skip to content

Last Updated: November 25, 2026

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (10-02-2026) ਅੰਮ੍ਰਿਤਸਰ ਤੋਂ।

10 February 2026 ਅੱਪਡੇਟ ਕੀਤਾ ਗਿਆ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (10-02-2026) ਅੰਮ੍ਰਿਤਸਰ ਤੋਂ।

ਪੰਜਾਬ ਡੈਸਕ: ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥
ਮੰਗਲਵਾਰ, ੨੮ ਮਾਘ (ਸੰਮਤ ੫੫੭ ਨਾਨਕਸ਼ਾਹੀ) ੧੦ ਫਰਵਰੀ, ੨੦੨੬ (ਅੰਗ: ੬੨੬)

213 ਕਰੋੜ ਜੁਰਮਾਨਾ ਮਾਮਲਾ SC ਨੇ Meta WhatsApp ਦੀ ਪਟੀਸ਼ਨ 23 ਫਰਵਰੀ ਲਈ ਰੱਖੀ, ਕੀ ਹੈ ਮਾਮਲਾ ਜਾਣੋਂ ।


ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ। ੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿ-ਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ मं।२।६।२०।

todays-hukamnama Harmandir Sahib

todays-hukamnama Harmandir Sahib

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.