ਜਲੰਧਰ ਦੇ ਵਿਅਸਤ BSF ਚੌਕ ਨੇੜੇ ਮੰਗਲਵਾਰ ਅੱਧੀ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਉੱਚਾ ਭਾਰੀ ਟਰੱਕ ਬਿਜਲੀ ਦੀਆਂ ਤਾਰਾਂ ਵਿੱਚ ਫਸ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਤਾਰਾਂ ਅਤੇ ਖੰਭੇ ਟੁੱਟ ਕੇ ਸੜਕ ‘ਤੇ ਡਿੱਗ ਪਏ, ਜਿਸ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਦੋਵਾਂ ਪਾਸਿਆਂ ਦੀ ਆਵਾਜਾਈ ਪੂਰੀ ਤਰ੍ਹਾਂ ਰੁਕ ਗਈ।
ਮਿਲੀ ਜਾਣਕਾਰੀ ਮੁਤਾਬਕ ਰਾਤ ਕਰੀਬ 11 ਵਜੇ ਇੱਕ ਸਮਾਨ ਨਾਲ ਲੱਦਿਆ ਟਰੱਕ BSF ਚੌਕ ਵੱਲੋਂ ਲੰਘ ਰਿਹਾ ਸੀ। ਵਾਹਨ ਦੀ ਉਚਾਈ ਜ਼ਿਆਦਾ ਹੋਣ ਕਾਰਨ ਉਹ ਉੱਪਰ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਵਿੱਚ ਫਸ ਗਿਆ। ਟੱਕਰ ਨਾਲ ਲਾਈਵ ਤਾਰਾਂ ਟੁੱਟ ਕੇ ਸੜਕ ‘ਤੇ ਡਿੱਗ ਪਈਆਂ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
READ ALSO : LPG ਨੂੰ ਲੈ ਕੇ ਫੈਲ ਰਹੀਆਂ ਅਫਵਾਹਾਂ ‘ਤੇ ਸਰਕਾਰ ਦਾ ਸਪੱਸ਼ਟੀਕਰਨ! ਪਿਊਸ਼ ਗੋਇਲ ਨੇ ਦਿੱਤਾ ਵੱਡਾ ਬਿਆਨ
ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ (SSF) ਅਤੇ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਬਿਜਲੀ ਦੇ ਕਰੰਟ ਦੇ ਖਤਰੇ ਨੂੰ ਦੇਖਦੇ ਹੋਏ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਤੁਰੰਤ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਸੜਕ ‘ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਲੋਕਾਂ ਨੂੰ ਕਰੀਬ ਇੱਕ ਘੰਟੇ ਤੱਕ ਪਰੇਸ਼ਾਨੀ ਝੱਲਣੀ ਪਈ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਬਿਜਲੀ ਵਿਭਾਗ ਦੀ ਟੀਮ ਵੀ ਮੌਕੇ ‘ਤੇ ਪਹੁੰਚੀ। ਕਰਮਚਾਰੀਆਂ ਨੇ ਪਹਿਲਾਂ ਬਿਜਲੀ ਸਪਲਾਈ ਕੱਟੀ ਅਤੇ ਫਿਰ ਟੁੱਟੀਆਂ ਤਾਰਾਂ ਤੇ ਖੰਭਿਆਂ ਦੇ ਹਿੱਸਿਆਂ ਨੂੰ ਹਟਾ ਕੇ ਸੜਕ ਨੂੰ ਸਾਫ਼ ਕੀਤਾ। ਕਾਫ਼ੀ ਮਿਹਨਤ ਤੋਂ ਬਾਅਦ ਆਵਾਜਾਈ ਨੂੰ ਮੁੜ ਚਾਲੂ ਕੀਤਾ ਗਿਆ।
ਹਾਲਾਂਕਿ ਹਾਦਸੇ ਲਈ ਜ਼ਿੰਮੇਵਾਰ ਟਰੱਕ ਮੌਕੇ ਤੋਂ ਫਰਾਰ ਹੋ ਗਿਆ ਹੈ। ਬਿਜਲੀ ਵਿਭਾਗ ਮੁਤਾਬਕ ਇਸ ਹਾਦਸੇ ਨਾਲ ਸਰਕਾਰੀ ਸੰਪਤੀ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਹੁਣ ਪੁਲਿਸ ਉਸ ਅਣਪਛਾਤੇ ਟਰੱਕ ਦੀ ਭਾਲ ਕਰ ਰਹੀ ਹੈ। ਇਸ ਵੇਲੇ ਇਲਾਕੇ ਵਿੱਚ ਟ੍ਰੈਫਿਕ ਮੁੜ ਆਮ ਹੋ ਗਿਆ ਹੈ।
“AAP ਵਾਲੇ ਆਪ ਹੀ ਬਣ ਜਾਂਦੇ ਜੱਜ” ਵਿਧਾਨ ਸਭਾ ਪਹੁੰਚੇ MLA Pargat Singh ਦਾ ਬਿਆਨ

