Site icon Dainik Savera Punjab

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (07-10-2026)

ਸਲੋਕ ਮਃ ੩ ॥

ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੁੋਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥

ਬੁੱਧਵਾਰ, ੨੧ ਅੱਸੂ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੯੫੬)

ਪੰਜਾਬੀ ਵਿਆਖਿਆ

ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ), ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ । ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ ।੧।‘ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ । ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ ।੨। ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ । ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ । ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ । (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ । ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ ।੨੦।

English Translation

SHALOK, THIRD MEHL:

Everyone is filled with hope; hardly anyone is free of hope. O Nanak, blessed is the birth of one, who remains dead while yet alive. || 1 || THIRD MEHL: Nothing is in the hands of hope. How can one become free of hope? What can this poor being do? The Lord Himself creates confusion. || 2 || PAUREE: Cursed is the life in this world, without the True Name. God is the Great Giver of givers. His wealth is permanent and unchanging. That humble being is immaculate, who worships the Lord with each and every breath. With your tongue, vibrate the One Inaccessible Lord, the Inner-knower, the Searcher of hearts. He is all-pervading everywhere. Nanak is a sacrifice to Him. || 20 ||

Exit mobile version