PUNJAB NEWS : ਪਟਿਆਲਾ ਵਿੱਚ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਸਕੂਲਾਂ ਨੂੰ ਈ-ਮੇਲ ਰਾਹੀਂ ਇਹ ਧਮਕੀ ਭੇਜੀ ਗਈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਸਕੂਲਾਂ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਕਦਮ ਚੁੱਕੇ ਗਏ।
READ ALSO : ਪੰਜਾਬ ਦੇ LPG ਖਪਤਕਾਰਾਂ ਨੂੰ ਇੱਕ ਨਵੇਂ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ! 7 ਦਿਨਾਂ ਲਈ…
ਮਿਲੀ ਜਾਣਕਾਰੀ ਮੁਤਾਬਕ, ਸਕੂਲਾਂ ਨੂੰ ਭੇਜੀ ਗਈ ਮੇਲ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਬੰਬ ਧਮਾਕਾ ਹੋਣ ਦੀ ਧਮਕੀ ਦਿੱਤੀ ਗਈ ਸੀ। ਇਸ ਗੰਭੀਰ ਮਾਮਲੇ ਨੂੰ ਦੇਖਦੇ ਹੋਏ ਕੁਝ ਸਕੂਲਾਂ ਵਿੱਚ ਐਤਿਹਾਤੀ ਤੌਰ ‘ਤੇ ਛੁੱਟੀ ਵੀ ਘੋਸ਼ਿਤ ਕਰ ਦਿੱਤੀ ਗਈ ਹੈ।
ਇਸ ਮਾਮਲੇ ਬਾਰੇ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਮਿਲ ਚੁੱਕੀ ਹੈ ਅਤੇ ਪੁਲਿਸ ਟੀਮਾਂ ਵੱਲੋਂ ਧਮਕੀ ਦੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਸਕੂਲਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦਿੱਤਾ ਜਾਵੇ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।
ਪੰਜਾਬ ‘ਚ ਕੜਾਕੇ ਦੀ ਠੰਢ, 3 ਦਿਨਾਂ ਦਾ ਅਲਰਟ
