ਪੰਜਾਬ ਡੈਸਕ (ਦੈਨਿਕ ਸਵੇਰਾ): ਵਿਧਾਨ ਸਭਾ ਵਿੱਚ ਅੱਜ ਕਾਂਗਰਸ ਅਤੇ ‘ਆਪ’ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਹੋਈ, ਜਿਸ ਨਾਲ ਸਦਨ ਵਿੱਚ ਹੰਗਾਮਾ ਮਚ ਗਿਆ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਵਿਰੋਧੀ ਧਿਰ ਦੇ ਨੇਤਾ ਨੂੰ ਕਹਿ ਰਹੇ ਸਨ ਕਿ ਸਾਡੀ ਗੱਲ ਸੁਣ ਕੇ ਜਾਓ, ਪਰ ਉਹ ਬੈਠਣ ਦੀ ਬਜਾਏ ਕਿਤਾਬਾਂ ਚੁੱਕ ਕੇ ਚਲੇ ਗਏ। ਅਰੋੜਾ ਨੇ ਕਿਹਾ ਕਿ ਸਪੀਕਰ ਨੂੰ ਉਨ੍ਹਾਂ ਨੂੰ ਕਹਿਣਾ ਚਾਹੀਦਾ ਹੈ ਕਿ ਜੇ ਥੋੜ੍ਹੀ ਜਿਹੀ ਵੀ ਸ਼ਰਮ ਹੈ ਤਾਂ ਬੈਠ ਕੇ ਸੁਣਨ।
ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ‘ਚ ਪੇਸ਼ੀ — ਮਾਣਹਾਨੀ ਕੇਸ ‘ਚ ਦੋ ਗਵਾਹ ਭੁਗਤਾਏ ਜਾਣਗੇ
ਅਮਨ ਅਰੋੜਾ ਨੇ ਕਾਂਗਰਸ ‘ਤੇ ਨੌਕਰੀਆਂ ਦੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਰ ਘਰ ਨੂੰ ਨੌਕਰੀ ਦੇਣ ਦੀ ਗੱਲ ਕੀਤੀ ਸੀ, ਪਰ ਇੱਕ ਵੀ ਨੌਕਰੀ ਨਹੀਂ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਦੀ ਸਰਕਾਰ ਨੇ 63,000 ਨੌਕਰੀਆਂ ਦਿੱਤੀਆਂ ਹਨ। ਅਰੋੜਾ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ 2,500 ਰੁਪਏ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਨੌਜਵਾਨਾਂ ਦੇ ਪੈਸੇ ਲੈ ਕੇ ਭੱਜ ਗਏ।
