Site icon Dainik Savera Punjab

ਅਵਾਰਾ ਕੁੱਤੇ ਬਣੇ ਮੁੱਦਾ, ਸੁਪਰੀਮ ਕੋਰਟ ਨੇ ਸੂਬਿਆਂ ਨੂੰ ਖੜਾ ਕਿੱਤਾ ਕਟਘਰੇ ‘ਚ!

ਨਵੀਂ ਦਿੱਲੀ – ਅਵਾਰਾ ਕੁੱਤਿਆਂ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦਿਆਂ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਰਾਜ ਅਤੇ ਕੇਂਦਰ ਸਰਕਾਰਾਂ ਵੱਲੋਂ ਪਾਲਣਾ ਹਲਫ਼ਨਾਮੇ ਦਾਇਰ ਕਰਨ ਵਿੱਚ ਅਸਫਲ ਰਹਿਣ ‘ਤੇ ਗੰਭੀਰ ਨਾਰਾਜ਼ਗੀ ਜਤਾਈ। ਅਦਾਲਤ ਨੇ ਕਿਹਾ ਕਿ ਅਵਾਰਾ ਕੁੱਤਿਆਂ ਵੱਲੋਂ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜਿਸ ਨਾਲ ਦੇਸ਼ ਦੀ ਛਵੀ ਵਿਦੇਸ਼ਾਂ ਵਿੱਚ ਵੀ ਪ੍ਰਭਾਵਿਤ ਹੋ ਰਹੀ ਹੈ। 22 ਅਗਸਤ ਨੂੰ ਜਾਰੀ ਕੀਤੇ ਗਏ ਹੁਕਮ ਦੇ ਬਾਵਜੂਦ, ਸਿਰਫ਼ ਪੱਛਮੀ ਬੰਗਾਲ, ਤੇਲੰਗਾਨਾ ਅਤੇ ਐਮਸੀਡੀ ਵੱਲੋਂ ਹੀ ਪਾਲਣਾ ਹਲਫ਼ਨਾਮੇ ਦਾਇਰ ਕੀਤੇ ਗਏ ਹਨ।

ਵਾਪਸ ਟਰੈਕ ‘ਤੇ ਆਈ ਪੰਜਾਬੀ ਸਿੰਗਰ ਸੁਨੰਦਾ ਸ਼ਰਮਾ, ਵੀਡੀਓ ਕੀਤੀ ਸਾਂਝੀ

ਜਸਟਿਸ ਦੀ ਬੈਂਚ ਨੇ ਕਿਹਾ, “ਸਾਡੇ ਹੁਕਮ ਦੀ ਪਾਲਣਾ ਨਹੀਂ ਕੀਤੀ ਗਈ ਹੈ। ਤਿੰਨ ਮਹੀਨੇ ਬਾਅਦ ਵੀ ਜਦੋਂ ਹਲਫ਼ਨਾਮੇ ਨਹੀਂ ਆਏ ਤਾਂ ਇਹ ਗੰਭੀਰ ਲਾਪਰਵਾਹੀ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਆ ਕੇ ਸਪੱਸ਼ਟੀਕਰਨ ਦੇਣਾ ਚਾਹੀਦਾ ਸੀ।”ਸੁਪਰੀਮ ਕੋਰਟ ਨੇ ਇਹ ਵੀ ਸਪਸ਼ਟ ਕੀਤਾ ਕਿ ਹੁਣ ਕਿਸੇ ਵੀ ਰਾਜ ਨੂੰ ਛੋਟ ਨਹੀਂ ਦਿੱਤੀ ਜਾਵੇਗੀ। 3 ਨਵੰਬਰ ਨੂੰ ਮੁੱਖ ਸਕੱਤਰਾਂ ਦੀ ਹਾਜ਼ਰੀ ਲਾਜ਼ਮੀ ਹੋਵੇਗੀ, ਤਾਂ ਜੋ ਅਦਾਲਤ ਨੂੰ ਸਿੱਧਾ ਜਵਾਬ ਮਿਲ ਸਕੇ ਕਿ ਅਵਾਰਾ ਕੁੱਤਿਆਂ ਦੇ ਮਾਮਲੇ ‘ਤੇ ਕਿੰਨੀ ਕਾਰਵਾਈ ਹੋਈ ਹੈ। ਇਹ ਮਾਮਲਾ ਦੇਸ਼ ਭਰ ਵਿੱਚ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ ਅਤੇ ਅਦਾਲਤ ਨੇ ਇਸ ‘ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ।

Lava SHARK 2 4G ਸਮਾਰਟਫੋਨ ਲਾਂਚ, ਆਮ ਗ੍ਰਾਹਕ ਦੇ ਬਜਟ ਦਾ ਰੱਖਿਆ ਗਿਆ ਖਾਸ ਖ਼ਿਆਲ

Exit mobile version