ਪੰਜਾਬ ਡੈਸਕ (ਦੈਨਿਕ ਸਵੇਰਾ): ਰਾਤ ਲਗਭਗ ਇੱਕ ਵਜੇ ਬਟਾਲਾ ਦੇ ਪਹਾੜੀ ਗੇਟ ਨੇੜੇ ਤੇਜ਼ ਰਫ਼ਤਾਰ ਨਾਲ ਆ ਰਹੇ ਮੋਟਰਸਾਈਕਲ (PB 06 A 7395) ’ਤੇ ਸਵਾਰ ਦੋ ਨੌਜਵਾਨ ਐਸਬੀਆਈ ਦੇ ਏਟੀਐਮ ਨਾਲ ਜਾ ਟਕਰਾਏ। ਟੱਕਰ ਇੰਨੀ ਤੀਬਰ ਸੀ ਕਿ ਏਟੀਐਮ ਦੀ ਕੰਧ ਵੀ ਢਹਿ ਪਈ। ਹਾਦਸੇ ਵਿੱਚ ਦੋਵੇਂ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ।
breaking: ਸਵੇਰੇ 5 ਵਜੇ ਪੁਲਿਸ ਦੀ ਘੇਰਾਬੰਦੀ: ਅਵਤਾਰ ਸਿੰਘ ਫਕਰਸਰ ਨੂੰ ਰੈਲੀ ਤੱਕ ਜਾਣ ਤੋਂ ਰੋਕਿਆ
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸੰਜੀਵ ਕੁਮਾਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਖੂਨ ਨਾਲ ਲੱਥਪੱਥ ਪਏ ਦੋਵੇਂ ਜ਼ਖ਼ਮੀਆਂ ਨੂੰ ਸਹਾਰਾ ਦੇ ਕੇ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਭੇਜਿਆ। ਪੁਲਿਸ ਨੇ ਮੋਟਰਸਾਈਕਲ ਨੂੰ ਵੀ ਕਬਜ਼ੇ ਵਿੱਚ ਕਰ ਲਿਆ ਹੈ। ਸਿਵਲ ਹਸਪਤਾਲ ਦੇ ਡਾ. ਸਾਹਿਲ ਨੇ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਦੇ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਪ੍ਰਾਪਤ ਜਾਣਕਾਰੀ ਮੁਤਾਬਕ, ਦੋਵਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਹੈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੈ। ਦੋਵੇਂ ਦੀ ਪਹਿਚਾਣ ਹਾਲੇ ਤੱਕ ਨਹੀਂ ਹੋ ਸਕੀ।
