ਪੰਜਾਬ ਪੁਲਿਸ ਦੀ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਵਿੱਚ ਬੈਠੇ ਆਤੰਕੀ ਸ਼ਹਿਜ਼ਾਦ ਭੱਟੀ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਹਿਚਾਣ ਰਮਨ ਕੁਮਾਰ ਉਰਫ਼ ਗੋਲੂ ਵਜੋਂ ਹੋਈ ਹੈ, ਜੋ ਜੰਮੂ ਦੇ ਗੰਗਿਆਲ ਇਲਾਕੇ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ 30 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ।
ਪੁਲਿਸ ਮੁਤਾਬਕ ਰਮਨ ਕੁਮਾਰ ਲੰਬੇ ਸਮੇਂ ਤੋਂ ਆਤੰਕੀ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਅਤੇ ਉਸਦੇ ਨਿਰਦੇਸ਼ਾਂ ਅਨੁਸਾਰ ਕੰਮ ਕਰ ਰਿਹਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਗੰਗਿਆਲ ਇਲਾਕੇ ਵਿੱਚ ਮੀਟ ਦੀ ਦੁਕਾਨ ਚਲਾਉਂਦਾ ਸੀ ਅਤੇ ਸਥਾਨਕ ਝਗੜਿਆਂ ਵਿੱਚ ਵੀ ਅਕਸਰ ਸ਼ਾਮਲ ਰਹਿੰਦਾ ਸੀ।
ਇੰਸਟਾਗ੍ਰਾਮ ਰਾਹੀਂ ਬਣਿਆ ਸੰਪਰਕ, ਆਪਰੇਟਿਵ ਰਾਹੀਂ ਮਿਲਿਆ ਹਥਿਆਰ
ਪੁਲਿਸ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਰਮਨ ਕੁਮਾਰ ਦਾ ਸ਼ੁਰੂਆਤੀ ਸੰਪਰਕ ਸ਼ਹਿਜ਼ਾਦ ਭੱਟੀ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਰਾਹੀਂ ਹੋਇਆ ਸੀ। ਇਸ ਤੋਂ ਬਾਅਦ ਦੋਹਾਂ ਦਰਮਿਆਨ ਲਗਾਤਾਰ ਸੰਪਰਕ ਬਣਿਆ ਰਿਹਾ। ਭੱਟੀ ਨੇ ਆਪਣੇ ਇੱਕ ਆਪਰੇਟਿਵ ਦੇ ਜ਼ਰੀਏ ਦੋਸ਼ੀ ਨੂੰ ਗੈਰਕਾਨੂੰਨੀ ਪਿਸਤੌਲ ਮੁਹੱਈਆ ਕਰਵਾਈ ਸੀ। ਫਿਲਹਾਲ, ਦੋਸ਼ੀ ਨੂੰ ਕਿਸੇ ਖ਼ਾਸ ਟਾਰਗੇਟ ਬਾਰੇ ਨਹੀਂ ਦੱਸਿਆ ਗਿਆ ਸੀ, ਪਰ ਅੱਗੇ ਉਸਨੂੰ ਹੋਰ ਹੁਕਮ ਮਿਲਣੇ ਸਨ।
READ ALSO : ਗਣਤੰਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ, ਖਾਲਿਸਤਾਨੀ ਗਤੀਵਿਧੀਆਂ ਨੇ ਵਧਾਈ ਚਿੰਤਾ
ਅੰਬਾਲਾ ਥਾਣਾ ਬਲਾਸਟ ਮਾਮਲੇ ਵਿੱਚ ਵੀ ਰਿਹਾ ਸ਼ਾਮਲ
ਪੰਜਾਬ ਪੁਲਿਸ ਨੇ ਦੱਸਿਆ ਕਿ ਰਮਨ ਕੁਮਾਰ ਦੇ ਖ਼ਿਲਾਫ਼ ਐਫਆਈਆਰ ਨੰਬਰ 13, ਮਿਤੀ 10 ਦਸੰਬਰ 2025 ਨੂੰ ਆਰਮਜ਼ ਐਕਟ ਅਤੇ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀ ਗਈ ਸੀ। ਕੁਝ ਦਿਨ ਪਹਿਲਾਂ ਉਸਨੂੰ ਅੰਬਾਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੇ ਉਹ ਅੰਬਾਲਾ ਵਿੱਚ ਪੁਲਿਸ ਥਾਣੇ ‘ਤੇ ਹੋਏ ਬਲਾਸਟ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ।
ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਅੰਬਾਲਾ ਜੇਲ੍ਹ ਤੋਂ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਮੁਤਾਬਕ ਇਹ ਬਲਾਸਟ ਵੀ ਆਤੰਕੀ ਸ਼ਹਿਜ਼ਾਦ ਭੱਟੀ ਦੇ ਹੁਕਮਾਂ ‘ਤੇ ਕਰਵਾਇਆ ਗਿਆ ਸੀ, ਜਿਸ ਵਿੱਚ ਰਮਨ ਕੁਮਾਰ ਨੇ ਹਮਲਾਵਰਾਂ ਨੂੰ ਵਿੱਤੀ ਮਦਦ ਦਿੱਤੀ ਸੀ।
ਪਾਕਿਸਤਾਨ ਤੋਂ ਚੱਲ ਰਹੇ ਆਤੰਕੀ ਮਾਡਿਊਲ ਨੂੰ ਵੱਡਾ ਝਟਕਾ
ਐਸਐਸਓਸੀ ਦੇ ਏਆਈਜੀ ਦੀਪਕ ਪਾਰਿਖ ਨੇ ਦੱਸਿਆ ਕਿ ਰਮਨ ਕੁਮਾਰ ਦੀ ਗ੍ਰਿਫ਼ਤਾਰੀ ਨਾਲ ਸ਼ਹਿਜ਼ਾਦ ਭੱਟੀ ਦੇ ਆਤੰਕੀ ਨੈੱਟਵਰਕ ਦੀ ਇੱਕ ਅਹਿਮ ਕੜੀ ਟੁੱਟ ਗਈ ਹੈ। ਇਹ ਪਾਕਿਸਤਾਨ ਤੋਂ ਸੰਚਾਲਿਤ ਕਰਾਸ-ਬਾਰਡਰ ਆਤੰਕੀ ਮਾਡਿਊਲ ਲਈ ਵੱਡਾ ਝਟਕਾ ਹੈ, ਖਾਸ ਕਰਕੇ ਪੰਜਾਬ ਵਿੱਚ ਇਸਦੇ ਆਪਰੇਸ਼ਨਲ ਅਤੇ ਲਾਜਿਸਟਿਕ ਨੈੱਟਵਰਕ ਲਈ।
ਉਨ੍ਹਾਂ ਕਿਹਾ ਕਿ ਸ਼ਹਿਜ਼ਾਦ ਭੱਟੀ ਨਾਲ ਜੁੜੇ ਬਾਕੀ ਸਾਥੀਆਂ, ਮਾਡਿਊਲਾਂ ਅਤੇ ਸਹਾਇਕ ਤੰਤਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੰਜਾਬ ਪੁਲਿਸ ਵੱਲੋਂ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।
ਕੈਨੇਡਾ ਦੇ ਬਰਨਬੀ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਟਾਰਗੇਟ ਕਿਲਿੰਗ ਦਾ ਸ਼ੱਕ
मेष: दिन शुभ रहेगा...