Site icon Dainik Savera Punjab

ਅੱਜ ਦਾ ਹੁਕਮਨਾਮਾ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਬਿਲਾਵਲੁ ਮਹਲਾ ੫ ॥

today-hukamnama-sri-darbar-sahib-amritsar- 11 june 2026

today-hukamnama-sri-darbar-sahib-amritsar- 11 june 2026

ਅੰਮ੍ਰਿਤਸਰ: ਅੱਜ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਕਾਸ਼ਿਤ ਹੁਕਮਨਾਮੇ ‘ਬਿਲਾਵਲੁ ਮਹਲਾ ੫’ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿਮਰਨ ਦੀ ਮਹੱਤਾ ਨੂੰ ਉਜਾਗਰ ਕੀਤਾ। ਗੁਰੂ ਜੀ ਸਨੇਹੀ ਅੰਦਾਜ਼ ਵਿੱਚ ਸਿੱਖਾਂ ਨੂੰ ਸਚੇ ਪ੍ਰਭੂ ਦੇ ਨਾਮ ਨਾਲ ਜੁੜਨ ਦੀ ਪ੍ਰੇਰਣਾ ਦਿੰਦੇ ਹਨ। ਜੋ ਮਨੁੱਖ ਪਰਮਾਤਮਾ ਦਾ ਸਿਮਰਨ ਕਰਦਾ ਹੈ, ਉਸ ਦੇ ਅੰਦਰ ਆਤਮਕ ਸੁਖ ਅਤੇ ਅਡੋਲਤਾ ਆ ਜਾਂਦੀ ਹੈ। ਗੁਰੂ ਜੀ ਕਹਿੰਦੇ ਹਨ ਕਿ ਪ੍ਰਭੂ ਆਪਣੇ ਭਗਤਾਂ ਦੀ ਰਾਖੀ ਆਪ ਕਰਦਾ ਹੈ ਅਤੇ ਉਨ੍ਹਾਂ ਦੇ ਵੈਰੀਆਂ ਨੂੰ ਵੀ ਪਿਆਰ ਵਿੱਚ ਬਦਲ ਦੇਂਦਾ ਹੈ। ਸਿਮਰਨ ਦੁਆਰਾ ਮਨੁੱਖ ਦੇ ਅੰਦਰੋਂ ਡਰ, ਵੈਰ ਅਤੇ ਦੁਖ ਦੂਰ ਹੋ ਜਾਂਦੇ ਹਨ।


ਇਸ ਸ਼ਬਦ ਰਾਹੀਂ ਗੁਰੂ ਜੀ ਨੇ ਸਮਾਜ ਨੂੰ ਇਹ ਸਿੱਖਿਆ ਦਿੱਤੀ ਹੈ ਕਿ ਸੱਚੀ ਆਤਮਕ ਤਰੱਕੀ ਲਈ ਸਿਮਰਨ ਅਤੇ ਭਗਤੀ ਹੀ ਸਹੀ ਰਸਤਾ ਹੈ। ਇਹ ਸਿਰਫ ਧਾਰਮਿਕ ਅਭਿਆਸ ਨਹੀਂ, ਸਗੋਂ ਆਤਮਕ ਜੀਵਨ ਦੀ ਚਾਬੀ ਹੈ ਜੋ ਮਨੁੱਖ ਨੂੰ ਅੰਦਰੂਨੀ ਆਨੰਦ ਅਤੇ ਸ਼ਾਂਤੀ ਪ੍ਰਦਾਨ ਕਰਦੀ ਹੈ। ਸ੍ਰੀ ਦਰਬਾਰ ਸਾਹਿਬ ਤੋਂ ਮਿਲੇ ਇਸ ਰੂਹਾਨੀ ਪੈਗਾਮ ਰਾਹੀਂ ਸਿੱਖ ਭਾਈਚਾਰੇ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਸਿਮਰਨ ਨੂੰ ਅਮਲ ਵਿੱਚ ਲਿਆਉਣ ਦੀ ਪ੍ਰੇਰਣਾ ਮਿਲਦੀ ਹੈ, ਤਾਂ ਜੋ ਉਹ ਆਤਮਕ ਤੌਰ ‘ਤੇ ਮਜ਼ਬੂਤ ਹੋ ਸਕਣ ਅਤੇ ਸੱਚੇ ਸੁਖ ਦੀ ਪ੍ਰਾਪਤੀ ਕਰ ਸਕਣ।

ਸਾਵਧਾਨ ! ਪੰਜਾਬ ‘ਚ ਦੋ ਦਿਨ ਭਾਰੀ, ਇਕਦਮ ਵਧੇਗੀ ਠੰਢ

ਇਹ ਰੂਹਾਨੀ ਹੁਕਮਨਾਮਾ ਸਾਨੂੰ ਯਾਦ ਦਿਲਾਉਂਦਾ ਹੈ ਕਿ ਪਰਮਾਤਮਾ ਦੇ ਗੁਣ ਗਾਉਣ ਅਤੇ ਉਸ ਦੀ ਸਰਨ ਲੈਣ ਨਾਲ ਹੀ ਜੀਵਨ ਦੀ ਸੱਚੀ ਕਲਿਆਣਤਾ ਸੰਭਵ ਹੈ।

ਬਿਲਾਵਲੁ ਮਹਲਾ ੫ ॥

ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਓ ਤੇਰਾ ਭਲਾ ਹੋਜੇ ! ਸਵੇਰੇ ਸਵੇਰੇ ਇਹ ਕੀ ਭਾਣਾ ਵਾਪਰ ਗਿਆ

ਪੰਜਾਬੀ ਵਿਆਖਿਆ

ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ । ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ । ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ । ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ।੧। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ । ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ । ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ।੨।੨੬।੧੧੨।

today-hukamnama-sri-darbar-sahib-amritsar- 11 june 2026
Exit mobile version