Uttar Pradesh Highway Accident : ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਸ਼ਨੀਵਾਰ ਨੂੰ ਇੱਕ ਰੋਡਵੇਜ਼ ਬੱਸ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਘੱਟੋ-ਘੱਟ ਚਾਰ ਯਾਤਰੀਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਕਈ ਹੋਰ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।
Moradabad, Uttar Pradesh: A major road accident caused chaos on the Moradabad-Haridwar State Highway after a tractor-tr trolley collided with a roadways bus, severely damaging one section of the bus https://t.co/F29rqmQrcV— IANS (@ians_india) November 28, 2026
ਇਹ ਘਟਨਾ ਮੁਰਾਦਾਬਾਦ-ਹਰਿਦੁਆਰ ਹਾਈਵੇਅ ‘ਤੇ, ਛੱਜਲਤ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਲਦਾਵਾਲੀ ਪਿੰਡ ਨੇੜੇ ਵਾਪਰੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਰੋਡਵੇਜ਼ ਬੱਸ ਦਾ ਇੱਕ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮੌਕੇ ‘ਤੇ ਚੀਕ-ਚਿਹਾੜਾ ਅਤੇ ਅਫਰਾ-ਤਫਰੀ ਮੱਚ ਗਈ ; ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਅੱਗੇ ਆ ਕੇ ਜ਼ਖਮੀਆਂ ਦੀ ਮਦਦ ਕੀਤੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਚਾਰ ਯਾਤਰੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਜ਼ਿਲ੍ਹਾ ਹਸਪਤਾਲ ਦੇ ਡਾ. ਨੀਰਜ ਅਗਰਵਾਲ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਚਾਰ ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਹਸਪਤਾਲ ਪਹੁੰਚਣ ਤੱਕ ਚਾਰੇ ਵਿਅਕਤੀਆਂ ਦੀ ਮੌਤ ਹੋ ਚੁੱਕੀ ਸੀ।