
ਕੈਨੇਡਾ ਤੋਂ ਇੱਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਸਰੀ ਪੁਲਿਸ ਨੇ ਫਿਰੌਤੀ ਮੰਗਣ ਅਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਤਿੰਨ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਤਿੰਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰੀ ਪੁਲਿਸ ਦੇ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਤਿੰਨੋ ਨੌਜਵਾਨ ਕੈਨੇਡਾ ਦੇ ਨਾਗਰਿਕ ਨਹੀਂ ਹਨ। ਇਸ ਮਾਮਲੇ ਦੀ ਜਾਣਕਾਰੀ ਕੈਨੇਡਾ ਬਾਰਡਰ ਸਰਵਿਸ ਏਜੰਸੀ (CBSA) ਨੂੰ ਭੇਜ ਦਿੱਤੀ ਗਈ ਹੈ ਅਤੇ ਤਿੰਨਾਂ ਦੀ ਇਮੀਗ੍ਰੇਸ਼ਨ ਸਥਿਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਨੁਸਾਰ, ਦੋਸ਼ੀਆਂ ਦੀ ਪਛਾਣ 21 ਸਾਲਾ ਹਰਜੋਤ ਸਿੰਘ, 19 ਸਾਲਾ ਤਰਣਵੀਰ ਸਿੰਘ ਅਤੇ 21 ਸਾਲਾ ਦਿਆਜੀਤ ਸਿੰਘ ਵਜੋਂ ਹੋਈ ਹੈ। ਤਿੰਨਾਂ ‘ਤੇ ਐਤਵਾਰ ਨੂੰ ਇੱਕ ਰਿਹਾਇਸ਼ੀ ਘਰ ‘ਤੇ ਗੋਲੀਆਂ ਚਲਾਉਣ ਦੇ ਦੋਸ਼ ਲਗੇ ਹਨ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰਨ ਨਾਲ ਹੋਰ ਪੀੜਤਾਂ ਅਤੇ ਗਵਾਹਾਂ ਦੇ ਸਾਹਮਣੇ ਆਉਣ ਦੀ ਸੰਭਾਵਨਾ ਹੈ।ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਦੋਸ਼ੀਆਂ ਨਾਲ ਸੰਬੰਧਿਤ ਕੋਈ ਵੀ ਜਾਣਕਾਰੀ ਹੋਵੇ ਤਾਂ ਉਹ ਸਾਂਝੀ ਕਰਨ। ਖ਼ਾਸ ਤੌਰ ‘ਤੇ 1 ਫਰਵਰੀ 2026 ਦੀ ਸਵੇਰ ਜਾਂ ਉਸ ਤੋਂ ਪਹਿਲਾਂ ਦੋਸ਼ੀਆਂ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਮੰਗੀ ਗਈ ਹੈ।
ਕ੍ਰੈਸੈਂਟ ਬੀਚ ‘ਚ ਘਰ ‘ਤੇ ਗੋਲੀਆਂ ਚਲਾਉਣ ਦੀ ਘਟਨਾ
ਸਰੀ ਪੁਲਿਸ ਮੁਤਾਬਕ, ਐਤਵਾਰ ਸਵੇਰੇ ਕ੍ਰੈਸੈਂਟ ਬੀਚ ਇਲਾਕੇ ਵਿੱਚ ਗਸ਼ਤ ਕਰ ਰਹੇ ਪੁਲਿਸ ਅਧਿਕਾਰੀਆਂ ਨੂੰ ਇੱਕ ਘਰ ‘ਤੇ ਗੋਲੀਆਂ ਚਲਣ ਦੀ ਸੂਚਨਾ ਮਿਲੀ। ਦੋਸ਼ੀਆਂ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਰਾਈਡ-ਸ਼ੇਅਰ ਵਾਹਨ ਰਾਹੀਂ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਉਸੇ ਦਿਨ ਪੁਲਿਸ ਵੱਲੋਂ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
https://x.com/surreyps/status/2018440567945122299?s=20
READ ALSO :ਯੂਟਿਊਬਰ ਅਰੁਣ ਪੰਵਾਰ ਦੇ ਵਿਆਹ ਦੀ ਵੀਡੀਓ ਵਾਇਰਲ, ਦਹੇਜ ਲੈਣ ਦੇ ਦਾਅਵਿਆਂ ‘ਤੇ ਮਚਿਆ ਹੰਗਾਮਾ
ਗ੍ਰਿਫ਼ਤਾਰੀ ਦੌਰਾਨ ਹਥਿਆਰ ਨਹੀਂ ਹੋਏ ਬਰਾਮਦ
ਪੁਲਿਸ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਗ੍ਰਿਫ਼ਤਾਰੀ ਸਮੇਂ ਦੋਸ਼ੀਆਂ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ, ਹਾਲਾਂਕਿ ਜਾਂਚ ਅਜੇ ਵੀ ਜਾਰੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਗੋਲੀਆਂ ਚਲਾਉਣ ਦੀ ਘਟਨਾ ਫਿਰੌਤੀ ਦੀ ਨੀਅਤ ਨਾਲ ਕੀਤੀ ਗਈ ਹੋ ਸਕਦੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਵਾਰ ਅਪਰਾਧੀ ਲੋਕਾਂ ਨੂੰ ਡਰਾਉਣ ਲਈ ਪਹਿਲਾਂ ਗੋਲੀਆਂ ਚਲਾਉਂਦੇ ਹਨ ਤਾਂ ਜੋ ਫਿਰੌਤੀ ਦੀ ਮੰਗ ਆਸਾਨੀ ਨਾਲ ਪੂਰੀ ਕਰਵਾਈ ਜਾ ਸਕੇ। ਇਸ ਮਾਮਲੇ ਵਿੱਚ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਦੋਸ਼ੀਆਂ ਨੇ ਪਹਿਲਾਂ ਫਿਰੌਤੀ ਦੀ ਮੰਗ ਕੀਤੀ ਸੀ ਜਾਂ ਕਰਨ ਦੀ ਯੋਜਨਾ ਬਣਾਈ ਹੋਈ ਸੀ।
ਗ੍ਰਿਫ਼ਤਾਰੀ ਦੌਰਾਨ ਇੱਕ ਦੋਸ਼ੀ ਨੂੰ ਆਈ ਸੱਟ
ਪੁਲਿਸ ਵੱਲੋਂ ਜਾਰੀ ਕੀਤੀਆਂ ਤਸਵੀਰਾਂ ਵਿੱਚੋਂ ਇੱਕ ਦੋਸ਼ੀ ਦੀ ਅੱਖ ਦੇ ਕੋਲ ਸੱਟ ਦੇ ਨਿਸ਼ਾਨ ਨਜ਼ਰ ਆ ਰਹੇ ਹਨ। ਇਸ ਬਾਰੇ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਗ੍ਰਿਫ਼ਤਾਰੀ ਦੌਰਾਨ ਦੋਸ਼ੀ ਵੱਲੋਂ ਵਿਰੋਧ ਕਰਨ ਕਾਰਨ ਉਸ ਨੂੰ ਜ਼ਮੀਨ ‘ਤੇ ਲਿਆ ਕੇ ਕਾਬੂ ਕੀਤਾ ਗਿਆ, ਜਿਸ ਦੌਰਾਨ ਇਹ ਸੱਟ ਆਈ।ਸਰੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਰਾਈਡ-ਸ਼ੇਅਰ ਵਾਹਨ ਵਿੱਚ ਸਨ ਅਤੇ ਪੁਲਿਸ ਵੱਲੋਂ ਰੋਕਣ ‘ਤੇ ਉਨ੍ਹਾਂ ਨੇ ਸਹਿਯੋਗ ਨਹੀਂ ਕੀਤਾ। ਇਸ ਕਾਰਨ ਪੁਲਿਸ ਨੂੰ ਬਲ ਪ੍ਰਯੋਗ ਕਰਨਾ ਪਿਆ ਅਤੇ ਤਿੰਨਾਂ ਨੂੰ ਹੱਥਕੜੀਆਂ ਪਾ ਕੇ ਕਾਬੂ ਕੀਤਾ ਗਿਆ।ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਜਲੰਧਰ: ਮਧੂਬਨ ਕਲੋਨੀ ਵਿੱਚ ਸ਼ਰਾਬ ਦੀ ਤਸਕਰੀ ਦੌਰਾਨ ਛਾਪਾ, ਪਰ ਕੁਝ ਵੀ ਨਹੀਂ ਮਿਲਿਆ