Site icon Dainik Savera Punjab

ਨਾਭਾ ਜੇਲ੍ਹ ਦੇ ਬਾਹਰ ਹੰਗਾਮਾ, ਅਕਾਲੀ ਵਰਕਰਾਂ ਵੱਲੋਂ ਪੁਲਿਸ ’ਤੇ ਧੱਕੇਸ਼ਾਹੀ ਦੇ ਇਲਜ਼ਾਮ

Uproar outside Nabha Jail, Akali workers accuse police of bullying

Uproar outside Nabha Jail, Akali workers accuse police of bullying

ਬਿਕਰਮ ਸਿੰਘ ਮਜੀਠੀਆ ਦੀ ਨਾਭਾ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਜੇਲ੍ਹ ਦੇ ਬਾਹਰ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧ ਵਿੱਚ ਨਾਭਾ ਜੇਲ੍ਹ ਦੇ ਆਲੇ-ਦੁਆਲੇ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਮੌਕੇ ’ਤੇ ਸਿਆਸੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਪੁਲਿਸ ਦਾ ਪੱਖ

ਇਸ ਮਾਮਲੇ ’ਤੇ ਐਸਪੀ ਪਟਿਆਲਾ ਜਸਬੀਰ ਸਿੰਘ ਨੇ ਪੀਟੀਸੀ ਨਿਊਜ਼ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜੇਲ੍ਹ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਹੀ ਬੈਰੀਕੇਡਿੰਗ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਅਕਾਲੀ ਵਰਕਰ ਨੂੰ ਜੇਲ੍ਹ ਦੇ ਨੇੜੇ ਜਾਣ ਤੋਂ ਨਹੀਂ ਰੋਕਿਆ ਜਾ ਰਿਹਾ ਅਤੇ ਸਾਰੇ ਪ੍ਰਬੰਧ ਸਿਰਫ਼ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹਨ।

READ ALSO :

ਟ੍ਰੇਨਾਂ ਦੀ ਦੇਰੀ ਜਾਰੀ, ਯਾਤਰੀ ਪ੍ਰੇਸ਼ਾਨ ,ਗੋਲਡਨ ਚੈਰੀਅਟ ਸਮੇਤ ਕਈ ਟ੍ਰੇਨਾਂ ਘੰਟਿਆਂ ਦੀ ਦੇਰੀ ਨਾਲ ਦੌੜ ਰਹੀਆਂ

 

ਅਕਾਲੀ ਆਗੂਆਂ ਦੇ ਇਲਜ਼ਾਮ

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਅਤੇ ਹੋਰ ਅਕਾਲੀ ਆਗੂਆਂ ਨੇ ਪੁਲਿਸ ’ਤੇ ਧੱਕੇਸ਼ਾਹੀ ਦੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਪਹਿਲਾਂ ਹੀ ਪੁਲਿਸ ਅਕਾਲੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਮਾਝੇ ਤੋਂ ਆਏ ਕਈ ਵਰਕਰ ਬੀਤੀ ਰਾਤ ਤੋਂ ਹੀ ਨਾਭਾ ਜੇਲ੍ਹ ਦੇ ਬਾਹਰ ਮਜੀਠੀਆ ਦੀ ਰਿਹਾਈ ਦੀ ਉਡੀਕ ਕਰ ਰਹੇ ਹਨ, ਪਰ ਪੁਲਿਸ ਵੱਲੋਂ ਅਚਾਨਕ ਬੈਰੀਕੇਡਿੰਗ ਲਗਾ ਕੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਰਿਹਾ ਹੈ, ਜੋ ਕਿ ਸਾਫ਼ ਧੱਕੇਸ਼ਾਹੀ ਹੈ।

ਸਥਿਤੀ ਤਣਾਅਪੂਰਨ

ਅਕਾਲੀ ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਕਿਸੇ ਵੀ ਕੀਮਤ ’ਤੇ ਪਿੱਛੇ ਨਹੀਂ ਹਟਣਗੇ ਅਤੇ ਮਜੀਠੀਆ ਦੇ ਸਵਾਗਤ ਲਈ ਜੇਲ੍ਹ ਦੇ ਬਾਹਰ ਮੌਜੂਦ ਰਹਿਣਗੇ। ਫਿਲਹਾਲ ਨਾਭਾ ਜੇਲ੍ਹ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ ਅਤੇ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਿਆਸ ਮੁਖੀ ‘ਤੇ ਅਸਿੱਧੇ ਤੌਰ ‘ਤੇ ਨਿਸ਼ਾਨਾ ਸਾਧਿਆ, ਕਿਹਾ, “ਰੱਬ ਅਦਾਲਤਾਂ ਦਾ ਭਲਾ ਕਰੇ…”

 

Exit mobile version