skip to content

Last Updated: November 25, 2026

Dainik Savera Times Logo

ਰਾਜਸਥਾਨ ਹਾਈਵੇਅ ‘ਤੇ ਵਾਪਰਿਆ ਵੱਡਾ ਸੜਕ ਹਾਦਸਾ 3 ਦੀ ਮੌਤ 6 ਜ਼ਖ਼ਮੀ

30 January 2026 ਅੱਪਡੇਟ ਕੀਤਾ ਗਿਆ

ਰਾਜਸਥਾਨ ਹਾਈਵੇਅ ‘ਤੇ ਵਾਪਰਿਆ ਵੱਡਾ ਸੜਕ ਹਾਦਸਾ 3 ਦੀ ਮੌਤ 6 ਜ਼ਖ਼ਮੀ

ਰਾਜਸਥਾਨ ਦੇ ਭੀਲਵਾੜਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਘੰਮੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਛੇ ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਰਾਸ਼ਟਰੀ ਰਾਜਮਾਰਗ ਨੰਬਰ ਅੱਠਵੰਜਾ ‘ਤੇ ਵਾਪਰਿਆ ਜਿੱਥੇ ਘਣੀ ਧੁੰਦ ਕਾਰਨ ਦਿੱਖ ਘੱਟ ਹੋਣ ਦੀ ਸਥਿਤੀ ਵਿੱਚ ਕਈ ਵਾਹਨ ਇਕ ਦੂਜੇ ਨਾਲ ਟਕਰਾ ਗਏ।

ਕੁਲਵੰਤ ਰਾਏ ਸਿੰਗਲਾ ਬਣੇ ਮਾਨਸਾ ਕਾਂਗਰਸ ਦੇ ਨਵੇਂ ਪ੍ਰਧਾਨ, ਰਾਹੁਲ ਗਾਂਧੀ ਦੇ ਨਜ਼ਦੀਕੀ ਰਿਸ਼ਤੇਦਾਰ!

ਹਾਦਸੇ ਤੋਂ ਬਾਅਦ ਭੀਲਵਾੜਾ ਤੋਂ ਉਦੈਪੁਰ ਵੱਲ ਜਾਣ ਵਾਲੇ ਹਾਈਵੇਅ ‘ਤੇ ਲੰਬਾ ਟ੍ਰੈਫਿਕ ਜਾਮ ਲੱਗ ਗਿਆ। ਜ਼ਖ਼ਮੀਆਂ ਦੀ ਸਹਾਇਤਾ ਲਈ ਪਹੁੰਚੀ ਐਂਬੂਲੈਂਸ ਵੀ ਰਸਤੇ ਵਿੱਚ ਜਾਮ ਵਿੱਚ ਫਸ ਗਈ ਜਿਸ ਕਾਰਨ ਇਲਾਜ ਵਿੱਚ ਦੇਰੀ ਹੋਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਕਈ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਕੁਝ ਲੋਕ ਵਾਹਨਾਂ ਵਿੱਚ ਫਸ ਗਏ ਜਿਨ੍ਹਾਂ ਨੂੰ ਬਾਹਰ ਕੱਢਣ ਲਈ ਬਚਾਅ ਟੀਮ ਨੂੰ ਕਾਫੀ ਮਿਹਨਤ ਕਰਨੀ ਪਈ।

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ‘ਤੇ 50 ਘੰਟਿਆਂ ਤੋਂ ਵੱਧ ਇਨਕਮ ਟੈਕਸ ਦੀ ਛਾਪੇਮਾਰੀ ਜਾਰੀ

ਮੌਕੇ ‘ਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ ਸੀ ਅਤੇ ਜ਼ਖ਼ਮੀ ਲੋਕ ਦਰਦ ਨਾਲ ਚੀਕਦੇ ਹੋਏ ਮਦਦ ਦੀ ਅਪੀਲ ਕਰ ਰਹੇ ਸਨ। ਪ੍ਰਸ਼ਾਸਨ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਟ੍ਰੈਫਿਕ ਨੂੰ ਸਧਾਰਨ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

three-dead-six-injured

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.