skip to content

Last Updated: November 24, 2026

Dainik Savera Times Logo

ਬਾਬਾ ਜਵੰਦ ਸਿੰਘ ਜੀ ਦੀ ਬਰਸੀ: ਅੰਮ੍ਰਿਤਸਰ ਪੁਲਿਸ ਦਾ ਹਵਾਈ ਅੱਡੇ ਦੇ ਲੋਕਾਂ ਲਈ ਖਾਸ ਹਦਾਇਤਾਂ ਪੜੋਂ

2 July 2026 ਅੱਪਡੇਟ ਕੀਤਾ ਗਿਆ

ਬਾਬਾ ਜਵੰਦ ਸਿੰਘ ਜੀ ਦੀ ਬਰਸੀ: ਅੰਮ੍ਰਿਤਸਰ ਪੁਲਿਸ ਦਾ ਹਵਾਈ ਅੱਡੇ ਦੇ ਲੋਕਾਂ ਲਈ ਖਾਸ ਹਦਾਇਤਾਂ ਪੜੋਂ

ਪੰਜਾਬ ਡੈਸਕ: ਬਾਬਾ ਜਵੰਦ ਸਿੰਘ ਜੀ ਦੀ ਸਾਲਾਨਾ ਬਰਸੀ ਹਰ ਸਾਲ 2 ਜੁਲਾਈ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਹਾਤੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਨਾਈ ਜਾਂਦੀ ਹੈ। ਇਸ ਮੌਕੇ ਲੱਖਾਂ ਸ਼ਰਧਾਲੂ ਇਕੱਠੇ ਹੁੰਦੇ ਹਨ। ਅੰਮ੍ਰਿਤਸਰ ਪੁਲਿਸ ਨੇ ਬਾਬਾ ਜਵੰਦ ਸਿੰਘ ਜੀ ਦੀ ਬਰਸੀ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਟਰੈਫਿਕ ਲਈ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਆਉਣ ਕਾਰਨ ਹਵਾਈ ਅੱਡੇ ਦੇ ਆਲੇ-ਦੁਆਲੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।

 

ਇਸ ਲਈ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਅੱਜ ਸਵੇਰੇ ਤੋਂ ਰਾਤ 10 ਵਜੇ ਤੱਕ ਹਨ, ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਘੱਟੋ-ਘੱਟ ਪੰਜ ਘੰਟੇ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚਣ ਤਾਂ ਜੋ ਚੈੱਕ-ਇਨ ਅਤੇ ਸੁਰੱਖਿਆ ਕਾਰਵਾਈਆਂ ਸਮੇਂ ‘ਤੇ ਹੋ ਸਕਣ। ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਵਾਹਨ ਸਿਰਫ਼ ਨਿਰਧਾਰਤ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹੇ ਕਰਨ ਅਤੇ ਜਿੱਥੇ ਸੰਭਵ ਹੋਵੇ ਦੋਪਹੀਆ ਜਾਂ ਸਾਂਝੇ ਵਾਹਨਾਂ ਦੀ ਵਰਤੋਂ ਕਰਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਕੇ ਸਹਿਯੋਗ ਦੇਣ, ਤਾਂ ਜੋ ਯਾਤਰੀਆਂ ਅਤੇ ਸ਼ਰਧਾਲੂਆਂ ਦੋਵਾਂ ਨੂੰ ਸੁਵਿਧਾ ਰਹੇ।

 

ਫਰੀਦਕੋਟ: ਬਰਗਾੜੀ ਬੇਅਦਬੀ ਮਾਮਲਾ, ਅੱਜ SIT ਐਕਸ਼ਨ ਮੋਡ ਵਿੱਚ, ਘਟਨਾ ਵਾਲੀਆਂ ਥਾਵਾਂ ਦਾ ਕਰੇਗੀ ਦੌਰਾ

 

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਵਾਹਨ ਸਿਰਫ਼ ਪ੍ਰਸ਼ਾਸਨ ਵੱਲੋਂ ਨਿਰਧਾਰਤ ਦੋ ਪਾਰਕਿੰਗ ਸਥਾਨਾਂ ‘ਤੇ ਹੀ ਖੜ੍ਹੇ ਕਰਨ। ਪੁਲਿਸ ਅਨੁਸਾਰ ਇਸ ਨਾਲ ਹਵਾਈ ਅੱਡੇ ਦੇ ਅੰਦਰ ਅਤੇ ਬਾਹਰ ਟਰੈਫਿਕ ਦੀ ਆਵਾਜਾਈ ਸੁਚਾਰੂ ਰਹੇਗੀ ਅਤੇ ਯਾਤਰੀਆਂ ਨੂੰ ਬੇਲੋੜੀ ਪਰੇਸ਼ਾਨੀ ਤੋਂ ਬਚਾਇਆ ਜਾ ਸਕੇਗਾ। ਪੁਲਿਸ ਨੇ ਸੰਗਤਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਜਿੱਥੇ ਸੰਭਵ ਹੋਵੇ ਉੱਥੇ ਦੋਪਹੀਆ ਵਾਹਨਾਂ ਦੀ ਵਰਤੋਂ ਕੀਤੀ ਜਾਵੇ ਜਾਂ ਇੱਕੋ ਵਾਹਨ ਵਿੱਚ ਇਕੱਠੇ ਸਫ਼ਰ ਕੀਤਾ ਜਾਵੇ। ਇਸ ਨਾਲ ਪਾਰਕਿੰਗ ‘ਤੇ ਦਬਾਅ ਘੱਟ ਹੋਵੇਗਾ ਅਤੇ ਟਰੈਫਿਕ ਪ੍ਰਬੰਧਨ ਨੂੰ ਵੀ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।

 

ਕਮਿਸ਼ਨਰੇਟ ਪੁਲਿਸ ਨੇ ਕਿਹਾ ਹੈ ਕਿ ਸਮਾਗਮ ਦੌਰਾਨ ਸੁਰੱਖਿਆ ਅਤੇ ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਪੁਲਿਸ ਮੁਲਾਜ਼ਮ ਲਗਾਤਾਰ ਡਿਊਟੀ ‘ਤੇ ਤਾਇਨਾਤ ਰਹਿਣਗੇ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਦੇਣ, ਤਾਂ ਜੋ ਹਵਾਈ ਯਾਤਰੀਆਂ ਅਤੇ ਸ਼ਰਧਾਲੂਆਂ ਦੋਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਯਾਤਰਾ ਅਤੇ ਦਰਸ਼ਨ ਕਰਨ ਦੀ ਸਹੂਲਤ ਮਿਲ ਸਕੇ।

Traffic Advisory Issued for Amritsar Airport

Traffic Advisory Issued for Amritsar Airport

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.