ਪੰਜਾਬ ਡੈਸਕ: ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ‘ਤੇ ਢਿੱਲਵਾਂ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਢਿੱਲਵਾਂ ਥਾਣੇ ‘ਚ ਤਾਇਨਾਤ ਮਹਿਲਾ ਕਾਂਸਟੇਬਲ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।
ਅੰਗੂਰਾਂ ‘ਤੇ ਪ੍ਰੈਕਟਿਸ ਕਰਦੇ ਹਨ ਮੈਡੀਕਲ ਵਿਦਿਆਰਥੀ, ਚਮੜੀ ਵਰਗੀ ਹੁੰਦੀ ਹੈ ਛਾਲ
ਜਾਣਕਾਰੀ ਮੁਤਾਬਕ, ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ, ਜੋ ਹਮੀਰਾ ਦੀ ਰਹਿਣ ਵਾਲੀ ਸੀ ਅਤੇ ਢਿੱਲਵਾਂ ਥਾਣੇ ‘ਚ ਡਿਊਟੀ ਕਰ ਰਹੀ ਸੀ, ਸਵੇਰੇ ਆਪਣੀ ਡਿਊਟੀ ‘ਤੇ ਜਾ ਰਹੀ ਸੀ। ਜਦੋਂ ਉਹ ਐਚ.ਪੀ. ਪੈਟਰੋਲ ਪੰਪ ਦੇ ਨੇੜੇ ਪਹੁੰਚੀ, ਤਾਂ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰੀ, ਜਿਸ ਕਾਰਨ ਉਹ ਸੰਤੁਲਨ ਗੁਆ ਬੈਠੀ ਅਤੇ ਇੱਕ ਟਰੱਕ ਹੇਠਾਂ ਆ ਗਈ।
ਇਸ ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਤੁਰੰਤ 108 ਐਬੂਲੈਂਸ ਦੀ ਸਹਾਇਤਾ ਨਾਲ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰ ਯੋਗਿਤਾ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਵਿਜੇ ਵਰਮਾ ਨੇ 2016 ਦੀ ਤਸਵੀਰ ਸਾਂਝੀ ਕੀਤੀ, ਜਿਸ ‘ਚ ਅਮਿਤਾਭ ਬੱਚਨ ਦੇ ਸੋਨੇ ਦਾ…..
ਮਹਿਲਾ ਕਾਂਸਟੇਬਲ ਦੀ ਲਾਸ਼ ਨੂੰ ਮਰਚਰੀ ‘ਚ ਰੱਖ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਅਣਪਛਾਤੇ ਵਾਹਨ ਦੀ ਪਛਾਣ ਅਤੇ ਹੋਰ ਕਾਨੂੰਨੀ ਕਾਰਵਾਈ ਜਾਰੀ ਹੈ।

