Site icon Dainik Savera Punjab

ਛੱਤੀਸਗੜ੍ਹ ਦੇ ਤੇਲ ਗੋਦਾਮ ਵਿੱਚ ਲੱਗੀ ਅੱਗ ਨਾਲ ਅਸਮਾਨ ਤੱਕ ਉਠੀਆਂ ਲਪਟਾਂ, ਇਲਾਕੇ ਵਿੱਚ ਦਹਿਸ਼ਤ

Terrible fire in Chhattisgarh, flames shot up to the sky due to fire in oil godown, panic in the area

Terrible fire in Chhattisgarh, flames shot up to the sky due to fire in oil godown, panic in the area

ਨੈਸ਼ਨਲ ਨਿਊਜ਼ : Chhattisgarh ਦੇ ਬਲੋਦਾਬਾਜ਼ਾਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਵੱਡਾ ਅੱਗ ਦਾ ਹਾਦਸਾ ਸਾਹਮਣੇ ਆਇਆ ਹੈ। ਲਾਵਨ ਰੋਡ ‘ਤੇ ਸਥਿਤ ਇੱਕ ਤੇਲ ਦੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਹੜਕੰਪ ਮਚ ਗਿਆ।

ਗੋਦਾਮ ਵਿੱਚ ਵੱਡੀ ਮਾਤਰਾ ਵਿੱਚ ਖਾਣਾ ਪਕਾਉਣ ਵਾਲਾ ਤੇਲ ਅਤੇ ਕਰਿਆਨੇ ਦਾ ਸਾਮਾਨ ਮੌਜੂਦ ਹੋਣ ਕਾਰਨ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ।

ਕਿਵੇਂ ਵਾਪਰਿਆ ਹਾਦਸਾ?

ਰਿਪੋਰਟਾਂ ਮੁਤਾਬਕ ਅੱਗ ਕੱਲ੍ਹ ਦੇਰ ਰਾਤ ਲੱਗੀ ਸੀ। ਪਰ ਇਸਦੀ ਜਾਣਕਾਰੀ ਸਵੇਰੇ ਲਗਭਗ 5 ਵਜੇ ਮਿਲੀ। ਸ਼ੁਰੂਆਤੀ ਤੌਰ ‘ਤੇ ਅੱਗ ਛੋਟੀ ਸੀ, ਪਰ ਜਲਦ ਹੀ ਫੈਲ ਗਈ। ਤੇਲ ਅਤੇ ਜਲਣਸ਼ੀਲ ਸਮਾਨ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੇ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਅਸਮਾਨ ਤੱਕ ਉਠੀਆਂ ਲਪਟਾਂ

ਚਸ਼ਮਦੀਦਾਂ ਦੇ ਅਨੁਸਾਰ ,ਅੱਗ ਦੀਆਂ ਲਪਟਾਂ ਕਈ ਫੁੱਟ ਉਚਾਈ ਤੱਕ ਦਿਖਾਈ ਦੇ ਰਹੀਆਂ ਸਨ।
ਧੂੰਏਂ ਦਾ ਗੁਬਾਰ ਦੂਰ-ਦੂਰ ਤੱਕ ਨਜ਼ਰ ਆ ਰਿਹਾ ਸੀ। ਆਲੇ-ਦੁਆਲੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਫਾਇਰ ਬ੍ਰਿਗੇਡ ਦੀ ਵੱਡੀ ਕਾਰਵਾਈ

ਘਟਨਾ ਦੀ ਸੂਚਨਾ ਮਿਲਦੇ ਹੀ ਲਗਭਗ 6 ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਗਈ। ਫਾਇਰਫਾਈਟਰ ਲਗਾਤਾਰ ਅੱਗ ਬੁਝਾਉਣ ਵਿੱਚ ਲੱਗੇ ਹੋਏ ਹਨ। ਪਰ ਤੇਲ ਅਤੇ ਕਰਿਆਨੇ ਦੇ ਸਾਮਾਨ ਕਾਰਨ ਅੱਗ ‘ਤੇ ਕਾਬੂ ਪਾਉਣਾ ਮੁਸ਼ਕਲ ਬਣਿਆ ਹੋਇਆ ਹੈ।ਪ੍ਰਸ਼ਾਸਨ ਅਤੇ ਪੁਲਿਸ ਮੌਕੇ ‘ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੀਆਂ ਹਨ।ਇਲਾਕੇ ਨੂੰ ਸੁਰੱਖਿਆ ਦੇ ਨਜ਼ਰੀਏ ਨਾਲ ਘੇਰ ਲਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਾ ਹੋਵੇ।

ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਗੋਦਾਮ ਵਿੱਚ ਮੌਜੂਦ ਸਮਾਨ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਅੱਗ ਲੱਗਣ ਦਾ ਕਾਰਨ ਅਜੇ ਅਣਜਾਣ

ਫਿਲਹਾਲ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸ਼ਾਰਟ ਸਰਕਿਟ ਲਾਪਰਵਾਹੀ ਜਾਂ ਕਿਸੇ ਹੋਰ ਕਾਰਨ ਕਰਕੇ ਅੱਗ ਲੱਗੀ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਟ੍ਰੈਫਿਕ ਪ੍ਰਭਾਵਿਤ ਲੋਕ ਘਰਾਂ ਤੋਂ ਬਾਹਰ ਇਕੱਠੇ ਹੋ ਗਏ। ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ‘ਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਥਿਤੀ ਨੂੰ ਜਲਦ ਹੀ ਕੰਟਰੋਲ ਕਰਨ ਦੀ ਉਮੀਦ ਹੈ।

Exit mobile version