Site icon Dainik Savera Punjab

BREAKING : ਤੂੜੀ ਦੇ ਕੁੱਪ ਹੇਠਾਂ ਦੱਬਣ ਕਾਰਨ 35 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Tragic Accident in Punjab : ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਪਣੇ ਹੀ ਖੇਤ ਵਿੱਚ ਕੰਮ ਕਰ ਰਹੇ 35 ਸਾਲਾ ਨੌਜਵਾਨ ਦੀ ਤੂੜੀ ਦੇ ਕੁੱਪ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਹਰੀ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ ਅਮਨਦੀਪ ਸਿੰਘ ਆਪਣੇ ਘਰ ਦੇ ਨਾਲ ਲੱਗਦੇ ਖੇਤ ਵਿੱਚ ਬਣੇ ਤੂੜੀ ਦੇ ਕੁੱਪ ਵਿੱਚੋਂ ਤੂੜੀ ਕੱਢ ਰਿਹਾ ਸੀ। ਇਸ ਦੌਰਾਨ ਅਚਾਨਕ ਤੂੜੀ ਦਾ ਵੱਡਾ ਤੋਦਾ ਉਸ ਦੇ ਉੱਪਰ ਆ ਡਿੱਗਿਆ ਅਤੇ ਉਹ ਪੂਰੀ ਤਰ੍ਹਾਂ ਤੂੜੀ ਹੇਠਾਂ ਦੱਬ ਗਿਆ।

ਖੇਤ ਵਿੱਚ ਇਕੱਲਾ ਹੋਣ ਕਾਰਨ ਉਸ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ ਅਤੇ ਦਮ ਘੁੱਟਣ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਤੇਜੇ ਮੁਤਾਬਕ ਅਮਨਦੀਪ ਸਿੰਘ ਛੋਟਾ ਕਿਸਾਨ ਸੀ ਅਤੇ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਪਰਿਵਾਰ ਦੀ ਆਰਥਿਕ ਹਾਲਤ ਵੀ ਕਾਫ਼ੀ ਕਮਜ਼ੋਰ ਹੈ। ਉੱਥੇ ਹੀ ਮ੍ਰਿਤਕ ਦਾ ਬਿਰਧ ਪਿਤਾ ਵੀ ਬਿਮਾਰ ਹੋਣ ਕਾਰਨ ਮੰਜੇ ‘ਤੇ ਪਿਆ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਦੇ ਸਰਪੰਚ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੀ ਮਾਲੀ ਮਦਦ ਕਰਨ ਦੀ ਮੰਗ ਕੀਤੀ ਹੈ।

Exit mobile version