Punjab Desk : ਪੰਜਾਬੀ ਸੱਭਿਆਚਾਰ, ਪਰੰਪਰਾ ਅਤੇ ਮਹਿਲਾਵਾਂ ਦੀ ਭਾਗੀਦਾਰੀ ਦਾ ਖੂਬਸੂਰਤ ਸੁਮੇਲ ਅੱਜ ਚੰਡੀਗੜ੍ਹ ਦੇ ਸੈਕਟਰ-43 ਸਥਿਤ ਮੈਟਰੋ ਹੋਟਲ ਵਿਖੇ ਵੇਖਣ ਨੂੰ ਮਿਲਿਆ, ਜਿੱਥੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ‘ਤੀਆਂ ਤੀਜ ਦੀਆਂ’ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਦੋਵੇਂ ਵਿਭਾਗਾਂ ਦੀਆਂ ਮਹਿਲਾ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਿਰਕਤ ਕੀਤੀ।
ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਧੀਆਂ-ਭੈਣਾਂ ਦੀਆਂ ਖੁਸ਼ੀਆਂ, ਆਤਮ-ਵਿਸ਼ਵਾਸ ਤੇ ਆਪਸੀ-ਸਾਂਝ ਦਾ ਉਤਸਵ ਹੈ : ਡਾ. ਸ਼ੇਨਾ ਅਗਰਵਾਲhttps://t.co/EwTjFBAqSi pic.twitter.com/kCApP85NL7
— Dainik Savera Jalandhar (@Saverajalandhar) August 17, 2026
ਇਸ ਮੌਕੇ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਆਈ.ਏ.ਐਸ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪੰਜਾਬੀ ਸੱਭਿਆਚਾਰ ਦੇ ਰੰਗਾਂ ਨਾਲ ਸਜੇ ਸਮਾਗਮ ਦੌਰਾਨ ਦੋਵੇਂ ਵਿਭਾਗਾਂ ਦੀਆਂ ਮਹਿਲਾ ਕਰਮਚਾਰੀਆਂ ਵੱਲੋਂ ਡਾ. ਸ਼ੇਨਾ ਅਗਰਵਾਲ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਮਹਿਲਾਵਾਂ ਨੇ ਤੀਆਂ ਦੀਆਂ ਰਵਾਇਤੀ ਖੁਸ਼ੀਆਂ ਸਾਂਝੀਆਂ ਕਰਦਿਆਂ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਪੇਸ਼ ਕੀਤੀ।
ਇਸ ਮੌਕੇ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਤੀਜ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਸਾਡੀਆਂ ਧੀਆਂ ਅਤੇ ਭੈਣਾਂ ਦੀਆਂ ਖੁਸ਼ੀਆਂ, ਆਤਮ-ਵਿਸ਼ਵਾਸ ਅਤੇ ਆਪਸੀ ਸਾਂਝ ਦਾ ਉਤਸਵ ਹੈ। ਉਹਨਾਂ ਵੱਲੋਂ ਇਸ ਮੌਕੇ ਵਿਭਾਗਾਂ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਉਦੋਂ ਹੀ ਪੂਰੀ ਹੋਵੇਗੀ, ਜਦੋਂ ਹਰ ਔਰਤ ਪੜ੍ਹ-ਲਿਖ ਕੇ ਆਪਣੇ ਪੈਰਾਂ ‘ਤੇ ਖੜੀ ਹੋਵੇਗੀ ਮਜਬੂਤ ਹੋਵੇਗੀ ਅਤੇ ਆਤਮ ਨਿਰਭਰ ਬਣੇਗੀ।
ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਧੀਆਂ-ਭੈਣਾਂ ਦੀਆਂ ਖੁਸ਼ੀਆਂ, ਆਤਮ-ਵਿਸ਼ਵਾਸ ਤੇ ਆਪਸੀ-ਸਾਂਝ ਦਾ ਉਤਸਵ ਹੈ : ਡਾ. ਸ਼ੇਨਾ ਅਗਰਵਾਲhttps://t.co/EwTjFBAqSi pic.twitter.com/whSzxqKJun
— Dainik Savera Jalandhar (@Saverajalandhar) August 17, 2026
ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੈਡੀਕਲ ਨੋਡਲ ਅਫਸਰ ਡਾ. ਨੀਰਜਾ ਆਨੰਦ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਅੱਜ ਆਪਣੇ ਹੱਕਾਂ, ਸਨਮਾਨ ਅਤੇ ਅਧਿਕਾਰਾਂ ਪ੍ਰਤੀ ਪਹਿਲਾਂ ਨਾਲੋਂ ਵੱਧ ਜਾਗਰੂਕ ਹਨ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸੁਰੱਖਿਆ ਅਤੇ ਆਤਮ-ਨਿਰਭਰਤਾ ਲਈ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਇਸ ਮੌਕੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਤਹਿਤ ਧੀਆਂ ਦੀ ਸੁਰੱਖਿਆ, ਸਿੱਖਿਆ ਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਸੁਨੇਹਾ ਵੀ ਦਿੱਤਾ ਗਿਆ ਅਤੇ ਸਮਾਜ ਵਿੱਚ ਧੀਆਂ ਪ੍ਰਤੀ ਸਕਾਰਾਤਮਕ ਸੋਚ ਪੈਦਾ ਕਰਨ ਦਾ ਉਦੇਸ਼ ਵੀ ਇਸ ਪ੍ਰੋਗਰਾਮ ਦੌਰਾਨ ਸਪਸ਼ਟ ਤੌਰ ‘ਤੇ ਉਜਾਗਰ ਹੋਇਆ। ਇਸ ਮੌਕੇ ਤੀਜ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਤੇ ਮਨੋਰੰਜਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਮਹਿਲਾ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਸਟੇਟ ਪ੍ਰੋਗਰਾਮ ਮੈਨੇਜਰ ਰਜਨੀ ਮਾਰੀਆ ਵੱਲੋਂ ਤੀਜ ਦੀਆਂ ਤੀਆਂ ਦੇ ਮਹੱਤਵ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਹ ਤੀਜ ਮੇਲਾ-2026 ਦੋਵੇਂ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਵੱਲੋਂ ਖੁਸ਼ੀ, ਉਤਸ਼ਾਹ ਅਤੇ ਆਪਸੀ ਸਾਂਝ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਸਮਾਗਮ ਨੇ ਪੰਜਾਬੀ ਸੱਭਿਆਚਾਰ, ਲੋਕ ਪਰੰਪਰਾਵਾਂ ਅਤੇ ਵਿਰਸੇ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਹਿਲਾ ਕਰਮਚਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਸਾਂਝਾ ਮੰਚ ਵੀ ਪ੍ਰਦਾਨ ਕੀਤਾ।

मेष: दिन शुभ रहेगा...