P?c1=2&c2=40696273&cv=3.9

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Feb 5, 2026 ਅੰਮ੍ਰਿਤਸਰ ਤੋਂ।

6 days पहले

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Feb 5, 2026 ਅੰਮ੍ਰਿਤਸਰ ਤੋਂ।

ਪੰਜਾਬ ਡੈਸਕ: ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥

213 ਕਰੋੜ ਜੁਰਮਾਨਾ ਮਾਮਲਾ SC ਨੇ Meta WhatsApp ਦੀ ਪਟੀਸ਼ਨ 23 ਫਰਵਰੀ ਲਈ ਰੱਖੀ, ਕੀ ਹੈ ਮਾਮਲਾ ਜਾਣੋਂ ।

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ। ੧। ਰਹਾਉ। ਹੇ ਭਾਈ! ਨਾਨਕ ਉਸ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਉਂਦਾ ਹੈ। ਗੁਰੂ ਨੇ ਨਾਨਕ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਤਾਂਹੀਏ ਨਾਨਕ ਨੂੰ ਯਕੀਨ ਹੈ ਕਿ ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ, ਫਿਰ ਭੀ ਸਦਾ ਮਾਇਆ ਦੇ ਮੋਹਾ ਤੋਂ ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ।੨।੧।੨੯।

todays-hukamnama Harmandir Sahib

todays-hukamnama Harmandir Sahib

खबरें और भी हैं...

Copyright © 2026 Dainik Savera Times. All rights reserved.