Site icon Dainik Savera Punjab

Tight security:ਪੰਜਾਬ ਭਰ ’ਚ ਸੁਰੱਖਿਆ ਵਧਾਈ 44,000 ਤੋਂ ਵੱਧ ਪੁਲਿਸ ਜਵਾਨ ਤਾਇਨਾਤ, ਪੜ੍ਹੋ ਪੂਰੀ ਖ਼ਬਰ

Tight security arrangements for Zilla Parishad

Tight security arrangements for Zilla Parishad and Panchayat Samiti elections

ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਨੂੰ ਨਜ਼ਰ ਵਿੱਚ ਰੱਖਦੇ ਹੋਏ ਸੂਬਾ ਪੁਲਿਸ ਨੇ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੇ ਤੌਰ ’ਤੇ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਤਿਆਰ ਹੈ। ਚੋਣ ਦੇ ਨਤੀਜੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ।

ਡੀਜੀਪੀ ਗੌਰਵ ਯਾਦਵ ਨੇ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਈ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਹਨਾਂ ਨੇ ਪੇਸ਼ੇਵਰ ਢੰਗ ਨਾਲ ਕਾਨੂੰਨ-ਵਿਵਸਥਾ ਕਾਇਮ ਰੱਖਣ ’ਤੇ ਵੀ ਜ਼ੋਰ ਦਿੱਤਾ।

ਸੂਬੇ ਭਰ ’ਚ ਸੁਰੱਖਿਆ ਵਧਾਈ ਗਈ

ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਸੀਪੀਜ਼, ਐਸਐਸਪੀਜ਼ ਅਤੇ ਡੀ.ਆਈ.ਜੀਜ਼ ਨਾਲ ਵਰਚੁਅਲ ਮੀਟਿੰਗ ਕਰਕੇ ਸੁਰੱਖਿਆ ਤੇ ਤਿਆਰੀਆਂ ਦੀ ਸਮੀਖਿਆ ਕੀਤੀ। ਉਹਨਾਂ ਦੱਸਿਆ ਕਿ ਜ਼ਿਲ੍ਹਿਆਂ ਤੋਂ ਘੱਟੋ-ਘੱਟ 75 ਫੀਸਦੀ ਪੁਲਿਸ ਫੋਰਸ ਚੋਣ ਡਿਊਟੀ ਲਈ ਜੁਟਾਉਣ ਦੇ ਨਿਰਦੇਸ਼ ਜਾਰੀ ਹੋ ਚੁੱਕੇ ਹਨ।

READ ALSO : Goa Nightclub Fire Case:ਲੂਥਰਾ ਭਰਾ ਥਾਈਲੈਂਡ ’ਚ ਗ੍ਰਿਫ਼ਤਾਰ, ਹਾਦਸੇ ਤੋਂ ਬਾਅਦ ਦਿੱਲੀ ਤੋਂ Phuket ਭੱਜੇ ਸਨ

ਉਹਨਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਤੱਤਾਂ ’ਤੇ ਤਿੱਖੀ ਨਿਗਰਾਨੀ ਰੱਖਣ, ਫਲੈਗ ਮਾਰਚ ਕਰਨ, ਅਤੇ ਅੰਤਰ-ਰਾਜੀ ਤੇ ਅੰਤਰ-ਜ਼ਿਲ੍ਹਾ ਨਾਕੇ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੁਆਂਢੀ ਰਾਜਾਂ ਦੇ ਡੀਜੀਪੀਜ਼ ਨੂੰ ਵੀ ਪੰਜਾਬ ਨਾਲ ਲੱਗਦੀ ਸਰਹੱਦ ’ਤੇ ਸੁਰੱਖਿਆ ਵਧਾਉਣ ਲਈ ਕਿਹਾ ਗਿਆ ਹੈ।

1.87 ਲੱਖ ਤੋਂ ਵੱਧ ਪੋਲਿੰਗ ਬੂਥ, 4,265 ਸੰਵੇਦਨਸ਼ੀਲ ਸੂਬੇ ਵਿੱਚ ਕੁੱਲ 13,395 ਪੋਲਿੰਗ ਸਟੇਸ਼ਨਾਂ ਤੇ 18,718 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 860 ਅਤਿ-ਸੰਵੇਦਨਸ਼ੀਲ 3,405 ਸੰਵੇਦਨਸ਼ੀਲ ਘੋਸ਼ਿਤ ਕੀਤੇ ਗਏ ਹਨ।

44,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਪੰਜਾਬ ਵਿੱਚ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 44,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਰੰਤਰ ਗਸ਼ਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਇਹ ਸਾਰੇ ਇੰਤਜ਼ਾਮ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਹਨ ਕਿ ਚੋਣਾਂ ਪੂਰੀ ਤਰ੍ਹਾਂ ਸ਼ਾਂਤ, ਸੁਰੱਖਿਅਤ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋਣ।

VD: ਗੁਰਦੁਆਰਾ ‘ਸ਼ਹੀਦ ਗੰਜ’ ਸਾਹਿਬ ਵਿਖੇ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ SGPC ਪ੍ਰਧਾਨ Harjinder Singh Dhami

Tight security arrangements for Zilla Parishad
Exit mobile version