Last Updated: November 7, 2026

Dainik Savera Times Logo

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅ੍ਰੰਮਿਤਸਰ ਤੋ (04-June-2026)

4 June 2026 ਅੱਪਡੇਟ ਕੀਤਾ ਗਿਆ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅ੍ਰੰਮਿਤਸਰ ਤੋ (04-June-2026)

ਹੁਕਮਨਾਮਾ ਸਾਹਿਬ

ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥
ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥
ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥
ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

हुकमनामा साहिब

रामकली महला १ ॥
सुरति सबदु साखी मेरी सिंङी बाजै लोकु सुणे ॥ पतु झोली मंगण कै ताई भीखिआ नामु पड़े ॥१॥
बाबा गोरखु जागै ॥ गोरखु सो जिनि गोइ उठाली करते बार न लागै ॥१॥ रहाउ ॥
पाणी प्राण पवणि बंधि राखे चंदु सूरजु मुखि दीए ॥ मरण जीवण कउ धरती दीनी एते गुण विसरे ॥२॥
सिध साधिक अरु जोगी जंगम पीर पुरस बहुतेरे ॥ जे तिन मिला त कीरति आखा ता मनु सेव करे ॥३॥
कागदु लूणु रहै घ्रित संगे पाणी कमलु रहै ॥ ऐसे भगत मिलहि जन नानक तिन जमु किआ करै ॥४॥४॥

Hukamnama Sahib

Raamakalee mahalaa 1 ||
Surati sabadu saakhee meree sin(ng)(ng)ee baajai loku su(nn)e || Patu jholee mangga(nn) kai taaee bheekhiaa naamu pa(rr)e ||1||
Baabaa gorakhu jaagai || Gorakhu so jini goi uthaalee karate baar na laagai ||1|| rahaau ||
Paa(nn)ee praa(nn) pava(nn)i banddhi raakhe chanddu sooraju mukhi deee || Mara(nn) jeeva(nn) kau dharatee deenee ete gu(nn) visare ||2||
Sidh saadhik aru jogee janggam peer puras bahutere || Je tin milaa ta keerati aakhaa taa manu sev kare ||3||
Kaagadu loo(nn)u rahai ghrit sangge paa(nn)ee kamalu rahai || Aise bhagat milahi jan naanak tin jamu kiaa karai ||4||4||

ਹੁਕਮਨਾਮਾ ਸਾਹਿਬ – ਪੰਜਾਬੀ ਵਿਆਖਿਆ

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ॥੧॥
ਹੇ ਜੋਗੀ! (ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ॥੧॥ ਰਹਾਉ ॥
(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ॥੨॥
ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ॥੩॥
ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ॥੪॥੪॥

हुकमनामा साहिब – हिंदी अर्थ

रामकली महला १ ॥ अनहद शब्द की ध्वनि को सुरति द्वारा सुनना ही मेरी सिंगी है, जब अनहद शब्द बजता है तो इसे सभी लोग सुनते हैं। नाम मॉगने के लिए स्वयं को योग्य बनाना ही मेरी झोली है,जिस में नाम रूपी भिक्षा डाली जाती है।१॥
हे बाबा ! गोरख सदैव जाग्रत है। गोरख वही (परमेश्वर) है, जिसने पृथ्वी को उठाकर उसकी रक्षा की थी और ऐसा करते देरी नहीं लगी ॥ १॥रहाउ॥
परमात्मा ने पवन-पानी इत्यादि पाँच तत्वों द्वारा प्राणों को बाँधकर रखा हुआ है और संसार में उजाला करने के लिए सूर्य एवं चन्द्रमा दो दीपक प्रज्वलित किए हुए हैं। उसने मरने एवं जीने के लिए जीवों को धरती दी हुई है लेकिन जीव को उसके इतने सब उपकार भूल गए हैं।॥ २॥
संसार में सिद्ध-साधक, योगी, जंगम एवं अनेक पीर-पैगम्बर हैं, यदि उनसे मेरी मुलाकात हो तो भी परमात्मा की स्तुति करता हूँ और मेरा मन प्रभु की सेवा करे॥ ३॥
जैसे कागज एवं नमक घी के साथ सुरक्षित रहते हैं (अर्थात् खराब नहीं होते) और कमल का फूल जल में खिला रहता है, हे नानक ! वैसे ही जिन्हें ऐसे भक्त मिल जाते हैं, यम उनका क्या बिगाड़ सकता है। ॥४ ॥ ४ ॥

Hukamnama Sahib – English Meaning

Raamkalee, First Mehl: Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. ||1||
O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. ||1|| Pause ||
Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. ||2||
There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. ||3||
Paper and salt, protected by ghee, remain untouched by water, as the lotus remains unaffected in water. Those who meet with such devotees, O servant Nanak – what can death do to them? ||4||4||

 

today-hukamnama-sri-darbar-sahib-amritsar-04-june-2026

today-hukamnama-sri-darbar-sahib-amritsar-04-june-2026

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.