Site icon Dainik Savera Punjab

ਪੰਜਾਬ ਅਲਰਟ : ਪਾਕਿਸਤਾਨ ਵੱਲੋਂ ਘੁਸਪੈਠ ਅਤੇ ਅੱਤਵਾਦੀ ਹਮਲੇ ਦੀ ਸੰਭਾਵਨਾ, ਏਜੰਸੀਆਂ ਅਲਰਟ ਤੇ

Punjab Alert: Possibility of infiltration and terrorist attack from Pakistan, agencies on alert

Punjab Alert: Possibility of infiltration and terrorist attack from Pakistan, agencies on alert

Punjab News : ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਮਿਲਟਰੀ ਇੰਟੈਲੀਜੈਂਸ (ਐਮਆਈ) ਵੱਲੋਂ ਇੱਕ ਗੰਭੀਰ ਅਲਰਟ ਮਿਲਿਆ ਹੈ, ਜਿਸ ਤੋਂ ਬਾਅਦ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਰਾਜ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਿਤ ਦੁਸ਼ਮਣ ਤੱਤ ਪਾਕਿਸਤਾਨ ਤੋਂ ਭਾਰਤੀ ਪੰਜਾਬ ਵਿੱਚ ਘੁਸਪੈਠ ਕਰਨ ਅਤੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।

ਖੁਫੀਆ ਜਾਣਕਾਰੀ ਦੇ ਮੱਦੇਨਜ਼ਰ, ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਤੋਂ ਪਠਾਨਕੋਟ ਅਤੇ ਆਸ-ਪਾਸ ਦੇ ਖੇਤਰਾਂ ਵੱਲ ਜਾਣ ਵਾਲੀਆਂ ਸੜਕਾਂ ’ਤੇ ਵਿਸ਼ੇਸ਼ ਨਾਕਾਬੰਦੀਆਂ ਲਗਾਈਆਂ ਗਈਆਂ ਹਨ। ਨਾਲ ਹੀ, ਇਲਾਕੇ ਵਿੱਚ ਵਾਧੂ ਪੁਲਿਸ ਅਤੇ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਅਧਿਕਾਰੀਆਂ ਅਨੁਸਾਰ, ਮੰਗਲਵਾਰ ਨੂੰ ਖੁਫੀਆ ਏਜੰਸੀਆਂ ਵੱਲੋਂ ਸੰਭਾਵਿਤ ਘੁਸਪੈਠ ਬਾਰੇ ਅਲਰਟ ਜਾਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਆਪਣੀ ਤਿਆਰੀ ਤੇਜ਼ ਕਰ ਦਿੱਤੀ ਹੈ।

READ ALSO : ਜਲੰਧਰ: ਮਸ਼ਹੂਰ ਨਿੱਜੀ ਹਸਪਤਾਲ ਦੇ ਬਾਥਰੂਮ ਤੋਂ ਮਿਲੀ ਬੰਦੂਕ, ਮਚੀ ਹਫੜਾ-ਦਫੜੀ

ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, “ਇਸ ਅਲਰਟ ਦੇ ਮੱਦੇਨਜ਼ਰ ਅਸੀਂ ਆਪਣਾ ਸੁਰੱਖਿਆ ਪੱਧਰ ਵਧਾ ਦਿੱਤਾ ਹੈ ਅਤੇ ਹਰ ਇਕ ਇਨਪੁਟ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।” ਉਨ੍ਹਾਂ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ, ਤਾਂ ਜੋ ਘੁਸਪੈਠ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਵਿੱਚ ਅਜਿਹੀਆਂ ਗੰਭੀਰ ਘਟਨਾਵਾਂ ਵਾਪਰ ਚੁੱਕੀਆਂ ਹਨ। 27 ਜੁਲਾਈ 2015 ਨੂੰ ਭਾਰਤੀ ਫੌਜ ਦੀ ਵਰਦੀ ਪਹਿਨੇ ਤਿੰਨ ਭਾਰੀ ਹਥਿਆਰਬੰਦ ਅੱਤਵਾਦੀ ਪਾਕਿਸਤਾਨ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਘੁਸ ਆਏ ਸਨ। ਉਨ੍ਹਾਂ ਨੇ ਦੀਨਾਨਗਰ ਪੁਲਿਸ ਸਟੇਸ਼ਨ ’ਤੇ ਹਮਲਾ ਕੀਤਾ ਸੀ, ਜਿਸ ਵਿੱਚ ਨਾਗਰਿਕਾਂ ਅਤੇ ਪੁਲਿਸ ਕਰਮਚਾਰੀਆਂ ਦੀ ਜਾਨ ਗਈ। ਕਈ ਦਿਨਾਂ ਦੀ ਕਾਰਵਾਈ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।

ਇਸੇ ਤਰ੍ਹਾਂ, 2 ਜਨਵਰੀ 2016 ਨੂੰ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਪਠਾਨਕੋਟ ਵਿੱਚ ਭਾਰਤੀ ਹਵਾਈ ਸੈਨਾ ਦੇ ਅੱਡੇ ’ਤੇ ਹਮਲਾ ਕੀਤਾ ਸੀ। ਕਈ ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੂੰ ਭਾਰੀ ਨੁਕਸਾਨ ਹੋਇਆ, ਪਰ ਆਖ਼ਰਕਾਰ ਸਾਰੇ ਅੱਤਵਾਦੀ ਮਾਰੇ ਗਏ।

ਇਨ੍ਹਾਂ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਏਜੰਸੀਆਂ ਕੋਈ ਵੀ ਖ਼ਤਰਾ ਮੋਲ ਨਹੀਂ ਲੈਣਾ ਚਾਹੁੰਦੀਆਂ। ਪੁਲਿਸ ਅਤੇ ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਸਰਹੱਦੀ ਇਲਾਕਿਆਂ ’ਚ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਗਈ ਹੈ।

VD : ਮੰਤਰੀ ਅਸ਼ੀਸ਼ ਸੂਦ ਨੇ ਸਕੂਲ ਫੀਸ ਲਈ ਕਮੇਟੀ ਬਣਾਉਣ ਦਾ ਐਲਾਨ

Punjab Alert: Possibility of infiltration and terrorist attack from Pakistan, agencies on alert
Exit mobile version