
ਅਮਰਨਾਥ ਯਾਤਰਾ ਲਈ ਰਾਜਸਥਾਨ ਦੇ ਬਾੜਮੇਰ ਤੋਂ ਜਾ ਰਹੇ ਸ਼ਰਧਾਲੂਆਂ ਨਾਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਡੱਬਵਾਲੀ–ਬਠਿੰਡਾ ਹਾਈਵੇਅ ‘ਤੇ ਉਨ੍ਹਾਂ ਦਾ ਵਾਹਨ ਖੜ੍ਹੇ ਟਰੱਕ ਨਾਲ ਟਕਰਾ ਗਿਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਇਹ ਹਾਦਸਾ ਬੁੱਧਵਾਰ ਤੜਕੇ ਕਰੀਬ 4 ਤੋਂ 5 ਵਜੇ ਦੇ ਵਿਚਕਾਰ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਵਲਰ ਵਾਹਨ ਦਾ ਅੱਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ, ਜਦਕਿ ਟਰੱਕ ਦਾ ਪਿਛਲਾ ਹਿੱਸਾ ਵੀ ਬੁਰੀ ਤਰ੍ਹਾਂ ਤਬਾਹ ਹੋ ਗਿਆ।
ਕਟੋਰੀ ਵੜਾ ਰੈਸਿਪੀ: ਸੂਜੀ-ਬੇਸਨ ਨਾਲ ਬਣੇ ਨਰਮ, ਸਪੰਜੀ ਤੇ ਤੇਲ-ਮੁਕਤ ਸਟੀਮ ਨਾਸ਼ਤੇ ਦੀ ਆਸਾਨ ਵਿਧੀ
ਹਾਦਸੇ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਲਈ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਤਫਤੀਸ਼ ਜਾਰੀ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮ੍ਰਿਤਕਾਂ ਦੀ ਪਹਿਚਾਣ ਅਤੇ ਹਾਦਸੇ ਦੇ ਸਹੀ ਕਾਰਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਰਾਮ ਮੰਦਰ ਦਾਨਪਾਤਰ ਮਾਮਲੇ ‘ਤੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦਾ ਵੱਡਾ ਬਿਆਨ, ਕਿਹਾ, ‘ਦੋਸ਼ੀਆਂ ਨੂੰ ਮਿਲੇਗਾ ਮਹਾਂਦੰਡ’