ਨਵੀਂ ਦਿਲੀ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦੀ ਸਿਹਤ ਸੰਬੰਧੀ ਗੰਭੀਰਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਭਾਵਨਾਤਮਕ ਪਲਾਂ ਨੂੰ ਦਰਸਾਉਂਦਾ ਇੱਕ ਨਿੱਜੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਕਾਰਨ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ ਇਹ ਵੀਡੀਓ ਜਿਸ ਵਿੱਚ ਧਰਮਿੰਦਰ ਹਸਪਤਾਲ ਦੇ ਬਿਸਤਰੇ ‘ਤੇ ਲੇਟੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੇ ਕੋਲ ਖੜੇ ਹਨ ਲੋਕਾਂ ਨੂੰ ਭਾਵਨਾਤਮਕ ਤੌਰ ‘ਤੇ ਝੰਜੋੜ ਕੇ ਰੱਖ ਦਿੱਤਾ ਹੈ।
ਅਫਗਾਨਿਸਤਾਨ ਵਿੱਚ ਅਣਚੱਲੇ ਹਥਿਆਰਾਂ ਦੇ ਧਮਾਕੇ ਵਿੱਚ ਤਿੰਨ ਬੱਚਿਆਂ ਦੀ ਮੌਤ
ਜਦੋਂ ਇਹ ਵੀਡੀਓ ਵਾਇਰਲ ਹੋਇਆ ਤਾਂ ਲੋਕਾਂ ਵਿੱਚ ਗੁੱਸਾ ਫੈਲ ਗਿਆ ਅਤੇ ਨਿੱਜੀ ਪਲਾਂ ਦੀ ਇਜ਼ਤ ਦੀ ਉਲੰਘਣਾ ਹੋਣ ‘ਤੇ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਭਾਰੀ ਨਾਰਾਜ਼ਗੀ ਜਤਾਈ ਪੁਲਸ ਨੇ ਵੀ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਸ਼ਟੀ ਕੀਤੀ ਕਿ ਇਹ ਵੀਡੀਓ ਹਸਪਤਾਲ ਦੇ ਇੱਕ ਕਰਮਚਾਰੀ ਵੱਲੋਂ ਚੋਰੀ ਨਾਲ ਬਣਾਇਆ ਗਿਆ ਸੀ ਜਿਸਨੂੰ ਹੁਣ ਹਿਰਾਸਤ ਵਿੱਚ ਲਿਆ ਗਿਆ ਹੈ।
ਚਿਰਾਗ ਪਾਸਵਾਨ ਦੀ ਪਾਰਟੀ ਨੇ ਬਿਹਾਰ ਚੋਣਾਂ ਵਿੱਚ ਮਾਰੀ ਵੱਡੀ ਛਾਲ

