Site icon Dainik Savera Punjab

ਸਿੱਖਿਆ ਦੇ ਮਹਾਂ ਜਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, ਤੇਜ਼ ਬਾਰਿਸ਼ ਵੀ ਨਾ ਰੋਕ ਸਕੀ ਮਾਪਿਆਂ ਦਾ ਉਤਸ਼ਾਹ

The grand celebration of education received a huge response, even heavy rain could not stop the enthusiasm of parents

PUNJAB NEWS : ਮਾਨਯੋਗ ਮੁੱਖ ਮੰਤਰੀ ਪੰਜਾਬ Bhagwant Singh Mann ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ Harjot Singh Bains ਦੀ ਯੋਗ ਅਗਵਾਈ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ Jalandhar ਦੇ ਸਰਕਾਰੀ ਸਕੂਲਾਂ ਵਿੱਚ ਮੇਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦਾ ਸਫਲ ਆਯੋਜਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਸਕੂਲਾਂ ਵਿੱਚ ਸ਼ਮੂਲੀਅਤ ਕਰਦੇ ਹੋਏ ਆਪਣੇ ਬੱਚਿਆਂ ਦੀ ਪੜ੍ਹਾਈ, ਹਾਜ਼ਰੀ, ਪ੍ਰੀਖਿਆ ਨਤੀਜਿਆਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਸਬੰਧੀ ਅਧਿਆਪਕਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ।

ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. Gurinderjit Kaur ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) Rajiv Joshi ਵੱਲੋਂ ਸਾਂਝੇ ਤੌਰ ’ਤੇ School of Eminence Adampur, School of Eminence Ladowali Road, ਸਰਕਾਰੀ ਸਹਿ-ਸਿੱਖਿਆ ਮਾਡਲ ਸਕੂਲ ਲਾਡੋਵਾਲੀ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਜ਼ਾਰਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਅਤੇ ਸਰਕਾਰੀ ਹਾਈ ਸਕੂਲ ਜੰਡੂ ਸਿੰਘਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ।

ਡਾ. ਗੁਰਿੰਦਰਜੀਤ ਕੌਰ ਨੇ ਰਾਸ਼ਟਰੀ ਸਿੱਖਿਆ ਗੁਣਵੱਤਾ ਸਰਵੇਖਣ 2026 ਵਿੱਚ ਪੰਜਾਬ ਦੇ ਮੋਹਰੀ ਬਣਨ ’ਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੇਗਾ ਪੀ.ਟੀ.ਐਮ. ਦਾ ਮੁੱਖ ਉਦੇਸ਼ ਸਕੂਲ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਤਾਲਮੇਲ ਸਥਾਪਿਤ ਕਰਨਾ ਹੈ ਤਾਂ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਹੋਰ ਪ੍ਰੋਤਸਾਹਨ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ, ਆਧੁਨਿਕ ਸਹੂਲਤਾਂ ਅਤੇ ਸੁਰੱਖਿਅਤ ਸਿੱਖਣ ਵਾਤਾਵਰਣ ਪ੍ਰਦਾਨ ਕੀਤਾ ਜਾ ਰਿਹਾ ਹੈ।

ਅਧਿਆਪਕਾਂ ਵੱਲੋਂ ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਤਾਕਤਾਂ ਅਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਸੁਝਾਅ ਵੀ ਸਾਂਝੇ ਕੀਤੇ ਗਏ। ਮਾਪਿਆਂ ਨੇ ਸਕੂਲਾਂ ਵਿੱਚ ਉਪਲਬਧ ਸਮਾਰਟ ਕਲਾਸਰੂਮਾਂ, ਲਾਇਬ੍ਰੇਰੀਆਂ, ਵਿਗਿਆਨ ਅਤੇ ਗਣਿਤ ਲੈਬਾਂ ਸਮੇਤ ਹੋਰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

Ram Asra ਨੇ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਨੂੰ ਮਜ਼ਬੂਤ ਕਰਦੇ ਹਨ, ਸਗੋਂ ਮਾਪਿਆਂ ਅਤੇ ਸਕੂਲਾਂ ਵਿਚਕਾਰ ਆਪਸੀ ਵਿਸ਼ਵਾਸ ਅਤੇ ਸਹਿਯੋਗ ਨੂੰ ਵੀ ਹੋਰ ਮਜ਼ਬੂਤ ਬਣਾਉਂਦੇ ਹਨ। ਪ੍ਰਿੰਸੀਪਲ Kuldeep Kaur ਨੇ ਸਮੂਹ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।

ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੇਗਾ ਪੀ.ਟੀ.ਐਮ. ਦੌਰਾਨ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਮਾਡਲਾਂ, ਪ੍ਰੋਜੈਕਟਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਨੂੰ ਮਾਪਿਆਂ ਵੱਲੋਂ ਭਰਪੂਰ ਸਰਾਹਨਾ ਮਿਲੀ। ਇਹ ਸਮਾਗਮ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

ਇਸ ਮੌਕੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਪ੍ਰਸ਼ੰਸਾ-ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Exit mobile version