰਤੀ ਸੰਵਿਧਾਨ ਦੇ ਅਨੁਛੇਦ 142 ਤਹਿਤ ਮਿਲੀਆਂ ਸ਼ਕਤੀਆਂ ਦਾ ਦੁਰਪਯੋਗ ਕੀਤਾ ਹੈ। ਆਗੂਆਂ ਅਨੁਸਾਰ, ਟੈੱਟ ਲਾਗੂ ਹੋਣ ਤੋਂ ਪਹਿਲਾਂ ਭਰਤੀ ਨਿਯਮਾਂ ਅਨੁਸਾਰ ਨਿਯੁਕਤ ਅਧਿਆਪਕਾਂ ‘ਤੇ ਵੀ ਟੈੱਟ ਲਾਜ਼ਮੀ ਕਰਨਾ ਦੇਸ਼ ਭਰ ਦੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ।

READ ALSO : ਅਲਰਟ! ਟੋਲ ਪਲਾਜ਼ਾ ਕਰਾਸ ਕਰਦੇ ਹੀ ਆਵੇਗਾ ਈ-ਚਲਾਨ ਮੈਸੇਜ, ਅਧੂਰੇ ਪੇਪਰਾਂ ‘ਤੇ ਭਾਰੀ ਜੁਰਮਾਨਾ ਤਿਆਰ

ਪੰਜਾਬ ਸਰਕਾਰ ‘ਤੇ ਸੁਸਤ ਰਵੱਈਏ ਦਾ ਇਲਜ਼ਾਮ

ਆਗੂਆਂ ਨੇ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਫੈਸਲਾ ਆਇਆ ਹੈ, ਪਰ ਹੋਰ ਰਾਜਾਂ ਜਿਵੇਂ ਕਿ ਉੱਤਰ ਪ੍ਰਦੇਸ਼ ਵੱਲੋਂ ਰਿਵਿਊ ਪਟੀਸ਼ਨ ਦਾਖਲ ਕੀਤੀ ਗਈ ਹੈ। ਪਰ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ‘ਚ ਨਾ ਤਾਂ ਕੋਈ ਸਪਸ਼ਟ ਬਿਆਨ ਦਿੱਤਾ ਗਿਆ ਹੈ ਅਤੇ ਨਾ ਹੀ ਰਿਵਿਊ ਪਟੀਸ਼ਨ ਦਾਖਲ ਕਰਨ ਬਾਰੇ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰਨ ਵਾਲੀ ਸਰਕਾਰ ਅਸਲ ਵਿੱਚ ਅਧਿਆਪਕਾਂ ਦੇ ਮਸਲੇ ਹੱਲ ਕਰਨ ਵਿੱਚ ਅਸਫਲ ਰਹੀ ਹੈ। ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ।

ਫੈਸਲੇ ਦੇ ਪ੍ਰਭਾਵ

ਆਗੂਆਂ ਦੇ ਅਨੁਸਾਰ, ਇਸ ਫੈਸਲੇ ਤਹਿਤ ਕੇਵਲ ਉਹ ਅਧਿਆਪਕ ਜਿਨ੍ਹਾਂ ਦੀ ਸੇਵਾ ਮੁਕਤੀ ਵਿੱਚ ਪੰਜ ਸਾਲ ਤੋਂ ਘੱਟ ਸਮਾਂ ਬਚਿਆ ਹੈ, ਉਨ੍ਹਾਂ ਨੂੰ ਹੀ ਛੋਟ ਦਿੱਤੀ ਗਈ ਹੈ, ਪਰ ਉਹ ਵੀ ਪਦਉਨਤੀ ਲਈ ਯੋਗ ਨਹੀਂ ਹੋਣਗੇ। ਬਾਕੀ ਸਾਰੇ ਅਧਿਆਪਕਾਂ ਨੂੰ ਦੋ ਸਾਲਾਂ ਅੰਦਰ ਟੈੱਟ ਪਾਸ ਕਰਨਾ ਲਾਜ਼ਮੀ ਕੀਤਾ ਗਿਆ ਹੈ। ਨਿਰਧਾਰਿਤ ਸਮੇਂ ਵਿੱਚ ਟੈੱਟ ਪਾਸ ਨਾ ਕਰਨ ਦੀ ਸੂਰਤ ਵਿੱਚ ਨੌਕਰੀ ਤੋਂ ਹਟਾਉਣ ਦੀ ਕਾਰਵਾਈ ਕੀਤੀ ਜਾਵੇਗੀ।

ਪੁਰਾਣੇ ਪੱਤਰ ਦੀ ਵਾਪਸੀ ‘ਤੇ ਵੀ ਰੋਸ

ਅਧਿਆਪਕ ਆਗੂਆਂ ਨੇ ਦੱਸਿਆ ਕਿ 14.09.2017 ਨੂੰ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਕੁਝ ਵਰਗਾਂ ਦੇ ਅਧਿਆਪਕਾਂ ਨੂੰ ਪਦਉਨਤੀ ਲਈ ਟੈੱਟ ਤੋਂ ਛੋਟ ਦੇਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਸੀ। ਪਰ 07.02.2026 ਨੂੰ ਉਹ ਪੱਤਰ ਵਾਪਸ ਲੈ ਲਿਆ ਗਿਆ ਅਤੇ ਪਦਉਨਤੀਆਂ ‘ਤੇ ਰੋਕ ਲਗਾ ਦਿੱਤੀ ਗਈ।

ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ

ਅਧਿਆਪਕ ਜਥੇਬੰਦੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਇਸ ਫੈਸਲੇ ਵਿਰੁੱਧ ਬਿੱਲ ਜਾਂ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਖਲ ਕਰੇ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਸੇਵਾ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।

BJP ਮਹਾਂਮੰਤਰੀ Tarun Chugh ਦੇ ਦਫ਼ਤਰ ‘ਚ ਵਰਕਰਾਂ ਨੇ ਦੇਖਿਆ PM ਮੋਦੀ “ਮਨ ਕੀ ਬਾਤ’ ਪ੍ਰੋਗਰਾਮ

Exit mobile version