ਚੰਡੀਗੜ੍ਹ: ਪੰਜਾਬ ਦੀਆਂ ਮਹਿਲਾਵਾਂ ਲਈ ਸਰਕਾਰ ਵੱਲੋਂ ਇੱਕ ਵੱਡੀ ਆਰਥਿਕ ਸਹਾਇਤਾ ਯੋਜਨਾ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ (Aam Aadmi Party) ਵੱਲੋਂ ਕੀਤੇ ਗਏ ਐਲਾਨ ਮੁਤਾਬਕ, ਰਾਜ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ ₹1000 ਦੀ ਸਹਾਇਤਾ ਦਿੱਤੀ ਜਾਵੇਗੀ।
ਸਾਰੀਆਂ ਯੋਗ ਮਹਿਲਾਵਾਂ ਨੂੰ: ₹1000 ਪ੍ਰਤੀ ਮਹੀਨਾ
ਐਸਸੀ ਭਾਈਚਾਰੇ ਦੀਆਂ ਮਹਿਲਾਵਾਂ ਨੂੰ: ₹1500 ਪ੍ਰਤੀ ਮਹੀਨਾ
ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ: 13 ਅਪ੍ਰੈਲ ਤੋਂ
ਸਰਕਾਰ ਦਾ ਦਾਅਵਾ
ਸਰਕਾਰ ਦਾ ਕਹਿਣਾ ਹੈ ਕਿ ਇਹ ਯੋਜਨਾ ਮਹਿਲਾਵਾਂ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਘਰੇਲੂ ਖਰਚਾਂ ‘ਚ ਰਾਹਤ ਆਏਗੀ।
ਇਹ ਯੋਜਨਾ ਪਹਿਲਾਂ ਵੀ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦੇ ਵਜੋਂ ਸਾਹਮਣੇ ਆਈ ਸੀ, ਜਿੱਥੇ 18 ਸਾਲ ਤੋਂ ਉੱਪਰ ਹਰ ਮਹਿਲਾ ਨੂੰ ਮਹੀਨਾਵਾਰ ਭੱਤਾ ਦੇਣ ਦੀ ਗੱਲ ਕੀਤੀ ਗਈ ਸੀ।ਹੁਣ ਬਜਟ ਵਿੱਚ “ਮੁੱਖ ਮੰਤਰੀ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ” ਤਹਿਤ ਇਸਨੂੰ ਅੱਗੇ ਵਧਾਇਆ ਗਿਆ ਹੈ।
मेष: दिन शुभ रहेगा...