ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੋ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਦਾ ਐਲਾਨ ਕੀਤਾ ਹੈ। ਇਹ ਫੈਸਲਾ ਪ੍ਰਸ਼ਾਸਕੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਵਿਭਾਗੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਅਧਿਕਾਰੀਆਂ ਨੂੰ ਨਵੇਂ ਅਹੁਦੇ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਹੁਕਮ ਪ੍ਰਸੋਨਲ ਵਿਭਾਗ (ਆਈਏਐਸ ਸ਼ਾਖਾ) ਨੇ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਕੀਤਾ ਹੈ।

ਪੀਸੀਐਸ ਅਧਿਕਾਰੀ ਹਰਬੰਸ ਸਿੰਘ (2016 ਬੈਚ) ਨੂੰ ਉਦੈ ਦੀਪ ਸਿੰਘ ਸਿੱਧੂ, ਪੀਸੀਐਸ (2014) ਦੀ ਥਾਂ ਸਬ-ਡਵੀਜ਼ਨਲ ਮੈਜਿਸਟ੍ਰੇਟ (ਐਸਡੀਐਮ), ਗੁਰੂ ਹਰਸਹਾਏ ਦੇ ਅਹੁਦੇ ‘ਤੇ ਤਬਦੀਲ ਕਰ ਦਿੱਤਾ ਗਿਆ ਹੈ। ਉਦੈ ਦੀਪ ਸਿੰਘ ਸਿੱਧੂ, ਪੀਸੀਐਸ (2014) ਨੂੰ ਸਕੱਤਰ, ਪ੍ਰਸੋਨਲ ਵਿਭਾਗ ਨੂੰ ਰਿਪੋਰਟ ਕਰਨ ਅਤੇ ਅਗਲੀ ਨਿਯੁਕਤੀ ਦੀ ਉਡੀਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।






